spot_img
spot_img

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

Date:

spot_img

ਬਠਿੰਡਾ,21 ਫਰਵਰੀ: ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਛੇਤੀ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨੇਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਅਰਬਨ ਡਿਪੈਲਮੈਂਟ, ਪੇਂਡੂ ਵਿਕਾਸ ਕਮੇਟੀ, ਉਦਯੋਗ ਵਿਭਾਗ, ਭੂਮੀ ਰੱਖਿਆ ਵਿਭਾਗ, ਸੀਵਰੇਜ਼ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ, ਲੇਬਰ ਵਿਭਾਗ, ਪੀ.ਐਸ.ਪੀ.ਸੀ.ਐਲ ਵਿਭਾਗ, ਡਾਇਰੀ ਵਿਭਾਗ, ਖੇਤੀਬਾੜੀ ਵਿਭਾਗ, ਬਾਗਵਾਨੀ ਵਿਭਾਗ, ਸਹਿਕਾਰੀ ਸੇਵਾਵਾਂ, ਡੀ.ਐਮ.ਡੀ.ਆਈ.ਸੀ, ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਆਦਿ ਵਿਭਾਗਾਂ ਨਾਲ ਸਬੰਧਤ ਜ਼ਿਲ੍ਹੇ ‘ਚ ਵੱਖ-ਵੱਖ ਤਰ੍ਹਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆ ਕੋਲੋਂ ਬਾਰੀਕੀ ਨਾਲ ਜਾਣਿਆ।

ਵਿਜੀਲੈਂਸ ਦੀ ਵੱਡੀ ਕਾਰਵਾਈ: ਥਾਣੇਦਾਰ, ਬੈਂਕ ਮੈਨੇਜਰ ਤੇ ਪ੍ਰਾਈਵੇਟ ਵਿਅਕਤੀ ਰਿਸ਼ਵਤ ਦੇ ਕੇਸਾਂ ’ਚ ਕਾਬੂ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਬਣ ਰਹੇ ਨਵੇਂ ਮੁਹੱਲਾਂ ਕਲੀਨਿਕਾਂ, ਸੜਕਾਂ, ਪੁਲਾ, ਪੀਣ ਵਾਲੇ ਪਾਣੀ ਲਈ ਬਣਾਏ ਜਾ ਰਹੇ ਜਲ ਘਰਾਂ ਸਬੰਧੀ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆ ਨੂੰ ਕਿਹਾ ਕਿ ਨਿਰਮਾਣ ਅਧੀਨ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ। ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।ਇਸ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਅੰਮਿਤ ਲਾਲ ਅਗਰਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਬਰਿੰਦਰ ਸਿੰਘ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਪ੍ਰੀਤ ਮਹਿੰਦਰ ਸਿੰਘ ਬਰਾੜ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਵਿੱਚ ਅਗਲੀ ਕਾਂਗਰਸ ਦੀ ਸਰਕਾਰ ਬਣਨੀ ਤੈਅ: ਬਘੇਲ

👉ਕਿਹਾ, ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰਹੇਗਾ; ਸਭ...

यमुना पुनर्जीवन अभियान के तहत 423 एमएलडी नई शोधन क्षमता विकसित करेगा हरियाणा

👉मुख्य सचिव अनुराग रस्तोगी ने की यमुना प्रदूषण नियंत्रण...

Barinder Kumar Goyal ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

👉ਕਿਹਾ, ਸਤਲੁਜ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਪੰਜਾਬ ਵਿੱਚ...