ਮੁਹਾਲੀ, 21 ਫਰਵਰੀ: ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਬਠਿੰਡਾ ਦੇ ਪ੍ਰਧਾਨ ਰਾਜਨ ਅਮਰਦੀਪ ਸਿੰਘ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਵਿਕਾਸ ਕਾਰਪੋਰੇਸ਼ਨ ਦੇ ਡਾਇਰੈਕਟਰ ਵਜੋਂ ਮੁਹਾਲੀ ਵਿਖੇ ਅਹੁਦਾ ਸੰਭਾਲ ਲਿਆ ਹੈ।ਨਿਗਮ ਦੇ ਮੁਹਾਲੀ ਦਫ਼ਤਰ ਵਿਖੇ ਹੋਏ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਵਿਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਬ੍ਰਹਮ ਸ਼ੰਕਰ ਜਿੰਪਾ ਅਤੇ ਸੀਨੀਅਰ ਲੀਡਰਸ਼ਿਪ ਅਤੇ ਅਧਿਕਾਰੀਆਂ ਸਮੇਤ ਪਤਵੰਤਿਆਂ ਨੇ ਹਾਜ਼ਰੀ ਭਰੀ। ਇਸ ਮੌਕੇ ਰਾਜਨ ਅਮਰਦੀਪ ਸਿੰਘ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Big News: ਭਗਵੰਤ ਮਾਨ ਦਾ ਵੱਡਾ ਐਲਾਨ: ਨੌਜਵਾਨ ਕਿਸਾਨ ਦੇ ਕਾਤਲਾਂ ਵਿਰੁਧ ਹੋਵੇਗਾ ਪਰਚਾ ਦਰਜ਼
ਗਤੀਸ਼ੀਲਤਾ ਅਤੇ ਨਵੀਨਤਾ ਦਾ ਵਾਅਦਾ ਕਰਦਿਆਂ ਰਾਜਨ ਅਮਰਦੀਪ ਸਿੰਘ ਨੇ ਵਾਤਾਵਰਣ ਸੰਭਾਲ, ਟਿਕਾਊ ਵਿਕਾਸ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ’ਤੇ ਧਿਆਨ ਕੇਂਦਰਿਤ ਕਰਨ ਦਾ ਅਹਿਦ ਲਿਆ। ਉਹਨਾਂ ਇਸ ਨਿਯੁਕਤੀ ਲਈ ਮੁਖ ਤੌਰ ਤੇ ’ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ’ਆਪ’ ਦੇ ਕੌਮੀ ਜਨਰਲ ਸਕੱਤਰ ਡਾ: ਸੰਦੀਪ ਪਾਠਕ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਇਕਾਈ ਦੇ ਇੰਚਾਰਜ ਅਤੇ ਦਿੱਲੀ ਤੋਂ ਐਮ.ਐਲ.ਏ. ਜਰਨੈਲ ਸਿੰਘ ਅਤੇ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਕਿਸਾਨ ਸੰਘਰਸ਼: ਬਠਿੰਡਾ ਦੇ ਨੌਜਵਾਨ ਕਿਸਾਨ ਦੀ ਹੋਈ ਮੌਤ, ਸ਼ੰਭੂ ਤੇ ਖਨੌਰੀ ਬਾਰਡਰ ਉਪਰ ਤਨਾਅ ਭਰਿਆ ਮਾਹੌਲ ਬਣਿਆ
ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ,ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਉਪ-ਚੇਅਰਮੈਨ ਡਾ. ਕੁਲਜੀਤ ਸਾਰਵਾਲ, ਜਗਰੂਪ ਸਿੰਘ ਸੇਖਵਾਂ, ਸ੍ਰੀਮਤੀ ਰਾਜਵਿੰਦਰ ਕੌਰ ਥਿਆੜਾ, ਸ੍ਰੀਮਤੀ ਬਲਜਿੰਦਰ ਕੌਰ ਮਾਹਲ, ਚੇਅਰਮੈਨ ਨੀਲ ਗਰਗ, ਚੇਅਰਮੈਨ ਰਾਕੇਸ਼ ਕੁਮਾਰ ਪੁਰੀ, ਚੇਅਰਮੈਨ ਡਾ. ਪਰਮਿੰਦਰ ਸਿੰਘ ਗੋਲਡੀ, ਚੇਅਰਮੈਨ ਇੰਦਰਜੀਤ ਸਿੰਘ ਮਾਨ ਅਤੇ ਗਮਾਡਾ ਦੇ ਡਾਇਰੈਕਟਰ ਭੋਲਾ ਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Share the post "ਰਾਜਨ ਅਮਰਦੀਪ ਨੇ ਪੀ.ਡਬਲਿਊ.ਆਰ.ਐਮ.ਡੀ.ਸੀ. ਵਿੱਚ ਡਾਇਰੈਕਟਰ ਦਾ ਅਹੁਦਾ ਸੰਭਾਲਿਆ"