ਚੰਡੀਗੜ੍ਹ, 21 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਡੀਜੀਪੀ ਵਰਿੰਦਰ ਕੁਮਾਰ ਦੀ ਅਗਵਾਈ ਹੇਠ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਤਿੰਨ ਵੱਖ ਵੱਖ ਮਾਮਲਿਆਂ ਵਿਚ ਭ੍ਰਿਸਟਾਚਾਰੀਆਂ ਵਿਰੁਧ ਕਾਰਵਾਈ ਕਰਦਿਆਂ ਇੱਕ ਥਾਣੇਦਾਰ, ਇੱਕ ਬੈਂਕ ਮੈਨੇਜ਼ਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਨਿਗਮ ਅਧਿਕਾਰੀਆਂ ਦੇ ਨਾਂ ’ਤੇ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਸੂਚਨਾ ਮੁਤਾਬਕ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ।
ਕਿਸਾਨ ਸੰਘਰਸ਼: ਬਠਿੰਡਾ ਦੇ ਨੌਜਵਾਨ ਕਿਸਾਨ ਦੀ ਹੋਈ ਮੌਤ, ਸ਼ੰਭੂ ਤੇ ਖਨੌਰੀ ਬਾਰਡਰ ਉਪਰ ਤਨਾਅ ਭਰਿਆ ਮਾਹੌਲ ਬਣਿਆ
ਇਸਦੇ ਵਿਰੁਧ ਸੰਗਰੂਰ ਜ਼ਿਲ੍ਹੇ ਦੇ ਹੀ ਪਿੰਡ ਝਾੜੋਂ ਦੇ ਵਸਨੀਕ ਬਿੰਦਰ ਸਿੰਘ ਨੇ ਸਿਕਾਇਤ ਦਿੱਤੀ ਸੀ, ਜਿਸ ਵਿਚ ਉਸਨੇ ਦੋਸ਼ ਲਗਾਏ ਸਨ ਕਿ ਉਕਤ ਥਾਣੇਦਾਰ ਉਸਦੇ ਰਿਸ਼ਤੇਦਾਰ ਰਣਜੀਤ ਸਿੰਘ ਨੂੰ ਥਾਣਾ ਲੌਂਗੋਵਾਲ ਵਿਖੇ ਪੁਲੀਸ ਕੇਸ ਵਿੱਚ ਨਾਮਜ਼ਦ ਕਰਨ ਤੋਂ ਬਾਅਦ ਹੁਣ ਉਸਦੀ ਪਤਨੀ ਨੂੰ ਵੀ ਨਾਮਜਦ ਕਰਨ ਦਾ ਡਰਾਵਾਂ ਦੇ ਕੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਸੀ। ਇਸਤੋਂ ਇਲਾਵਾ ਥਾਣੇਦਾਰ ਉਨ੍ਹਾਂ ਦੇ ਘਰੋਂ ਇੱਕ ਗੱਡੀ (ਅਰਟਿਗਾ ਕਾਰ) ਵੀ ਲੈ ਗਿਆ। ਸਿਕਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਏ.ਐਸ.ਆਈ. ਚਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਿੰਦਰ ਸਿੰਘ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਆਮ ਆਦਮੀ ਪਾਰਟੀ ਵੱਲੋਂ 11 ਵਿਧਾਨ ਸਭਾ ਹਲਕਿਆਂ ਦੇ ਨਵੇਂ ਇੰਚਾਰਜਾਂ ਦਾ ਐਲਾਨ
