7 Views
ਰਾਜਪੁਰਾ, 16 ਫਰਵਰੀ: ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਸ਼ੁਰੂ ਹੋਏ ਦੂਜੇ ਕਿਸਾਨ ਸੰਘਰਸ਼ ਦੇ ਵਿੱਚ ਪਹਿਲੇ ਕਿਸਾਨ ਦੀ ਮੌਤ ਹੋ ਗਈ ਹੈ। ਦਿੱਲੀ ਕੂਚ ਦੇ ਪ੍ਰੋਗਰਾਮ ਤਹਿਤ ਸ਼ੰਭੂ ਬਾਰਡਰ ‘ਤੇ ਪੁੱਜੇ ਹੋਏ ਇਸ ਕਿਸਾਨ ਸੰਘਰਸ਼ ਦੇ ਪਹਿਲੇ ਸ਼ਹੀਦ ਮੰਨੇ ਜਾਣ ਵਾਲੇ ਕਿਸਾਨ ਦੀ ਪਹਿਚਾਣ ਗਿਆਨ ਸਿੰਘ (78 ਸਾਲ ) ਪੁੱਤਰ ਗੁੱਜਰ ਸਿੰਘ ਵਾਸੀ ਪਿੰਡ ਚਾਚੋ ਕੀ ਜ਼ਿਲ੍ਹਾ ਗੁਰਦਾਸਪੁਰ ਦੇ ਤੌਰ ‘ਤੇ ਹੋਈ ਹੈ। ਮੁਢਲੀ ਸੂਚਨਾ ਮੁਤਾਬਕ ਇਹ ਕਿਸਾਨ ਬੀਤੀ ਰਾਤ ਮੋਰਚੇ ਉਪਰ ਟਰਾਲੀ ਵਿਚ ਸੁੱਤਾ ਪਿਆ ਹੋਇਆ ਸੀ ਕਿ ਉਸਦੀ ਤਬੀਅਤ ਖਰਾਬ ਹੋ ਗਈ, ਜਿਸ ਕਾਰਨ ਉਸ ਨੂੰ ਰਾਜਪੁਰਾ ਦੇ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਇਲਾਜ਼ ਦੌਰਾਨ ਮੌਤ ਹੋ ਗਈ।