spot_img
spot_img

ਕਿਸਾਨ ਸੰਘਰਸ਼ 2.0: ਪੰਜਾਬ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਕੇਂਦਰ ਦੇ ਦੋਸ਼ਾਂ ਨੂੰ ਨਕਾਰਿਆ

Date:

spot_img

ਪੰਜਾਬ ਦੇ ਮੁੱਖ ਸਕੱਤਰ ਨੇ ਕੇਂਦਰੀ ਗ੍ਰਹਿ ਸਕੱਤਰ ਨੂੰ ਪੱਤਰ ਲਿਖਿਆ
ਚੰਡੀਗੜ੍ਹ, 21 ਫਰਵਰੀ: ਸੂਬੇ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਅਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਵਧਣ ਦਾ ਯਤਨ ਕਰ ਰਹੇ ਕਿਸਾਨਾਂ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਉਪਰ ਦਬਾਅ ਪਾ ਰਹੇ ਕੇਂਦਰ ਨੂੰ ਪੰਜਾਬ ਨੇ ਮੋੜਵਾਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਵਿੱਚ ਕਿਸਾਨ ਅੰਦੋਲਨ ਦੇ ਚੱਲਦਿਆਂ ਬਣੇ ਹਾਲਾਤਾਂ ਨਾਲ ਬਹੁਤ ਹੀ ਸੁਚੱਜੇ ਅਤੇ ਕਾਰਗਰ ਢੰਗ ਨਾਲ ਨਜਿੱਠਿਆ ਜਾ ਰਿਹਾ ਹੈ।ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਲਿਖੇ ਪੱਤਰਾਂ ਤੋਂ ਬਾਅਦ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਭਾਰਤ ਸਰਕਾਰ ਦੇ ਸਕੱਤਰ ਗ੍ਰਹਿ ਮੰਤਰਾਲੇ ਨੂੰ ਲਿਖੇ ਪੱਤਰ ਵਿੱਚ ਦਾਅਵਾ ਕੀਤਾ ਹੈ ਕਿ ‘‘ ਕੇਂਦਰ ਦਾ ਇਹ ਕਹਿਣਾ ਬਿਲਕੁਲ ਗਲਤ ਹੈ ਕਿ ਪੰਜਾਬ ਸਰਕਾਰ ਦੀ ਆਗਿਆ ਨਾਲ ਹੀ ਸ਼ੰਭੂ ਅਤੇ ਢਾਬੀ-ਗੁਜਰਾਂ ਬਾਰਡਰ ’ਤੇ ਵੱਡੀ ਗਿਣਤੀ ਲੋਕ ਇਕੱਠੇ ਹੋਏ ਹਨ।’’

ਕਿਸਾਨ ਸੰਘਰਸ਼: ਬਠਿੰਡਾ ਦੇ ਨੌਜਵਾਨ ਕਿਸਾਨ ਦੀ ਹੋਈ ਮੌਤ, ਸ਼ੰਭੂ ਤੇ ਖਨੌਰੀ ਬਾਰਡਰ ਉਪਰ ਤਨਾਅ ਭਰਿਆ ਮਾਹੌਲ ਬਣਿਆ

