spot_img
spot_img

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਭਾਜਪਾ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

Date:

spot_img

ਚੰਡੀਗੜ੍ਹ, 15 ਫ਼ਰਵਰੀ:ਖਨੌਰੀ ਅਤੇ ਸ਼ੰਭੂ ਸਰਹੱਦ ’ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ’ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਇਸ ਕਾਰੇ ਨਾਲ ਭਾਜਪਾ ਸਰਕਾਰਾਂ ਦੀ ਜਮਹੂਰੀਅਤ ਵਿਰੋਧੀ ਅਤੇ ਤਾਨਾਸ਼ਾਹੀ ਮਾਨਸਿਕਤਾ ਦਾ ਘਿਨੌਣਾ ਚਿਹਰਾ ਸਾਹਮਣੇ ਆ ਗਿਆ ਹੈ, ਜੋ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਇੰਨੀ ਹੱਦ ਤੱਕ ਡਿੱਗ ਗਈ ਹੈ।ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ।

ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਨੇ ਕਿਸਾਨਾਂ ਦੇ ਹੱਕ ਵਿਚ ਮਾਰਿਆਂ ਹਾਅ ਦਾ ਨਾਅਰਾ

ਉਨ੍ਹਾਂ ਕਿਹਾ ਕਿ ਇਹ ਸਰਕਾਰ ਕਿਸਾਨੀ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਕੇ, ਉਲਟਾ ਵੱਡੇ ਉਦਯੋਗਪਤੀਆਂ ਨੂੰ ਕਰੋੜਾਂ ਰੁਪਏ ਦੀਆਂ ਵੱਡੀਆਂ ਰਾਹਤਾਂ ਅਤੇ ਛੋਟਾਂ ਦੇਣ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਕੇਂਦਰ ਸਰਕਾਰ ਤੋਂ ਸਨਮਾਨਜਨਕ ਰਵੱਈਏ ਦੇ ਹੱਕਦਾਰ ਹਨ। ਉਨ੍ਹਾਂ ਨੇ ਹਾਲਾਤ ਵਿਗੜਨ ’ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਮਾਰੂ ਕਾਰਵਾਈਆਂ ਮੋਦੀ ਸਰਕਾਰ ਦੇ ਕਿਸਾਨਾਂ ਦਾ ਸਾਹਮਣਾ ਕਰਨ ਤੋਂ ਡਰ ਨੂੰ ਜੱਗ-ਜ਼ਾਹਰ ਕਰਦੀਆਂ ਹਨ।ਮੀਡੀਆ ਨੂੰ ਜ਼ਖ਼ਮੀ ਕਿਸਾਨਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਵਿਰੁੱਧ ਅੱਥਰੂ ਗੈਸ ਅਤੇ ਪੈਲੇਟ ਗੰਨਾਂ ਦੀ ਵਰਤੋਂ, ਸੜਕਾਂ ’ਤੇ ਬੈਰੀਕੇਡ ਲਗਾਉਣ ਅਤੇ ਕੌਮੀ ਰਾਜਧਾਨੀ ਦੀ ਕਿਲ੍ਹਾਬੰਦੀ ਕਰਨ ਦੀ ਸਖ਼ਤ ਆਲੋਚਨਾ ਕੀਤੀ।

ਪੰਜਾਬ ’ਚ ਕਿਸਾਨਾਂ ਨੇ ਤਿੰਨ ਘੰਟਿਆਂ ਲਈ ਕੀਤੇ ਟੋਲ-ਪਲਾਜ਼ੇ ਫ਼ਰੀ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਨਾ ਕਰਨਾ ਅਤੇ ਇਸ ਕਦਰ ਤਣਾਅਪੂਰਣ ਸਥਿਤੀ ਪੈਦਾ ਕਰਨਾ ਅਫ਼ਸੋਸਨਾਕ ਹੈ।ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਦਿੜ੍ਹ ਹਮਾਇਤ ਨੂੰ ਦੁਹਰਾਉਂਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਹੋਣ ’ਤੇ ਕਿਸਾਨਾਂ ’ਤੇ ਜ਼ੁਲਮ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਹ ਖ਼ੁਦ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਦਾ ਦੌਰਾ ਕਰ ਰਹੇ ਹਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

प्रदेश में 2029 में भी विकास कार्यों के बलबूते लगातार बनेगी चौथी बार सरकार:नायब सिंह सैनी

👉मुख्यमंत्री ने गांव भालड, धनौरा जाटान व गांव भैणी...

Mission Clean Punjab; ਨਗਰ ਨਿਗਮ ਵੱਲੋਂ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਸਫਾਈ ਸਬੰਧੀ ਕੀਤੀ ਗਈ ਚੈਕਿੰਗ

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ:ਕਮਿਸ਼ਨਰ ਨਗਰ...

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

👉ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣਾ ਸਾਡਾ ਸੰਕਲਪ: ਕੁਲਦੀਪ...