ਅੰਮ੍ਰਿਤਸਰ, 20 ਫ਼ਰਵਰੀ: ਪਿਛਲੇ ਸਾਲ ਕੌਮੀ ਸੁਰੱਖਿਆ ਐਕਟ ਦੇ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਕੀਤੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਅੱਜ ਇੱਕ ਵਫ਼ਦ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੂੰ ਮਿਲਿਆ।ਇਸ ਵਫ਼ਦ ਵਿਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੋਂ ਇਲਾਵਾ ਹੋਰ ਬੰਦ ਸਿੰਘਾਂ ਦੇ ਪ੍ਰਵਾਰਕ ਮੈਂਬਰ ਤੇ ਸਿੱਖ ਜਥੇਬੰਦੀਆਂ ਦੇ ਕਾਰੁਕੰਨ ਵੀ ਮੌਜੂਦ ਰਹੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਸੇਮ ਸਿੰਘ ਨੇ ਦੋਸ਼ ਲਗਾਇਆ ਕਿ ਸਰਕਾਰ ਤੇ ਪੁਲਿਸ ਜਾਣਬੁੱਝ ਕੇ ਉ੍ਹਨਾਂ ਦੇ ਪੁੱਤਰ ਅਤੇ ਹੋਰਨਾਂ ਸਿੰਘਾਂ ਨੂੰ ਝੂਠੇ ਕੇਸਾਂ ਵਿਚ ਫ਼ਸਾਉਣਾ ਚਾਹੁੰਦੀ ਹੈ।
ਕਿਸਾਨ ਸੰਘਰਸ਼ 2.0: ਭਲਕੇ ਦਿੱਲੀ ਕੂਚ ਦੀਆਂ ਤਿਆਰੀਆਂ ਪੂਰੀਆਂ, ਜੇ.ਸੀ.ਬੀ ਮਸੀਨਾਂ ਤੇ ਨਿਹੰਗ ਸਿੰਘ ਵੀ ਪੁੱਜੇ
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਬੈਰਕ ਵਿੱਚ ਬਰਾਮਦ ਹੋੲੈ ਜਾਸੂਸੀ ਕੈਮਰੇ ਅਤੇ ਹੋਰ ਸਮਾਨ ਵੀ ਇਸੇ ਸਾਜਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਐਨਐਸਏ ਲਗਾਉਣ ਤੋਂ ਬਾਅਦ ਹੁਣ ਕਰੀਬ ਇਕ ਸਾਲ ਬੀਤ ਚੁੱਕਾ ਹੈ ਪ੍ਰਸ਼ਾਸਨ ਤੇ ਸਰਕਾਰ ਇਹ ਚਾਹੁੰਦੀ ਹੈ ਕਿ ਹੁਣ ਉਨ੍ਹਾਂ ਨੂੰ ਜਮਾਨਤ ਨਾ ਮਿਲ ਸਕੇ। ਤਰਸੇਮ ਸਿੰਘ ਨੇ ਮੰਗ ਕੀਤੀ ਕਿ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਸਾਥੀਆਂ ਨੂੰ ਤੁਰੰਤ ਪੰਜਾਬ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ, ਅਜਿਹਾ ਨਾ ਕਰਨ ’ਤੇ ਉਨ੍ਹਾਂ ਭੁੱਖ ਹੜਤਾਲ ਕਰਨ ਦਾ ਐਲਾਨ ਵੀ ਕੀਤਾ ਹੈ।
Big Breaking: ਸੁਪਰੀਮ ਕੋਰਟ ਨੇ ‘ਆਪ’ ਦੇ ਕੁਲਦੀਪ ਕੁਮਾਰ ਨੂੰ ਐਲਾਨਿਆ ਚੰਡੀਗੜ੍ਹ ਦਾ ਮੇਅਰ
ਦਸਣਾ ਬਣਦਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਸਦਾ ਚਾਚਾ ਹਰਜੀਤ ਸਿੰਘ, ਪੱਤਰਕਾਰ ਪੱਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਸਰਬਜੀਤ ਸਿੰਘ ਕਲਸੀ, ਗੁਰਮੀਤ ਸਿੰਘ, ਕੁਲਵੰਤ ਸਿੰਘ, ਬਸੰਤ ਸਿੰਘ, ਗੁਰਿੰਦਰ ਪਾਲ ਸਿੰਘ ਅਤੇ ਸਰਬਜੀਤ ਸਿੰਘ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਉਧਰ ਸਾਬਕਾ ਐਮਪੀ ਰਾਜਦੇਵ ਸਿੰਘ ਖ਼ਾਲਸਾ ਵੀ ਡਿਬਰੂਗੜ੍ਹ ਜੇਲ੍ਹ ਵਿਚ ਬੰਦੀ ਸਿੱਖਾਂ ਨੂੰ ਮਿਲਣ ਲਈ ਪੁੱਜੇ ਹਨ। ਇਸੇ ਤਰ੍ਹਾਂ ਬੀਤੇ ਕੱਲ ਭਾਈ ਅੰਮ੍ਰਿਤਪਾਲ ਸਿੰਘ ਦੀ ਕਥਿਤ ਆਡੀਓ ਤੋਂ ਬਾਅਦ ਹੁਣ ਪਪਲਪ੍ਰੀਤ ਸਿੰਘ ਦੀ ਵੀ ਇੱਕ ਆਡੀਓ ਵਾਈਰਲ ਹੋ ਰਹੀ ਹੈ।
Share the post "ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੰਜਾਬ ਤਬਦੀਲ ਕਰਨ ਲਈ ਡੀਸੀ ਨੂੰ ਦਿੱਤਾ ਮੰਗ ਪੱਤਰ"