ਬਠਿੰਡਾ, 23 ਫਰਵਰੀ: ਕੇਂਦਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਿਛਲੇ ਦਿਨੀ ਆਪਣੀਆਂ ਮੰਗਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਉਪਰ ਹਰਿਆਣਾ ਅਤੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਜਾ ਰਹੇ ਤਸ਼ੱਦਦ ਦੇ ਵਿਰੋਧ ਵਿੱਚ ਮੋਰਚੇ ’ਚ ਸ਼ਾਮਲ ਜਥੈਬੰਦੀਆਂ ਦੇ ਆਗੂਆਂ ਵੱਲੋਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਪੁਤਲੇ ਸਥਾਨਕ ਡੀਸੀ ਦਫਤਰ ਬਠਿੰਡਾ ਦੇ ਸਾਹਮਣੇ ਫੂਕੇ ਗਏ। ਇਸ ਸਮੇਂ ਇਕੱਤਰ ਹੋਏ ਕਿਸਾਨਾਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਵਿਰੁੱਧ ਜਬਰਦਸਤ ਨਾਰੇਬਾਜ਼ੀ ਕੀਤੀ।
ਮੰਦਭਾਗੀ ਖ਼ਬਰ: ਖ਼ਨੌਰੀ ਬਾਰਡਰ ’ਤੇ ਬਠਿੰਡਾ ਜ਼ਿਲ੍ਹੇ ਦੇ ਇੱਕ ਹੋਰ ਕਿਸਾਨ ਦੀ ਹੋਈ ਮੌਤ
ਇਸ ਮੌਕੇ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਦੋਸ਼ ਲਾਇਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਿਸ਼ਾ ਨਿਰਦੇਸ਼ਾਂ ਤੇ ਹਰਿਆਣਾ ਸਰਕਾਰ ਅੰਦੋਲਨ ਕਰ ਰਹੇ ਕਿਸਾਨਾਂ ਦੇ ਜਮਹੂਰੀ ਹੱਕਾਂ ਨੂੰ ਕੁਚਲ ਰਹੀ ਹੈ। ਹਰਿਆਣਾ ਦੀ ਪੁਲਿਸ ਨੇ ਪੰਜਾਬ ਦੀ ਹੱਦ ਅੰਦਰ ਆ ਕੇ ਕਿਸਾਨਾਂ ਤੇ ਗੋਲੀਆਂ ਚਲਾਈਆਂ, ਲਾਠੀ ਚਾਰਜ ਕੀਤਾ ਅਤੇ ਬਹੁਤ ਸਾਰੇ ਟਰੈਕਟਰ ਅਤੇ ਹੋਰ ਮਸ਼ੀਨਰੀ ਦੀ ਭੰਨ ਤੋੜ ਕੀਤੀ। ਇਸ ਬਰਬਰਤਾ ਪੂਰਨ ਕਾਰਵਾਈ ਵਿੱਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਗੋਲੀ ਵੱਜਣ ਨਾਲ ਸ਼ਹੀਦ ਹੋ ਗਿਆ ਅਤੇ 200 ਤੋਂ ਉੱਪਰ ਕਿਸਾਨ ਗੰਭੀਰ ਜਖਮੀ ਹੋ ਗਏ।
ਹਰਿਆਣਾ ਪੁਲਿਸ ਨੇ ਕਿਸਾਨਾਂ ਵਿਰੁਧ ਐਨਐਸਏ ਤਹਿਤ ਕਾਰਵਾਈ ਦਾ ਹੁਕਮ ਲਿਆ ਵਾਪਸ
ਉਹਨਾਂ ਮੰਗ ਕੀਤੀ ਕਿ ਇਹ ਦਮਨ ਕਰਨ ਵਾਲੇ ਅਧਿਕਾਰੀਆਂ, ਹਰਿਆਣਾ ਦੇ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਤੁਰੰਤ ਅਸਤੀਫਾ ਲਿਆ ਜਾਵੇ ਅਤੇ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਇਸ ਵਹਿਸ਼ੀਆਨਾ ਕਾਰੇ ਦੀ ਜੁੰਡੀਸ਼ਅਲ ਜਾਂਚ ਕਰਵਾ ਕੇ ਦੋਸ਼ੀ ਅਧਿਕਾਰੀਆਂ ਉੱਪਰ ਪਰਚੇ ਦਰਜ ਕੀਤੇ ਜਾਣ। ਇਸ ਅਰਥੀ ਫੂਕ ਮੁਜਾਹਰੇ ਵਿੱਚ ਬੀਕੇਯੂ ਮਾਨਸਾ ਦੇ ਸੂਭਾ ਜਨ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਬੀਕੇਯੂ ਡਕੌਂਦਾ ਦੇ ਜ਼ਿਲਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਕੁਲਹਿੰਦ ਕਿਸਾਨ ਸਭਾ ਦੇ ਜ਼ਿਲਾ ਆਗੂ ਨੈਬ ਸਿੰਘ ਫੂਸ ਮੰਡੀ ਜਮਹੂਰੀ ਕਿਸਾਨ ਸਭਾ ਦੇ ਮਲਕੀਤ ਸਿੰਘ, ਬੀਕੇਯੂ ਮਾਨਸਾ ਦੇ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਗੰਗਾ,ਬੀਕੇਯੂ ਡਕੌਂਦਾ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਅਤੇ ਹੋਰ ਬਹੁਤ ਸਾਰੇ ਕਿਸਾਨ ਆਗੂ ਮੌਜੂਦ ਸਨ।
Share the post "ਕਿਸਾਨਾਂ ’ਤੇ ਤਸਦੱਦ ਦੇ ਰੋਸ ਵਜੋਂ ਸੰਯੁਕਤ ਮੋਰਚੇ ਨੇ ਭਾਜਪਾ ਮੰਤਰੀਆਂ ਤੇ ਮੁੱਖ ਮੰਤਰੀ ਦੇ ਪੁਤਲੇ ਫ਼ੂਕੇ"