ਬਠਿੰਡਾ, 26 ਫ਼ਰਵਰੀ : ਕਰੀਬ ਤਿੰਨ ਸਾਲ ਪਹਿਲਾਂ ਦਿੱਲੀ ਦੀਆਂ ਬਰੂਹਾਂ ’ਤੇ ਸਾਲ ਭਰ ਚੱਲੇ ਸੰਘਰਸ਼ ਦੌਰਾਨ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਕਿਸਾਨਾਂ ਵੱਲੋਂ ਮੁੜ ਵਿੱਢੇ ਸੰਘਰਸ਼ ਦੇ ਤਹਿਤ ਅੱਜ ਸੋਮਵਾਰ ਨੂੰ ਸੂਬੇ ਭਰ ਵਿਚ ਟਰੈਕਟਰ ਮਾਰਚ ਕੱਢੇ ਜਾਣਗੇ। ਇਸਤੋਂ ਇਲਾਵਾ ਡਬਲਯੂਟੀਓ ਦਾ ਪੁਤਲਾ ਵੀ ਫ਼ੂਕਿਆ ਜਾਵੇਗਾ। ਇਸ ਮਾਰਚ ਤੇ ਪੁਤਲੇ ਸਾੜਣ ਦੇ ਪ੍ਰੋਗਰਾਮ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਝੰਡੇ ਹੇਠ ਸ਼ਾਮਲ 100 ਦੇ ਕਰੀਬ ਜਥੈਬੰਦੀਆਂ ਸਮੂਲੀਅਤ ਕਰਨਗੀਆਂ। ਬਠਿੰਡਾ ਜ਼ਿਲ੍ਹੈ ਵਿਚ ਵੀ ਇਸ ਮਾਰਚ ਤਹਿਤ ਅੱਧੀ ਦਰਜ਼ਨ ਥਾਵਾਂ ‘ਤੇ ਇਹ ਮਾਰਚ ਕੱਢੇ ਜਾਣਗੇ। ਇਸਤੋਂ ਇੱਕ ਮਹੀਨਾ ਪਹਿਲਾਂ ਵੀ 26 ਜਨਵਰੀ ਵਾਲੇ ਦਿਨ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ ਸੀ।
ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਦੌਰਾਨ ਭਾਜਪਾਈਆਂ ਵੱਲੋਂ ਹਰਸਿਮਰਤ ਬਾਦਲ ਦਾ ਵਿਰੋਧ
ਗੌਰਤਲਬ ਹੈ ਕਿ ਕਿਸਾਨ ਸੰਘਰਸ਼ 2.0 ਦੇ ਤਹਿਤ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨਤੀਕ ਅਤੇ ਕੁੱਝ ਹੋਰਨਾਂ ਸੰਗਠਨਾਂ ਵੱਲੋਂ ਲੰਘੀ 13 ਫ਼ਰਵਰੀ ਨੂੰ ਦਿੱਲੀ ਕੂਚ ਦਾ ਸੱਦਾ ਦਿੱਤਾ ਸੀ। ਪ੍ਰੰਤੂ ਹਰਿਆਣਾ ਸਰਕਾਰ ਨੇ ਪੰਜਾਬ-ਹਰਿਆਣਾ ਬਾਰਡਰਾਂ ’ਤੇ ਸਖ਼ਤ ਬੈਰੀਗੇਡਿੰਗ ਕਰਕੇ ਕਿਸਾਨਾਂ ਨੂੰ ਦਿੱਲੀ ਵੱਲ ਵਧਣ ਤੋਂ ਰੋਕ ਦਿੱਤਾ ਸੀ। ਇਸ ਦੌਰਾਨ ਕਿਸਾਨਾਂ ਉਪਰ ਹਰਿਆਣਾ ਪੁਲਿਸ ਵੱਲੋਂ ਬੇਰਹਿਮੀ ਦੇ ਨਾਲ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਛੱਡੀਆਂ ਗਈਆਂ, ਜਿਸ ਵਿਚ ਕਈ ਕਿਸਾਨ ਜਖ਼ਮੀ ਹੋ ਗਏ ਸਨ। ਗੱਲ ਇੱਥੇ ਹੀ ਖ਼ਤਮ ਨਹੀਂ ਹੋਈ, ਬਲਕਿ ਖਨੌਰੀ ਬਾਰਡਰ ’ਤੇ ਸਿਰ ਵਿਚ ਗੋਲੀ ਲੱਗਣ ਕਾਰਨ ਬਠਿੰਡਾ ਜ਼ਿਲ੍ਹੇ ਦੇ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਵੀ ਹੋ ਚੁੱਕੀ ਹੈ
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਖਿਲਾਫ਼ FIR ਦਰਜ਼ ਕਰੇ ਪੰਜਾਬ ਸਰਕਾਰ: ਪ੍ਰਤਾਪ ਸਿੰਘ ਬਾਜਵਾ
ਜਿਸਦੇ ਕਾਤਲਾਂ ਵਿਰੁਧ ਪਰਚਾ ਦਰਜ਼ ਕਰਵਾਉਣ ਦੀ ਮੰਗ ਨੂੰ ਲੈਕੇ ਹਾਲੇ ਤੱਕ ਲਾਸ਼ ਦਾ ਪੋਸਟਮਾਰਟਮ ਵੀ ਨਹੀਂ ਹੋਇਆ ਹੈ। ਇਸਤੋਂ ਇਲਾਵਾ ਕਈ ਕਿਸਾਨਾਂ ਦੀ ਦਿਲ ਦਾ ਦੌਰਾ ਪੈਣ ਜਾਂ ਹੋਰ ਕਾਰਨਾਂ ਕਰਕੇ ਵੀ ਮੌਤ ਹੋ ਚੂੱਕੀ ਹੈ। ਉਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਆਗੂ ਜਸਵੀਰ ਸਿੰਘ ਬੁਰਜਸੇਮਾ ਨੇ ਦਸਿਆ ਕਿ ਟਰੈਕਟਰ ਮਾਰਚ ਤਹਿਤ ਅੱਜ ਬਠਿੰਡਾ ਜ਼ਿਲ੍ਹੇ ਵਿਚ ਪੰਜ ਥਾਵਾਂ ’ਤੇ ਟਰੈਕਟਰ ਮਾਰਚ ਕਰਕੇ ਡਬਲਯੂਟੀਓ ਦਾ ਪੁਤਲਾ ਵੀ ਫ਼ੂਕਿਆ ਜਾਵੇਗਾ। ਇੰਨ੍ਹਾਂ ਪੰਜ ਥਾਵਾਂ ਵਿਚ ਭੁੱਚੋਂ ਖੁਰਦ, ਬਠਿੰਡਾ ਥਰਮਲ, ਮੋੜ ਮੰਡੀ, ਪਥਰਾਲਾ ਅਤੇ ਤਲਵੰਡੀ ਸਾਬੋ ਜਗ੍ਹਾਂ ਨੂੰ ਚੁਣਿਆ ਗਿਆ ਹੈ। ਇਹ ਸਮਾਗਮ 11 ਵਜੇਂ ਤੋਂ 3 ਵਜੇਂ ਤੱਕ ਚੱਲਣਗੇ।
Share the post "ਕਿਸਾਨ ਸੰਘਰਸ 2.0: ਕਿਸਾਨਾਂ ਦਾ ਪੰਜਾਬ ਭਰ ਵਿਚ ਟਰੈਕਟਰ ਮਾਰਚ ਅੱਜ, ਫ਼ੂਕੇ ਜਾਣਗੇ ਪੁਤਲੇ"