ਉਧਰ ਦੂਜੇ ਮਾਮਲੇ ਵਿਚ ਲੁਧਿਆਣਾ ਵਿਜੀਲੈਂਸ ਬਿਊਰੋ ਦੀ ਟੀਮ ਨੇ ਸਟੇਟ ਬੈਂਕ ਆਫ ਇੰਡੀਆ ਨੂਰਪੁਰਬੇਦੀ ਜ਼ਿਲ੍ਹਾ ਰੂਪਨਗਰ ਦੇ ਸਹਾਇਕ ਮੈਨੇਜਰ ਜਸ਼ਨਦੀਪ ਸਿੰਘ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਕਥਿਤ ਦੋਸ਼ੀ ਮੈਨੇਜ਼ਰ ਵੱਲੋਂ ਨੰਦ ਲਾਲ ਵਾਸੀ ਪਿੰਡ ਬੁੰਗੜੀ ਤਹਿਸੀਲ ਨੂਰਪੁਰਬੇਦੀ ਵੱਲੋਂ ਬੈਂਕ ਨੂੰ ਮੋੜੇ ਜਾ ਚੁੱਕੇ ਕਰਜ਼ੇ ਦਾ (ਐਨ.ਓ.ਸੀ) ਇਤਰਾਜ਼ਹੀਣਤਾ ਸਰਟੀਫੀਕੇਟ ਜਾਰੀ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਜਸ਼ਨਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਅੱਧੀ ਰਕਮ 20,000 ਰੁਪਏ ਲੈਂਦਿਆਂ ਕਾਬੂ ਕਰ ਲਿਆ।
ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤ: ਮੁੱਖ ਮੰਤਰੀ
ਉਧਰ ਇੱਕ ਹੋਰ ਮਾਮਲੇ ਵਿਚ ਲੁਧਿਆਣਾ ਵਿਜੀਲੈਂਸ ਨੇ ਹੀ ਅਮਰਦੀਪ ਸਿੰਘ ਬਾਂਗੜ ਵਾਸੀ ਜਗਜੀਤ ਨਗਰ ਲੁਧਿਆਣਾ ਨੂੰ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਦੇ ਨਾਂ ’ਤੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸਦੇ ਖਿਲਾਫ਼ ਨਰੇਸ਼ ਕੁਮਾਰ ਨਾਂ ਦੇ ਵਿਅਕਤੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਆਨਲਾਈਨ ਸ਼ਿਕਾਇਤ ਦਿੱਤੀ ਗਈ ਸੀ, ਜਿਸ ਵਿਚ ਉਸਨੇ ਦਾਅਵਾ ਕੀਤਾ ਸੀ ਅਮਰਦੀਪ ਸਿੰਘ ਬਾਂਗੜ ਉਪਰ ਨਗਰ ਨਿਗਮ ਲੁਧਿਆਣਾ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ ਉਸ ਕੋਲੋਂ 30,000 ਰੁਪਏ ਰਿਸ਼ਵਤ ਲਈ ਸੀ। ਪ੍ਰੰਤੂ ਉਹ ਐਨ.ਓ.ਸੀ ਦਿਵਾ ਨਹੀਂ ਸਕਿਆ, ਜਿਸਦੇ ਚੱਲਦੇ ਨਗਦ ਪੈਸੇ ਵਾਪਸ ਕਰਨ ਦੀ ਬਜਾਏ ਚੈੱਕ ਦੇ ਦਿੱਤਾ ਪ੍ਰੰਤੂ ਚੈਕ ਬਾਉਂਸ ਹੋ ਗਿਆ। ਸ਼ਿਕਾਇਤਕਰਤਾ ਸਹੀਂ ਪਾਏ ਜਾਣ ’ਤੇ ਵਿਜੀਲੈਂਸ ਨੇ ਉਕਤ ਮੁਲਜਮ ਨੂੰ ਗ੍ਰਿਫਤਾਰ ਕਰ ਲਿਆ ਹੈ।
Share the post "ਵਿਜੀਲੈਂਸ ਦੀ ਵੱਡੀ ਕਾਰਵਾਈ: ਥਾਣੇਦਾਰ, ਬੈਂਕ ਮੈਨੇਜਰ ਤੇ ਪ੍ਰਾਈਵੇਟ ਵਿਅਕਤੀ ਰਿਸ਼ਵਤ ਦੇ ਕੇਸਾਂ ’ਚ ਕਾਬੂ"