ਟੋਲ ਪਲਾਜ਼ੇ ਵੀ 22 ਤੱਕ ਫ਼ਰੀ ਰਹਿਣਗੇ
ਚੰਡੀਗੜ੍ਹ, 18 ਫਰਵਰੀ: ਤਿੰਨ ਸਾਲਾਂ ਪਹਿਲਾਂ ਹੋਏ ਵੱਡੇ ਕਿਸਾਨ ਸੰਘਰਸ਼ ਦੀ ਤਰਜ਼ ’ਤੇ ਹੁਣ ਪੰਜਾਬ ਭਾਜਪਾ ਲਈ ਨਵੀਂ ਬਿਪਤਾ ਖ਼ੜੀ ਹੋ ਗਈ ਹੈ। ਬੀਤੇ ਕੱਲ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖ਼ੜ ਅਤੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਦੇ ਘਰਾਂ ਅੱਗੇ ਪਹਿਲਾਂ ਹੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇਹ ਧਰਨੇ ਦਿੱਤੇ ਜਾ ਰਹੇ ਹਨ। ਪ੍ਰੰਤੁੂ ਹੁਣ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਨੇ ਵੱਡਾ ਫੈਸਲਾ ਲੈਂਦਿਆਂ 20,21,22 ਫਰਵਰੀ ਨੂੰ ਪੰਜਾਬ ਦੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਸੂਬੇ ਤੱਕ ਸਾਰੇ ਭਾਜਪਾ ਆਗੂ, ਸਾਂਸਦਾਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਦਿਨੇ-ਰਾਤ ਰੋਸ ਧਰਨੇ ਦੇਣ ਦਾ ਐਲਾਨ ਕੀਤਾ ਹੈ। ਇਸਤੋਂ ਇਲਾਵਾ ਪਹਿਲਾਂ ਦੀ ਤਰ੍ਹਾਂ ਪੰਜਾਬ ਦੇ ਸਾਰੇ ਟੌਲ ਪਲਾਜੇ ਵੀ ਮੁਕਤ ਰਹਿਣਗੇ।
ਕਿਸਾਨ ਸੰਘਰਸ਼ 2:0, ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ 24 ਫਰਵਰੀ ਤੱਕ ਬੰਦ ਕੀਤਾ ਇੰਟਰਨੈੱਟ
ਉਧਰ ਉਗਰਾਹਾ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਭਖਦੀਆਂ ਮੰਗਾਂ ਖਾਤਰ ਦਿੱਲੀ ਜਾਣ ਲਈ ਭਾਜਪਾ ਦੀ ਹਰਿਆਣਾ ਸਰਕਾਰ ਦੇ ਤਸ਼ੱਦਦ ਅੱਗੇ ਸ਼ੰਭੂ ਤੇ ਖਨੌਰੀ ਬਾਡਰਾਂ ’ਤੇ ਡਟੇ ਕਿਸਾਨਾਂ ਨਾਲ ਤਾਲਮੇਲਵੇਂ ਸੰਘਰਸ਼ ਵਜੋਂ ਅੱਜ ਦੂਜੇ ਦਿਨ ਵੀ ਜਥੇਬੰਦੀ ਵੱਲੋਂ ਭਾਜਪਾ ਦੇ ਤਿੰਨ ਪ੍ਰਮੁੱਖ ਆਗੂਆਂ ਦੇ ਘਰਾਂ ਅੱਗੇ ਧਰਨੇ ਜਾਰੀ ਰੱਖੇ ਗਏ, ਉਥੇ 13 ਜ਼ਿਲ੍ਹਿਆਂ ਵਿੱਚ 22 ਟੌਲ-ਮੁਕਤੀ ਵੀ ਕੀਤੀ ਗਈ। ਜਿਸ ਵਿਚ ਵੱਡੀ ਗਿਣਤੀ ’ਚ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਹੋਰ ਵੀ ਵਧੇਰੇ ਜੋਸ਼ ਨਾਲ ਡਟੇ ਰਹੇ। ਇਹ ਧਰਨੇ ਕੱਲ੍ਹ ਤੱਕ ਬਾਦਸਤੂਰ ਜਾਰੀ ਰਹਿਣਗੇ।
