ਪਟਿਆਲਾ: ਅੱਜ ਪੰਜਾਬ ਕਾਂਗਰਸ ਦੇ ਵਿਰੋਧੀ ਦਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਪਹੁੰਚੇ। ਜਿਥੇ ਉਨ੍ਹਾਂ ਨੇ ਕਿਸਾਨੀ ਅੰਦੋਲਨ ‘ਚ ਜ਼ਖਮੀ ਹੋਏ ਕਿਸਾਨਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਮੌਜੂਦਾ ਪੰਜਾਬ ਸਰਕਾਰ ਨੂੰ ਹਰਿਆਣਾ ਪੁਲਿਸ ਵੱਲੋਂ ਕੀਤੀ ਕਾਰਵਾਈ ‘ਤੇ ਹਰਿਆਣਾ ਦੇ ਮੁੱਖ ਮੰਥਰੀ ਅਨਿਲ ਵਿਜ ਖਿਲਾਫ਼ FIR ਦਰਜ਼ ਕਰਨ ਦੀ ਮੰਗ ਕੀਤੀ। ਉਨ੍ਹਾਂ ਸ਼ੋਸ਼ਲ ਮੀਡੀਆ ‘ਤੇ ਹਰਿਆਣਾ ਪੁਲਿਸ ਦੀ ਨਿਦਿਆ ਕੲਦੇ ਹੋਏ ਕਿਹਾ ਕਿ “ਅੱਜ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਜ਼ਖ਼ਮੀ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ। ਕਿਸਾਨ ਪੰਜਾਬ ਦੀ ਹੱਦ ਅੰਦਰ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਨ। ਹਰਿਆਣਾ ਪੁਲਿਸ ਨੇ ਸਾਡੇ ਕਿਸਾਨਾਂ ‘ਤੇ ਜ਼ੋਰਦਾਰ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ ਅਤੇ ਡਬਲ ਬੈਰਲ ਬੰਦੂਕਾਂ ਦੀਆਂ ਗੋਲੀਆਂ ਚਲਾਈਆਂ ਜਿਸ ਕਾਰਨ 250 ਦੇ ਕਰੀਬ ਕਿਸਾਨ ਗੰਭੀਰ ਜ਼ਖਮੀ ਹੋ ਗਏ। ਹਰਿਆਣਾ ਪੁਲਿਸ ਵੱਲੋਂ ਇੱਕ ਕਿਸਾਨ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸਾਡੇ ਕਿਸਾਨਾਂ ‘ਤੇ ਹੋਏ ਹਰਿਆਣਾ ਪੁਲਿਸ ਦੇ ਇਸ ਅੱਤਿਆਚਾਰ ਦੀ ਮੈਂ ਨਿੰਦਾ ਕਰਦਾ ਹਾਂ। ਮੁੱਖ ਮੰਤਰੀ ਭਗਵੰਤ ਮਾਨ ਹੁਣ ਸਮਾਂ ਆ ਗਿਆ ਹੈ ਕਿ ਤੁਸੀਂ ਆਪਣੀ ਨੀਂਦ ਤੋਂ ਜਾਗ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਖਿਲਾਫ਼ FIR ਦਰਜ਼ ਕਰੋ।”
Share the post "ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਖਿਲਾਫ਼ FIR ਦਰਜ਼ ਕਰੇ ਪੰਜਾਬ ਸਰਕਾਰ: ਪ੍ਰਤਾਪ ਸਿੰਘ ਬਾਜਵਾ"