ਚੋਣ ਅਧਿਕਾਰੀ ਅਨਿਲ ਮਸੀਹ ਦੀਆਂ ਮੁਸਕਿਲਾਂ ਵਧੀਆਂ
ਨਵੀਂ ਦਿੱਲੀ, 20 ਫ਼ਰਵਰੀ: ਲੰਘੀ 30 ਜਨਵਰੀ ਨੂੰ ਚੋਣ ਅਧਿਕਾਰੀ ਅਨਿਲ ਮਸੀਹ ਵੱਲੋਂ 8 ਵੋਟਾਂ ਨੂੰ ਰੱਦ ਕਰਕੇ ਘੱਟ ਗਿਣਤੀ ਵਿਚ ਹੋਣ ਦੇ ਬਾਵਜੂਦ ਭਾਜਪਾ ਦੇ ਦਾਅਵੇਦਾਰ ਮਨੋਜ ਸੋਨਕਰ ਨੂੰ ਮੇਅਰ ਐਲਾਨਣ ਦੇ ਫੈਸਲੇ ਨੂੰ ਬਦਲਦਿਆਂ ਦੇਸ ਦੀ ਸਰਬਉੱਚ ਅਦਾਲਤ ਨੇ ਰੱਦ ਕਰਦਿਆਂ ਆਪ-ਕਾਂਗਰਸ ਗਠਜੋੜ ਦੇ ਦਾਅਵੇਦਾਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਹੈ। ਚੀਫ਼ ਜਸਟਿਸ ਡੀ.ਵਾਈ.ਚੰਦਰਚੂੜ ਦੀ ਅਗਵਾਈ ਹੇਠ ਬੈਚ ਨੇ ਇਸ ਮਾਮਲੇ ’ਚ ਸਖ਼ਤ ਟਿੱਪਣੀ ਕਰਦਿਆਂ ਚੋਣ ਅਧਿਕਾਰੀ ਅਨਿਲ ਮਸੀਹ ਵਿਰੁਧ ਕਾਰਵਾਈ ਦਾ ਰਾਹ ਵੀ ਪੱਧਰਾ ਕਰ ਦਿੱਤਾ ਹੈ। ਅਦਾਲਤ ਨੇ ਚੋਣ ਅਧਿਕਾਰੀ ਨੂੰ ਦੋਸੀ ਮੰਨਦਿਆਂ ਉਸਦੇ ਵਿਰੁਧ ਧਾਰਾ 340 ਦੀ ਨੋਟਿਸ ਜਾਰੀ ਕਰਦਿਆਂ ਤਿੰਨ ਹਫ਼ਤਿਆਂ ਵਿਚ ਜਵਾਬ ਮੰਗਿਆ ਗਿਆ ਹੈ।
ਓਡੀਸ਼ਾ ਵਿਧਾਨ ਸਭਾ ਦੇ ਇਕਲੌਤੇ ਸਿੱਖ ਵਿਧਾਇਕ ਨੂੰ ਮਿਲੀਆਂ ਜਾਨੋਂ-ਮਾਰਨ ਦੀਆਂ ਧਮਕੀਆਂ
ਇਹ ਫੈਸਲਾ ਆਉਣ ਵਾਲੇ ਸਮੇਂ ਵਿਚ ਦੇਸ ਦੀ ਸਿਆਸਤ ਵਿਚ ਵੱਡਾ ਪ੍ਰਭਾਗ ਪਾ ਸਕਦਾ ਹੈ, ਕਿਉਂਕਿ ਕਾਂਗਰਸ ਤੇ ਆਪ ਨੇ ਇਸ ਮਾਮਲੇ ਨੂੰ ਪੂਰੇ ਦੇਸ ਵਿਚ ਲਿਜਾਣ ਦਾ ਫੈਸਲਾ ਲਿਆ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕ ਅਰੁਜਨ ਖੜਗੇ ਤੇ ਰਾਹੁਲ ਗਾਂਧੀ ਤੋਂ ਇਲਾਵਾ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੁਪਰੀਮ ਕੋਰਟ ਦੇ ਇਸ ਫੈਸਲੇ ‘ਤੇ ਖ਼ੁਸੀ ਜਤਾਉਂਦਿਆਂ ਇਸਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ ਹੈ। ਗੌਰਤਲਬ ਹੈ ਕਿ ਸੁਪਰੀਮ ਕੋਰਟ ਨੇ ਚੋਣ ਅਧਿਕਾਰੀ ਦੁਆਰਾ ਰੱਦ ਕੀਤੀਆਂ ਅੱਠ ਵੋਟਾਂ ਨੂੰ ‘ਯੋਗ’ ਕਰਾਰ ਦਿੰਦਿਆਂ ਅਜਿਹਾ ਕਰਨ ਬਦਲੇ ਅਨਿਲ ਮਸੀਹ ਨੂੰ ਫ਼ਟਕਾਰ ਵੀ ਲਗਾਈ ਹੈ। ਗੌਰਤਲਬ ਹੈ ਕਿ ਭਾਜਪਾ ਦੇ ਉਮੀਦਵਾਰ ਮਨੋਜ ਸੋਨਕਰ ਦੇ ਹੱਕ ਵਿਚ 16 ਵੋਟਾਂ ਪਈਆਂ ਸਨ ਤੇ ਗਠਜੋੜ ਦੇ ਉਮੀਦਵਾਰ ਦੇ ਹੱਕ ਵਿਚ ਪਈਆਂ 20 ਵੋਟਾਂ ਵਿਚੋਂ 8 ਨੂੰ ਰੱਦ ਕਰਕੇ ਭਾਜਪਾ ਉਮੀਦਵਾਰ ਨੂੰ ਜੇਤੂ ਕਰਾਰ ਦੇ ਦਿੱਤਾ ਸੀ।
ਅਕਾਲੀ-ਭਾਜਪਾ ਗਠਜੋੜ ਦੇ ਹੱਕ ’ਚ ਖੁੱਲ ਕੇ ਆਏ ਕੈਪਟਨ
ਜਿਸਦੇ ਖਿਲਾਫ਼ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਸੁਪਰੀਮ ਕੋਰਟ ਗਏ ਸਨ। ਇਸ ਮਾਮਲੇ ਵਿਚ ਚੋਣ ਪ੍ਰਕ੍ਰਿਆ ਦੀ ਵੀਡੀਓ ਦੇਖਣ ਤੋਂ ਬਾਅਦ ਸੁਪਰੀਮ ਕੋਰਟ ਸਖ਼ਤ ਹੋ ਗਈ ਸੀ ਤੇ ਉਨ੍ਹਾਂ ਇਸ ਘਟਨਾਕ੍ਰਮ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਸੀ। ਵੱਡੀ ਗੱਲ ਇਹ ਵੀ ਹੈ ਕਿ ਬੀਤੇ ਕੱਲ ਸੁਣਵਾਈ ਹੋਣ ਤੋਂ ਪਹਿਲਾਂ ਪਰਸੋਂ ਜਿੱਥੇ ਭਾਜਪਾ ਦੇ ਮੇਅਰ ਮਨੋਜ ਸੋਨਕਰ ਨੇ ਅਸਤੀਫ਼ਾ ਦੇ ਦਿੱਤਾ ਸੀ ਤੇ ਨਾਲ ਹੀ ਭਾਜਪਾ ਨੇ ਆਮ ਆਦਮੀ ਪਾਰਟੀ ਦੇ ਤਿੰਨ ਕੌਸਲਰਾਂ ਨੂੰ ਅਪਣੀ ਪਾਰਟੀ ਵਿਚ ਸਮੂਲੀਅਤ ਕਰਵਾ ਲਈ ਸੀ। ਪ੍ਰੰਤੂ ਭਾਜਪਾ ਨੂੰ ਇਸਦਾ ਵੀ ਕੋਈ ਫ਼ਾਈਦਾ ਨਹੀਂ ਮਿਲਿਆ ਹੈ। ਉਧਰ ਇਸ ਨਤੀਜੇ ਤੋਂ ਬਾਅਦ ਆਪ ਤੇ ਕਾਂਗਰਸ ਖੇਮੇ ਵਿਚ ਖ਼ੁਸੀ ਦਾ ਲਹਿਰ ਪਾਈ ਜਾ ਰਹੀ ਹੈ ਤੇ ਜ਼ਸਨ ਮਨਾਏ ਜਾ ਰਹੇ ਹਨ।
Share the post "Big Breaking: ਸੁਪਰੀਮ ਕੋਰਟ ਨੇ ‘ਆਪ’ ਦੇ ਕੁਲਦੀਪ ਕੁਮਾਰ ਨੂੰ ਐਲਾਨਿਆ ਚੰਡੀਗੜ੍ਹ ਦਾ ਮੇਅਰ"