spot_img
spot_img

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

Date:

spot_img

ਜਲੰਧਰ, 17 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ

ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਂਦਾ ਪਾਵਰਕਾਮ ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਉਸਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਇੱਕ ਕੇਸ ਵਿੱਚ ਮੱਦਦ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਤਹਿਸੀਲਦਾਰ ਅਤੇ ਪਟਵਾਰੀ ਦੇ ਨਾਮ ਉੱਪਰ ਹੁਣ ਇੱਕ ਲੱਖ ਰੁਪਏ ਹੋਰ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਕਾਨੂੰਗੋ ਵੱਲੋਂ ਰਿਸ਼ਵਤ ਦੀ ਮੰਗ ਕਰਦਿਆਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

करनाल में जिला विकास समन्वय एवं निगरानी समिति की बैठक

👉केंद्र व राज्य सरकार की जन कल्याणकारी योजनाओं का...