ਉਨ੍ਹਾਂ ਕਿਹਾ ਕਿ ਆਪਣੇ ਸੰਘਰਸ਼ ਲਈ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਨੇ ਤਾਕਤ ਦਾ ਪ੍ਰਯੋਗ ਕਰਦਿਆਂ ਉਨ੍ਹਾਂ ਨੂੰ ਹਰਿਆਣਾ ਵਿੱਚੋਂ ਲੰਘਣ ਨਹੀਂ ਦਿੱਤਾ ਜਾ ਰਿਹਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਕਿਸਾਨ ਸਮੂਹਾਂ ਦੀ ਆਵਾਜਾਈ ’ਤੇ ਲਾਈ ਗਈ ਇਸ ਪਾਬੰਦੀ ਕਰਕੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ’ਤੇ ਦੋ ਜਗ੍ਹਾ ਲੋਕ ਇਕੱਠੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਥੇ ਇਹ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਅਧਿਕਾਰ ਖੇਤਰ ਵਿੱਚ ਕਿਸਾਨਾਂ ਦਾ ਅੰਦੋਲਨ ਕਾਫ਼ੀ ਹੱਦ ਤੱਕ ਸ਼ਾਂਤਮਈ ਰਿਹਾ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਚਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ, ਤਾਕਤ ਅਤੇ ਡਰੋਨਾਂ ਸਮੇਤ ਦੰਗਿਆਂ ‘ਤੇ ਕਾਬੂ ਪਾਉਣ ਵਾਲੇ ਹੋਰ ਉਪਾਵਾਂ ਦੀ ਵੱਡੇ ਪੱਧਰ ‘ਤੇ ਵਰਤੋਂ ਕੀਤੇ ਜਾਣ ਕਾਰਨ ਲਗਭਗ 160 ਵਿਅਕਤੀਆਂ ਦੇ ਜਖ਼ਮੀ ਹੋਣ ਦੀ ਖਬਰ ਹੈ।

ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

ਮੁੱਖ ਸਕੱਤਰ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਦੇ ਬਾਵਜੂਦ ਪੰਜਾਬ ਸਰਕਾਰ ਲੋਕਾਂ ਦੇ ਇਕੱਠ ਨੂੰ ਸੁਚਾਰੂ ਢੰਗ ਨਾਲ ਸੰਭਾਲਣ ਵਿੱਚ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਕਿ ਸਰਹੱਦ ’ਤੇ ਲੋਕਾਂ ਦਾ ਜ਼ਿਆਦਾ ਇਕੱਠ ਨਾ ਹੋਵੇ, ਸੂਬਾਈ ਅਧਿਕਾਰੀਆਂ ਅਤੇ ਕਿਸਾਨ ਆਗੂਆਂ ਵਿਚਕਾਰ ਬਾਕਾਇਦਾ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਪ੍ਰਦਰਸ਼ਨਕਾਰੀਆਂ ਦੀ ਆੜ ਵਿੱਚ ਸ਼ਰਾਰਤੀ ਅਨਸਰਾਂ/ਕਾਨੂੰਨ ਭੰਗ ਕਰਨ ਵਾਲਿਆਂ ਵੱਲੋਂ ਕੋਈ ਗੜਬੜੀ ਦੀ ਸੂਚਨਾ ਵੀ ਨਹੀਂ ਹੈ, ਜਿਸ ‘ਤੇ ਪੁਲਿਸ ਬਾਰੀਕੀ ਨਾਲ ਨਜ਼ਰ ਰੱਖ ਰਹੀ ਹੈ।ਮੁੱਖ ਸਕੱਤਰ ਨੇ ਕਿਹਾ ਕਿ ਅਜਿਹੇ ਤੱਤਾਂ ਸਬੰਧੀ ਅੰਦਰੂਨੀ ਰਿਪੋਰਟਾਂ ਇਕੱਤਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋੜ ਪੈਣ ’ਤੇ ਢੁਕਵੀਂ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਕਿਸਾਨ ਯੂਨੀਅਨਾਂ ਵੱਲੋਂ ਜਿਨ੍ਹਾਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਨ੍ਹਾਂ ਸਾਰੀਆਂ ਮੰਗਾਂ ਦਾ ਹੱਲ ਭਾਰਤ ਸਰਕਾਰ ਵੱਲੋਂ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਨ ਦੇ ਆਪਣੇ ਯਤਨਾਂ ਤਹਿਤ ਚਾਰ ਮੀਟਿੰਗਾਂ ਕੀਤੀਆਂ ਜਿਨ੍ਹਾਂ ਵਿੱਚ ਨਾ ਸਿਰਫ਼ ਪੰਜਾਬ ਸਰਕਾਰ ਵੱਲੋਂ ਸਹਾਇਤਾ ਕੀਤੀ ਗਈ ਬਲਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਸਮੇਤ ਤਿੰਨ ਵਾਰ ਮੀਟਿੰਗਾਂ ਵਿੱਚ ਵਿਅਕਤੀਗਤ ਤੌਰ ’ਤੇ ਸ਼ਿਰਕਤ ਕੀਤੀ।

