Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਅਕਾਲੀ ਦਲ ਨੇ ਹਰਿਆਣਾ ਪੁਲਿਸ ਦੇ ਹੱਥੋਂ ਜਖਮੀ ਹੋਏ ਕਿਸਾਨਾਂ ਲਈ ਮੰਗੀ ਸਰਕਾਰੀ ਨੌਕਰੀ

15 Views

ਸੁਖਬੀਰ ਨੇ ਸਰਕਾਰੀ ਮੈਡੀਕਲ ਕਾਲਜ ਵਿੱਚ ਗੰਭੀਰ ਜ਼ਖ਼ਮੀ ਕਿਸਾਨ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 16 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੰਭੂ ਵਿਖੇ ਕਿਸਾਨਾਂ ’ਤੇ ਹਰਿਆਣਾ ਪੁਲਿਸ ਦੇ ਹਮਲੇ ਦੇ ਸਾਰੇ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਦੱਸੇ ਕਿ ਪੰਜਾਬ ਖਿੱਤੇ ਵਿੱਚ ਕਿਸਾਨਾਂ ਨੂੰ ਬੇਰਹਿਮੀ ਨਾਲ ਜ਼ਖਮੀ ਕਰਨ ਲਈ ਜ਼ਿੰਮੇਵਾਰ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ?

ਕਿਸਾਨੀ ਸੰਘਰਸ਼ 2:0 : ਕੈਪਟਨ, ਜਾਖ਼ੜ ਤੇ ਕੇਵਲ ਢਿੱਲੋਂ ਦੇ ਘਰਾਂ ਦਾ ਉਗਰਾਹਾ ਧੜੇ ਵੱਲੋਂ ਘਿਰਾਓ

ਅਕਾਲੀ ਦਲ ਦੇ ਪ੍ਰਧਾਨ ਨੇ ਹਰਿਆਣਾ ਪੁਲਿਸ ਵੱਲੋਂ ਸੁੱਟੇ ਅੱਥਰੂ ਗੈਸ ਦੇ ਗੋਲਿਆਂ ਅਤੇ ਰਬੜ ਦੀਆਂ ਗੋਲੀਆਂ ਨਾਲ ਜ਼ਖ਼ਮੀ ਹੋਏ ਘਨੌਰ ਹਲਕੇ ਦੇ ਕਿਸਾਨ ਦਰਸ਼ਨ ਸਿੰਘ ਭੰਗੂ ਨਾਲ ਇੱਥੋਂ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨੇ ਹਰਿਆਣਾ ਸਰਕਾਰ ਦੀ ਦਮਨਕਾਰੀ ਨੀਤੀ ਦਾ ਵੀ ਵਿਰੋਧ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਿਹੜਾ ਅੰਨਦਾਤਾ ਕੇਂਦਰ ਸਾਹਮਣੇ ਆਪਣਾ ਰੱਖ ਰੱਖਣਾ ਚਾਹੁੰਦਾ ਹੈ, ਉਸਦੀ ਆਵਾਜ਼ ਨੂੰ ਇਸ ਤਰੀਕੇ ਕੁਚਲਿਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅੰਨਦਾਤਾ ਦੀ ਮੰਗ ਨੂੰ ਤੁਰੰਤ ਮੰਨਿਆ ਜਾਣਾ ਚਾਹੀਦਾ ਹੈ ਤੇ ਜਿਹੜੀਆਂ ਮੰਗਾਂ ਦੋ ਸਾਲ ਪਹਿਲਾਂ ਪ੍ਰਵਾਨ ਹੋ ਗਈਆਂ ਸਨ,

ਪੰਜਾਬ ਦੇ ਪਾਵਰਕਾਮ ਮੁਲਾਜਮਾਂ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ: ਸ਼ੁਰੂਆਤੀ ਤਨਖਾਹ ਵਿੱਚ ਕੀਤਾ ਵਾਧਾ

ਉਹਨਾਂ ਨੂੰ ਤੁਰੰਤ ਲਾਗੂ ਕਰਨ ਦੇ ਨਾਲ-ਨਾਲ ਹੋਰ ਮੰਗਾਂ ’ਤੇ ਸੰਜੀਦਗੀ ਨਾਲ ਵਿਚਾਰ ਕਰਨਾ ਚਾਹੀਦਾ ਹੈ। ਸ: ਬਾਦਲ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਦੀ ਆਪ ਸਰਕਾਰ ਹਰਿਆਣਾ ਸਰਕਾਰ ਨਾਲ ਰਲ ਕੇ ਕਿਸਾਨਾਂ ਨੂੰ ਦਬਾਉਣ ਲਈ ਕੰਮ ਕਰ ਰਹੀ ਹੈ ਤੇ ਇਸੇ ਲਈ ਹੁਣ ਤੱਕ ਉਸਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਤਾਕਤ ਦੀ ਵਰਤੋਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਡਾ: ਸੁਖਵਿੰਦਰ ਕੁਮਾਰ ਸੁੱਖੀ, ਹਰਿੰਦਰ ਸਿੰਘ ਚੰਦੂਮਾਜਰਾ, ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਸੁਖਦੀਪ ਸਿੰਘ ਸ਼ੁਕਰਪੁਰ ਵੀ ਹਾਜ਼ਰ ਸਨ।

 

Related posts

ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ

punjabusernewssite

ਈਡੀ ਵੱਲੋਂ ਪੰਜਾਬ ਦੇ ਆਈ.ਏ.ਐਸ ਅਫ਼ਸਰਾਂ ਸਹਿਤ ਦਰਜ਼ਨ ਥਾਵਾਂ ’ਤੇ ਛਾਪੇਮਾਰੀ

punjabusernewssite

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਹੁਦਾ ਸੰਭਾਲਿਆ

punjabusernewssite