Big Breaking: ਪੰਜਾਬ ਦਾ ਚਰਚਿਤ ਗੈਂਗਸਟਰ ਕਾਲਾ ਧਨੌਲਾ ਪੁਲਿਸ ਮੁਕਾਬਲੇ ’ਚ ਹਲਾਕ
ਮੋਦੀ ਭਾਜਪਾ ਸਰਕਾਰ ਦੇ ਕਿਸਾਨ ਦੁਸ਼ਮਣ ਵਤੀਰੇ ਨੂੰ ਮੁੱਖ ਰੱਖਦਿਆਂ ਕੌਮੀ ਸੰਯੁਕਤ ਕਿਸਾਨ ਮੋਰਚੇ ਦਾ ਅੰਗ ਵੱਖ ਵੱਖ ਥਾਵਾਂ ’ਤੇ ਸੰਬੋਧਨ ਕਰਤਾ ਬੁਲਾਰਿਆਂ ਵੱਲੋਂ ਸ਼ੰਭੂ ਤੇ ਖਨੌਰੀ ਬਾਡਰਾਂ ਉੱਤੇ ਡਟੇ ਹੋਏ ਸੰਘਰਸ਼ਸ਼ੀਲ ਕਿਸਾਨਾਂ ਤੇ ਕਿਸਾਨ ਆਗੂਆਂ ਨੂੰ ਇਨ੍ਹਾਂ ਧਰਨਿਆਂ ਰਾਹੀਂ ਸੁਨੇਹਾ ਦਿੱਤਾ ਗਿਆ ਹੈ ਕਿ ਅਸੀਂ ਇਸ ਕਿਸਾਨ ਸੰਘਰਸ਼ ਨੂੰ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦਾ ਤਾਲਮੇਲਵਾਂ ਕੌਮੀ ਸੰਘਰਸ਼ ਬਣਾਉਣ ਲਈ ਜੀ ਜਾਨ ਨਾਲ ਘੋਲ ਦੇ ਮੈਦਾਨ ਵਿੱਚ ਕੁੱਦਣ ਦਾ ਫੈਸਲਾ ਕਰ ਲਿਆ ਹੈ। ਜਿਸਦੇ ਚੱਲਦੇ ਆਪਸੀ ਮੱਤਭੇਦਾਂ ਨੂੰ ਪਾਸੇ ਰੱਖਦਿਆਂ ਇੱਕਜੁੱਟ ਹੋ ਕੇ ਤਾਲਮੇਲਵੇਂ ਸਾਂਝੇ ਸੰਘਰਸ਼ ਰਾਹੀਂ ਫਿਰਕੂ, ਭੜਕਾਊ ਤੇ ਫੁੱਟਪਾਊ ਅਨਸਰਾਂ ਸਮੇਤ ਮੋਦੀ ਸਰਕਾਰ ਨੂੰ ਕਰਾਰੀ ਮਾਤ ਦਿੱਤੀ ਜਾ ਸਕਦੀ ਹੈ। ਅੱਜ ਦੇ ਧਰਨਿਆਂ ਨੂੰ ਪ੍ਰਮੁੱਖ ਆਗੂਆਂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਜਗਤਾਰ ਸਿੰਘ ਕਾਲਾਝਾੜ,ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ ਤੇ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ ਹੋਰ ਸੂਬਾ/ਜ਼ਿਲ੍ਹਾ/ਬਲਾਕ ਪੱਧਰੀ ਆਗੂਆਂ ਨੇ ਸੰਬੋਧਨ ਕੀਤਾ।
Share the post "ਪੰਜਾਬ ਭਾਜਪਾ ਲਈ ਨਵੀਂ ਬਿਪਤਾ: ਹੁਣ ਭਾਜਪਾ ਦੇ ਸਮੂਹ ਆਗੂਆਂ ਦੇ ਘਰਾਂ ਅੱਗੇ ਲੱਗਣਗੇ ਧਰਨੇ"