Sunday, May 3, 2026
spot_img
spot_img

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ

Date:

spot_img

ਵਿੱਤੀ ਸਾਲ 2024-25 ਦੌਰਾਨ ਤਰਜੀਹੀ ਖੇਤਰ ਲਈ 243606 ਕਰੋੜ ਦੀ ਕਰਜਾ ਸਮਰੱਥਾ
ਚੰਡੀਗੜ੍ਹ, 16 ਫਰਵਰੀ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਵੱਲੋਂ ਕਰਵਾਏ ਗਈ ‘ਸਟੇਟ ਕ੍ਰੈਡਿਟ ਸੈਮੀਨਾਰ’ ਦੌਰਾਨ ਸੰਸਥਾ ਦਾ ‘ਸਟੇਟ ਫੋਕਸ ਪੇਪਰ’ (ਐਸ.ਐਫ.ਪੀ) 2024-25 ਜਾਰੀ ਕੀਤਾ। ਐਸ.ਐਫ.ਪੀ. ਵਿੱਚ ਵਿੱਤੀ ਸਾਲ 2024-25 ਦੌਰਾਨ ਪੰਜਾਬ ਵਿੱਚ ਤਰਜੀਹੀ ਖੇਤਰਾਂ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ ਦਾ ਅਨੁਮਾਨ ਲਗਾਇਆ ਗਿਆ ਹੈ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਰ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਬਾਰਡ ਅਤੇ ਹੋਰ ਹਿੱਸੇਦਾਰਾਂ ਨਾਲ ਮਿਲ ਕੇ ਕੰਮ ਕਰਨ ਵਚਨਬੱਧ ਹੈ ਤਾਂ ਜੋ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਖੇਤਰਾਂ ਦੀ ਪੂਰੀ ਸਮਰੱਥਾ ਨੂੰ ਯਕੀਨੀ ਬਣਾਇਆ ਜਾ ਸਕੇ।

ਪੰਜਾਬ ਵਕਫ ਬੋਰਡ ਨੇ ਲਿਆ ਅਹਿਮ ਫ਼ੈਸਲਾ: ਬੋਰਡ ਦੇ ਕਰਮਚਾਰੀਆਂ ਨੂੰ ਦਿੱਤਾ ਪੈਨਸ਼ਨ ਦਾ ਤੋਹਫ਼ਾ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ ਲਈ ਇੱਕ ਯੋਗ ਮਾਹੌਲ ਬਣਾਉਣ ਅਤੇ ਇਹਨਾਂ ਪ੍ਰੋਜੈਕਟਾਂ ਦੇ ਲਾਭ ਹੇਠਲੇ ਪੱਧਰ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਹੈ।ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨਿਵੇਸ਼ ਨੂੰ ਦਿਸ਼ਾ ਦੇਣ ਵਿੱਚ ‘ਸਟੇਟ ਫੋਕਸ ਪੇਪਰ’ ਦੀ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ‘ਸਟੇਟ ਫੋਕਸ ਪੇਪਰ’ ਨਿਵੇਸ਼ ਅਤੇ ਕਰਜ਼ੇ ਲਈ ਤਰਜੀਹੀ ਖੇਤਰਾਂ ਨੂੰ ਉਜਾਗਰ ਕਰਦੇ ਹੋਏ ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਜ ਦੀ ਅੰਦਰ ਮੌਜੂਦ ਸੰਭਾਵਨਾਵਾਂ ਦਾ ਵਿਆਪਕ ਮੁਲਾਂਕਣ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਕੁੱਲ ਕਰਜ਼ਾ ਯੋਜਨਾ ਵਿੱਚੋਂ, ਖੇਤੀਬਾੜੀ ਕਰਜ਼ੇ ਦੀ ਸੰਭਾਵਨਾ ਦਾ ਹਿੱਸਾ 118445.86 ਕਰੋੜ ਰੁਪਏ (48.62%) ਹੈ, ਜਿਸ ਵਿੱਚ ਫਸਲੀ ਕਰਜ਼ਾ 69393.35 ਕਰੋੜ ਰੁਪਏ (28.49%) ਅਤੇ ਖੇਤੀਬਾੜੀ ਮਿਆਦੀ ਕਰਜ਼ਾ 24526.61 ਕਰੋੜ ਰੁਪਏ (19%) ਹੈ

