ਬਠਿੰਡਾ, 22 ਫਰਵਰੀ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਦੌਰਾ ਕਰਕੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਬਣਾਏ ਜਾ ਰਹੇ ਮਿਡ-ਡੇ-ਮੀਲ ਅਤੇ ਆਂਗਣਵਾੜੀ ਸੈਂਟਰਾਂ ਚ ਮੁਹੱਈਆ ਕਰਵਾਈ ਜਾਣ ਵਾਲੀ ਰਾਸ਼ਨ ਸਮੱਗਰੀ ਅਤੇ ਰਾਸ਼ਨ ਡਿਪੂਆਂ ਦਾ ਵੀ ਨਿਰੀਖਣ ਕੀਤਾ ਗਿਆ।ਇਸ ਮੌਕੇ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਦਾਨ ਸਿੰਘ ਵਾਲਾ ਦੇ ਮਿਡ-ਡੇ-ਮੀਲ ਦੇ ਖਾਣੇ ਸਬੰਧੀ ਅਸੰਤੁਸ਼ਟੀ ਜਾਹਰ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੂੰ ਹਦਾਇਤ ਕੀਤੀ ਕਿ ਸਬੰਧਤ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ ਅਤੇ ਅੱਗੇ ਤੋਂ ਇਹ ਯਕੀਨੀ
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਵੇਗਾ ਇਕ ਮਾਰਚ ਤੋਂ ਸ਼ੁਰੂ
ਬਣਾਇਆ ਜਾਵੇ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਮੁਹੱਈਆ ਕਰਵਾਏ ਜਾਣ ਵਾਲੇ ਮਿਡ-ਡੇ-ਮੀਲ ਦੇ ਖਾਣੇ ਵਿੱਚ ਆਈ.ਐਸ.ਆਈ ਮਾਰਕਾ ਮਸਾਲੇ ਦੀ ਹੀ ਵਰਤੋਂ ਕੀਤੀ ਜਾਵੇ। ਚੈਕਿੰਗ ਉਪਰੰਤ ਚੇਤਨ ਪ੍ਰਕਾਸ਼ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਖਾਣੇ ਦੇ ਅਧਿਕਾਰ ਦੀ ਸੁਰੱਖਿਆ ਲਈ ਵਚਨਬੱਧ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਪਦਮਨੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲਮੈਂਟਰੀ ਇਕਬਾਲ ਸਿੰਘ ਬੁੱਟਰ ਤੋਂ ਇਲਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।
Share the post "ਖੁਰਾਕ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ਦੇ ਸਕੂਲਾਂ, ਆਂਗਣਵਾੜੀ ਸੈਂਟਰਾਂ ਤੇ ਰਾਸ਼ਨ ਡਿਪੂਆਂ ਦੀ ਕੀਤੀ ਅਚਨਚੇਤ ਚੈਕਿੰਗ"