ਵਿਜੀਲੈਂਸ ਦੀ ਵੱਡੀ ਕਾਰਵਾਈ: ਥਾਣੇਦਾਰ, ਬੈਂਕ ਮੈਨੇਜਰ ਤੇ ਪ੍ਰਾਈਵੇਟ ਵਿਅਕਤੀ ਰਿਸ਼ਵਤ ਦੇ ਕੇਸਾਂ ’ਚ ਕਾਬੂ

ਅਨੁਰਾਗ ਵਰਮਾ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਕਿਸਾਨ ਯੂਨੀਅਨਾਂ ਦੀਆਂ ਮੰਗਾਂ ਨੂੰ ਹੋਰ ਹਮਦਰਦੀ ਨਾਲ ਵਾਚਿਆ ਜਾਵੇ ਤਾਂ ਜੋ ਇਸ ਮਸਲੇ ਨੂੰ ਆਪਸੀ ਸਹਿਮਤੀ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿੱਚ ਕਾਨੂੰਨ ਤੇ ਵਿਵਸਥਾ ਬਰਕਰਾਰ ਰੱਖਣਾ ਬਹੁਤ ਅਹਿਮ ਹੈ ਅਤੇ ਇੰਨੇ ਵੱਡੇ ਪ੍ਰਦਰਸ਼ਨ ਨਾਲ ਨਜਿੱਠਣ ਵੇਲੇ ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਮੁੱਚੀ ਪੁਲਿਸ ਫੋਰਸ ਸਥਿਤੀ ਬਾਰੇ ਜਾਣੂ ਹੈ ਅਤੇ ਫਿਲਹਾਲ ਸਥਿਤੀ ਕਾਬੂ ਹੇਠ ਹੈ।ਮੁੱਖ ਸਕੱਤਰ ਨੇ ਪੰਜਾਬ ਦੀ ਸਥਿਤੀ ਬਾਰੇ ਮੀਡੀਆ ਰਿਪੋਰਟਾਂ ’ਤੇ ਗੌਰ ਨਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸਥਿਤੀ ਨੂੰ ਸ਼ਾਂਤਮਈ ਅਤੇ ਕਾਬੂ ਹੇਠ ਰੱਖਣ ਲਈ ਡੀਆਈਜੀ ਰੈਂਕ ਦੇ ਆਈਪੀਐਸ ਅਤੇ ਪੀ.ਪੀ.ਐਸ. ਅਧਿਕਾਰੀਆਂ ਸਮੇਤ 2,000 ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉੱਚ ਪੱਧਰ ’ਤੇ ਸਥਿਤੀ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਸ਼ਾਂਤੀ ਭੰਗ ਕਰਨ ਵਾਲੀ ਕਿਸੇ ਵੀ ਗਤੀਵਿਧੀ ਨੂੰ ਰੋਕਣ ਲਈ ਲੋੜ ਪੈਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਵਿੱਚ ਅਗਲੀ ਕਾਂਗਰਸ ਦੀ ਸਰਕਾਰ ਬਣਨੀ ਤੈਅ: ਬਘੇਲ

👉ਕਿਹਾ, ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰਹੇਗਾ; ਸਭ...

यमुना पुनर्जीवन अभियान के तहत 423 एमएलडी नई शोधन क्षमता विकसित करेगा हरियाणा

👉मुख्य सचिव अनुराग रस्तोगी ने की यमुना प्रदूषण नियंत्रण...

Barinder Kumar Goyal ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

👉ਕਿਹਾ, ਸਤਲੁਜ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਪੰਜਾਬ ਵਿੱਚ...