ਕਿਸਾਨ ਸੰਘਰਸ਼ 2:0, ਸ਼ੰਭੂ ਬਾਰਡਰ ‘ਤੇ ਹੋਈ ਕਿਸਾਨ ਦੀ ਮੌਤ

ਇਸ ਦੇ ਨਾਲ ਹੀ ਐਮ.ਐਸ.ਐਮ.ਈ ਲਈ ਕਰਜਾ ਸੰਭਾਵਨਾ 80724.34 ਕਰੋੜ ਰੁਪਏ (33.14%) ਹੈ।ਵਿੱਤ ਮੰਤਰੀ ਨੇ ਨਾਬਾਰਡ ਵੱਲੋਂ ਸ਼ੁਰੂ ਤੋਂ ਹੀ ਪੰਜਾਬ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਸ਼ਲਾਘਾ ਕੀਤੀ। ਇਸ ਦੌਰਾਨ ਵਿੱਤ ਮੰਤਰੀ ਨੇ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓਜ਼), ਸਵੈ-ਸਹਾਇਤਾ ਸਮੂਹ (ਐਸ.ਐਚ.ਜੀ), ਸੰਯੁਕਤ ਦੇਣਦਾਰੀ ਸਮੂਹਾਂ (ਜੇ.ਐਲ.ਜੀ) ਅਤੇ ਬੈਂਕਾਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ। ਸੈਮੀਨਾਰ ਵਿੱਚ ਸਕੱਤਰ ਵਿੱਤ ਦੀਪਰਵਾ ਲਾਕਰਾ, ਐਮ.ਡੀ. ਪੰਜਾਬ ਰਾਜ ਕਾਪਰੇਟਿਵ ਬੈਂਕ ਦਵਿੰਦਰ ਸਿੰਘ, ਉਪ ਕੁਲਪਤੀ ਗੁਰੂ ਅੰਗਦ ਦੇਵ ਵੈਟਨਰੀ ਸਾਇੰਸਿਜ਼ ਯੂਨੀਵਰਸਿਟੀ ਡਾ. ਇੰਦਰਜੀਤ ਸਿੰਘ, ਡੀ.ਜੀ.ਐਮ ਆਰ.ਬੀ.ਆਈ. ਚੰਡੀਗੜ੍ਹ ਸਵਿਤਾ ਵਰਮਾ, ਚੇਅਰਮੈਨ ਪੰਜਾਬ ਗ੍ਰਾਮੀਣ ਬੈਂਕ ਜੀ.ਕੇ.ਨੇਗੀ ਅਤੇ ਸਬੰਧਤ ਵਿਭਾਗਾਂ, ਬੈਂਕਾਂ, ਖੇਤੀਬਾੜੀ ਯੂਨੀਵਰਸਿਟੀਆਂ ਦੇ ਹੋਰ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

 

Share post:

spot_img

Popular

More like this
Related

ਹਫ਼ਤਾ ਪਹਿਲਾਂ ਲਾਪਤਾ ਹੋਏ Faridkot ਦੇ ਨੌਜਵਾਨ ਦੀ ਨਹਿਰ ਵਿਚੋਂ ਲਾਸ਼ ਮਿਲੀ

Faridkot News: Faridkot ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਦੀ...

Canada ‘ਚ Kapil Sharma ਦੇ ਕੈਫ਼ੇ ਨੇੜੇ ਮੁੜ ਗੋ/ਲੀ.ਬਾਰੀ; ਇਸ ਗਰੂੱਪ ਨੇ ਲਈ ਜਿੰਮੇਵਾਰੀ!

Canada News: Canada 'ਚ Kapil Sharma (ਕਾਮੇਡੀਅਨ ਕਪਿਲ ਸ਼ਰਮਾ)...

Haryana News: लोहगढ़ स्मारक बनेगा विरासत और प्रेरणा का केंद्र: केंद्रीय मंत्री मनोहर लाल

Haryana News: केंद्रीय आवास, शहरी मामले और ऊर्जा मंत्री...