ਕਿਸਾਨ ਸ਼ੁਭਕਰਨ ਦੇ ਕਤਲ ਦੇ ਆਰੋਪਾਂ ਹੇਠ ਹਰਿਆਣਾ ਦੇ ਗ੍ਰਹਿ ਮੰਤਰੀ ਵਿਰੁੱਧ ਕੀਤੀ ਪਰਚੇ ਦੀ ਮੰਗ
ਬਠਿੰਡਾ, 22 ਫ਼ਰਵਰੀ: ਸੂਬੇ ਦੇ ਹਰਿਆਣਾ ਨਾਲ ਲੱਗਦੇ ਬਾਰਡਰਾਂ ਉੱਪਰ ਭਿਆਨਕ ਹੁੰਦੇ ਜਾ ਰਹੇ ਹਾਲਾਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀ ਸੁਰੱਖਿਆ ਲਈ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪੰਜਾਬ ਪੁਲਿਸ ਨੂੰ ਤੈਨਾਤ ਕੀਤਾ ਜਾਵੇ। ਇਸਤੋਂ ਇਲਾਵਾ ਖਨੌਰੀ ਬਾਰਡਰ ਤੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਕਥਿਤ ਗੋਲੀ ਲੱਗਣ ਕਾਰਨ ਹੋਈ ਮੌਤ ਲਈ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸ: ਵੜਿੰਗ ਨੇ ਮੁੜ ਆਪਣੀ ਮੰਗ ਨੂੰ ਦੁਹਰਾਉਦਿਆਂ ਮੁੱਖ ਮੰਤਰੀ ਨੂੰ ਤੁਰੰਤ ਉਨਾਂ ਵਿਰੁੱਧ ਕਤਲ ਦਾ ਮੁਕੱਦਮਾ ਦਰਜ਼ ਕਰਨ ਦੀ ਵੀ ਮੰਗ ਕੀਤੀ।
ਸਾਬਕਾ ਰਾਜਪਾਲ ਦੇ ਘਰ ਤੇ ਹੋਰਨਾਂ ਟਿਕਾਣਿਆਂ ’ਤੇ ਸੀਬੀਆਈ ਦੀ ਛਾਪੇਮਾਰੀ
ਬਠਿੰਡਾ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੂਰ ਮੌਕੇ ਕੱਢੀ ਸ਼ੋਭਾ ਯਾਤਰਾ ਵਿੱਚ ਵਿਸ਼ੇਸ਼ ਤੌਰ ‘ਤੇ ਹਿੱਸਾ ਲੈਣ ਆਏ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਸ਼ੱਕ ਉਹ ਹਿੰਸਾ ਦੇ ਹਾਮੀ ਨਹੀਂ ਪ੍ਰੰਤੂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਸੂਬੇ ਦੇ ਕਿਸਾਨਾਂ ਦੀ ਢਾਲ ਬਣ ਕੇ ਹਰਿਆਣਾ ਨੂੰ ਮੋੜਵਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਸ ਪ੍ਰਕਾਰ ਦੇ ਹਾਲਾਤ ਬਣਾ ਦਿੱਤੇ ਗਏ ਹਨ , ਉਸਦੇ ਲਈ ਪੂਰੀ ਤਰ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਿੰਮੇਵਾਰ ਹਨ। ਕਾਂਗਰਸ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਦੋਸ਼ ਲਗਾਇਆ ਕਿ ਇਸ ਔਖੀ ਘੜੀ ਵਿੱਚ ਮੁੱਖ ਮੰਤਰੀ ਨੇ ਪੂਰੀ ਤਰ੍ਹਾਂ ਤੌਰ ਗੋਡੇ ਟੇਕ ਦਿੱਤੇ ਹਨ।
ਨੌਜਵਾਨ ਕਿਸਾਨ ਦੀ ਮੌਤ ਤੋਂ ਬਾਅਦ ‘ਸ਼ੰਭੂ ਤੇ ਖਨੌਰੀ’ ਬਾਰਡਰਾਂ ਉਪਰ ਤੂਫ਼ਾਨ ਤੋਂ ਪਹਿਲਾਂ ਵਾਲੀ ਸ਼ਾਂਤੀ!
ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਸ਼ਾਂਤੀਪੂਰਕ ਤਰੀਕੇ ਦੇ ਨਾਲ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਉਨਾਂ ਨੂੰ ਸਾਡੇ ਪੰਜਾਬ ਦੀਆਂ ਬਰੂਹਾਂ ‘ਤੇ ਕਿਉਂ ਮਾਰਿਆ ਜਾ ਰਿਹਾ। ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੰਮੇ ਹੱਥੀਂ ਲੈਂਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਅਕਾਲੀ ਦਲ ਸੁੱਤਾ ਪਿਆ ਹੋਇਆ ਹੈ, ਕਿਉਂਕਿ ਉਸਦਾ ਭਾਜਪਾ ਨਾਲ ਸਮਝੌਤਾ ਬਿਲਕੁਲ ਸਿਰੇ ਚੜ ਗਿਆ ਸੀ।ਬੀਜੇਪੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਉਪਰ ਵੀ ਸਿਆਸੀ ਹਮਲੇ ਕਰਦਿਆਂ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ “ਇਕ ਪਾਸੇ ਉਹ ਆਪਣੇ ਆਪ ਨੂੰ ਕਿਸਾਨ ਕਹਿੰਦੇ ਹਨ ਪਰ ਦੂਜੇ ਪਾਸੇ ਹਰਿਆਣਾ ਦੀ ਭਾਜਪਾ ਸਰਕਾਰ ਦੀ ਪੁਲਿਸ ਹੱਥੋਂ ਗੋਲੀਆਂ ਨਾਲ ਮਰਦੇ ਕਿਸਾਨਾਂ ਦੀ ਮੌਤ ਉਪਰ ਮੂੰਹ ਬੰਦ ਕਰਕੇ ਬੈਠੇ ਹੋਏ ਹਨ।
ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ ਵੱਲੋਂ ਵਿਸਾਲ ਖੇਤਰੀ ਰੈਲੀ 3 ਮਾਰਚ ਨੂੰ ਹੋਵੇਗੀ
ਉਨ੍ਹਾਂ ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਹੁਣ ਸਾਨੂੰ ਭੁੱਲ ਜਾਣਾ ਚਾਹੀਦਾ ਕਿ ਅਸੀਂ ਕਾਂਗਰਸੀ ਹਾਂ, ਅਸੀਂ ਭਾਜਪਾਈ ਹਾਂ ਜਾਂ ਅਸੀਂ ਆਮ ਆਦਮੀ ਪਾਰਟੀ ਔਰ ਅਕਾਲੀ ਦਲ ਨਾਲ ਸਬੰਧਤ ਹਾਂ, ਕਿਉਂਕਿ ਪੰਜਾਬ ਦੇ ਕਿਸਾਨ ਨਾਲ ਖੜਾ ਹੋਣ ਦੀ ਲੋੜ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਤੇ ਜੇਕਰ ਕਿਸਾਨ ਮਰ ਗਿਆ ਤਾਂ ਕਿਸੇ ਨੇ ਵੀ ਨਹੀਂ ਬਚਣਾ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਵੀ ਕਿਸਾਨ ਜਥੇਬੰਦੀਆਂ ਦਾ ਸੱਦਾ ਆਵੇਗਾ ਤਾਂ ਉਹ ਸਭ ਤੋਂ ਪਹਿਲਾਂ ਜਾਣਗੇ। ਉਨ੍ਹਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਆਜ਼ਾਦੀ ਲਈ ਅਤੇ ਦੇਸ਼ ਦੀ ਕੁਰਬਾਨੀ ਏਕਤਾ ਅਖੰਡਤਾ ਵਾਸਤੇ ਪੰਜਾਬ ਦਾ ਸਭ ਤੋਂ ਵੱਡਾ ਯੋਗਦਾਨ ਹੈ। ਪ੍ਰੰਤੂ ਅੱਜ ਭਾਜਪਾ ਵਾਲੇ ਨਫ਼ਰਤ ਫੈਲਾਉਣ ‘ਤੇ ਲੱਗੇ ਹੋਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਅੱਜ ਇੱਕ ਸਿੱਖ ਆਈਪੀਐਸ ਅਫ਼ਸਰ ਨੂੰ ਖਾਲਿਸਤਾਨੀ ਦੱਸ ਰਹੇ ਹਨ।
Share the post "ਕਿਸਾਨਾਂ ਦੀ ਰੱਖਿਆ ਲਈ ਹਰਿਆਣਾ ਦੇ ਬਾਰਡਰਾਂ ‘ਤੇ ਪੰਜਾਬ ਪੁਲਿਸ ਹੋਵੇ ਤੈਨਾਤ ਰਾਜਾ ਵੜਿੰਗ"