Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸਾਹਿਤ ਤੇ ਸੱਭਿਆਚਾਰ

ਮਾਤਭਾਸ਼ਾ ਦਿਵਸ ਨੂੰ ਸਮਰਪਿਤ ਪੁਸਤਕ ਰਿਲੀਜ਼ ਤੇ ਭਾਸ਼ਾ ਸੈਮੀਨਾਰ ਕਰਵਾਇਆ

9 Views

ਬਲਵਿੰਦਰ ਸਿੰਘ ਭੁੱਲਰ ਦੀ ਪੁਸਤਕ ‘ਧਰਤ ਪਰਾਈ ਆਪਣੇ ਲੋਕ’ ਰਿਲੀਜ਼ ਹੋਈ
ਬਠਿੰਡਾ, 26 ਫਰਵਰੀ: ਪੰਜਾਬੀ ਸਾਹਿਤ ਸਭਾ ਰਜਿ: ਬਠਿੰਡਾ ਵੱਲੋਂ ਸਥਾਨਕ ਟੀਚਰਜ ਹੋਮ ਵਿਖੇ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੁਸਤਕ ਰਿਲੀਜ਼ ਤੇ ਭਾਸ਼ਾ ਸੈਮੀਨਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਸਭਾ ਦੇ ਸ੍ਰਪਰਸਤ ਗੁਰਦੇਵ ਖੋਖਰ, ਪ੍ਰਧਾਨ ਜਸਪਾਲ ਮਾਨਖੇੜਾ, ਪ੍ਰਸਿੱਧ ਕਹਾਣੀਕਾਰ ਅਤਰਜੀਤ, ਅਦਾਕਾਰਾ ਮਨਜੀਤ ਮਨੀ, ਕਲਾਕਾਰ ਸਾਹਿਤਕ ਦੇ ਸੰਪਾਦਕ ਕੰਵਰਜੀਤ ਸਿੰਘ ਭੱਠਲ, ਭਾਸ਼ਾ ਅਫ਼ਸਰ ਬਠਿੰਡਾ ਕੀਰਤੀ ਕਿਰਪਾਲ ਅਤੇ ਲੇਖਕ ਬਲਵਿੰਦਰ ਸਿੰਘ ਭੁੱਲਰ ਮੌਜੂਦ ਸਨ। ਸੁਰੂਆਤ ਵਿੱਚ ਉੱਘੇ ਕਹਾਣੀਕਾਰ ਸੁਖਜੀਤ ਅਤੇ ਕਿਸਾਨ ਸੰਘਰਸ਼ ਦੌਰਾਨ ਸਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਨੂੰ ਸਰਧਾਂਜਲੀ ਭੇਂਟ ਕੀਤੀ ਗਈ।ਸਮਾਗਮ ਦਾ ਅਰੰਭ ਕਰਦਿਆਂ ਸਭਾ ਦੇ ਪ੍ਰਧਾਨ ਸ੍ਰੀ ਜਸਪਾਲ ਮਾਨਖੇੜਾ ਨੇ ਮਹਿਮਾਨਾਂ ਤੇ ਸਰੋਤਿਆਂ ਨੂੰ ਜੀ ਆਇਆਂ ਕਿਹਾ ਅਤੇ ਮਾਤ ਭਾਸ਼ਾ ਦਿਵਸ ਸਬੰਧੀ ਜਾਣਕਾਰੀ ਦਿੱਤੀ।

ਕਿਸਾਨ ਸੰਘਰਸ 2.0: ਕਿਸਾਨਾਂ ਦਾ ਪੰਜਾਬ ਭਰ ਵਿਚ ਟਰੈਕਟਰ ਮਾਰਚ ਅੱਜ, ਫ਼ੂਕੇ ਜਾਣਗੇ ਪੁਤਲੇ

ਇਸ ਉਪਰੰਤ ਬਲਵਿੰਦਰ ਸਿੰਘ ਭੁੱਲਰ ਦੀ ਪੁਸਤਕ ਆਸਟ੍ਰੇਲੀਆਈ ਸਫ਼ਰਨਾਮਾ ‘ਧਰਮ ਪਰਾਈ ਆਪਣੇ ਲੋਕ’ ਨੂੰ ਲੋਕ ਅਰਪਣ ਕੀਤਾ ਗਿਆ। ਇਸਤੋਂ ਬਾਅਦ ਉੱਘੇ ਕਹਾਣੀਕਾਰ ਭੁਪਿੰਦਰ ਸਿੰਘ ਮਾਨ ਨੇ ਪੁਸਤਕ ਬਾਰੇ ਚਾਣਨਾ ਪਾਉਂਦਿਆਂ ਕਿਹਾ ਕਿ ਸਫ਼ਰਨਾਮਾ ਵੀ ਸਾਹਿਤ ਦੀ ਇੱਕ ਸਫ਼ਲ ਵਿਧਾ ਹੈ। ਉਹਨਾਂ ਕਿਹਾ ਕਿ ਲੇਖਕ ਸਾਹਿਤਕਾਰ ਦੇ ਨਾਲ ਨਾਲ ਪੱਤਰਕਾਰ ਹੋਣ ਸਦਕਾ ਉਸਦੀ ਕਿਸੇ ਵਰਤਾਰੇ ਨੂੰ ਦੇਖਣ ਦੀ ਘੋਖਵੀਂ ਨਜ਼ਰ ਹੈ, ਇਸ ਪੁਸਤਕ ਵਿੱਚ ਉਸਨੇ ਆਸਟ੍ਰੇਲੀਆ ਦਾ ਪਿਛੋਕੜ, ਪਿੰਡਾਂ ਤੇ ਸਹਿਰਾਂ ਦਾ ਦ੍ਰਿਸ਼ ਚਿਤਰਣ ਕਮਾਲ ਦਾ ਕੀਤਾ ਹੈ, ਜੋ ਪਾਠਕਾਂ ਨੂੰ ਨਾਲ ਜੋੜ ਕੇ ਰਖਦਾ ਹੈ। ਬਲਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਹਰ ਲੇਖਕ ਵਾਂਗ ਇਸ ਪੁਸਤਕ ਨੂੰ ਲਿਖਣ ਵਿੱਚ ਪੂਰਾ ਤਾਣ ਲਗਾਇਆ ਗਿਆ ਹੈ। ਆਸਟ੍ਰੇਲੀਆਂ ਦੇ ਭੂਗੋਲਿਕ, ਸਮਾਜਿਕ, ਆਰਥਿਕ, ਸੱਭਿਆਚਾਰ ਸਮੇਤ ਮੂਲ ਨਿਵਾਸੀਆਂ ਦੇ ਜੀਵਨ ਤੇ ਪੰਜਾਬੀਆਂ ਦੀ ਸਥਿਤੀ ਬਾਰੇ ਸਪਸ਼ਟਤਾ ਪੇਸ਼ ਕੀਤੀ ਗਈ ਹੈ।

ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਦੌਰਾਨ ਭਾਜਪਾਈਆਂ ਵੱਲੋਂ ਹਰਸਿਮਰਤ ਬਾਦਲ ਦਾ ਵਿਰੋਧ

ਭਾਸ਼ਾ ਅਫ਼ਸਰ ਸ੍ਰੀ ਕੀਰਤੀ ਕਿਰਪਾਲ ਨੇ ਅੰਤਰਰਾਸ਼ਟਰੀ ਭਾਸਾ ਦਿਵਸ ਦੇ ਪਿਛੋਕੜ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਪੰਜਾਬੀ ਦੇ ਖਾਤਮੇ ਵਿੱਚ ਜਾਣ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਸਮਾਗਮ ਦੀ ਮੁੱਖ ਮਹਿਮਾਨ ਬੀਬੀ ਮਨਜੀਤ ਮਨੀ ਨੇ ਕਿਹਾ ਕਿ ਮਾਤਾ ਭਾਸ਼ਾ ਲਈ ਜਿਨਾਂ ਵੀ ਕੰਮ ਕੀਤਾ ਜਾਵੇ ਘੱਟ ਹੈ। ਮੈਗਜੀਨ ਚਰਚਾ ਦੇ ਸੰਪਾਦਕ ਦਰਸ਼ਨ ਸਿੰਘ ਢਿੱਲੋਂ ਨੇ ਸਭਾ ਦੇ ਉੱਦਮ ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਮਾਗਮ ਸੀਮਤ ਵਿਸ਼ਿਆਂ ਤੇ ਆਧਾਰਤ ਰੱਖਣੇ ਚਾਹੀਦੇ ਹਨ ਤਾਂ ਹੀ ਸਫ਼ਲ ਹੋ ਸਕਦੇ ਹਨ। ਸਫ਼ਰਨਾਮਾ ਜਿੰਦਗੀ ਦਾ ਇੱਕ ਹਿੱਸਾ ਹੁੰਦਾ ਹੈ ਇਹ ਸਪਸ਼ਟ ਤੇ ਰੌਚਿਕ ਹੋਣਾ ਚਾਹੀਦਾ ਹੈ। ਇਸ ਮੌਕੇ ਹਰਵਿੰਦਰ ਸਿੰਘ ਰੋਡੇ ਵਾਲਿਆਂ ਦੇ ਜਥੇ ਨੇ ਕਵੀਸ਼ਰੀ ਰਾਹੀਂ ਖੂਬ ਰੰਗ ਬੰਨਿ੍ਹਆ। ਅੰਤ ਵਿੱਚ ਸਭਾ ਦੇ ਪ੍ਰੈਸ ਸਕੱਤਰ ਅਮਨ ਦਾਤੇਵਾਸੀਆ ਨੇ ਸਭਨਾ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਸਭਾ ਦੇ ਜਨਰਲ ਸਕੱਤਰ ਰਣਜੀਤ ਗੌਰਵ ਨੇ ਨਿਭਾਈ।

 

Related posts

ਲੇਖਕ ਬਲਦੇਵ ਸਿੰਘ ਸੜਕਨਾਮਾ ਦੇ ਨਵੇਂ ਨਾਵਲ ‘ ਜਿਊਣਾ ਮੋੜ’ ਤੇ ਸੰਵਾਦ ਰਚਾਇਆ

punjabusernewssite

ਵਿਸ਼ਵ ਵਾਤਾਵਰਣ ਦਿਵਸ ਮੌਕੇ ਬੀਸੀਐੱਲ ਵੱਲੋਂ ਉਦਯੋਗਿਕ ਇਕਾਈਆਂ ਅਤੇ ਰਿਹਾਇਸ਼ੀ ਕਾਲੋਨੀਆਂ ਵਿਖੇ ਲਗਾਏ ਗਏ ਬੂਟੇ

punjabusernewssite

’ਮੈਂ ਪੰਜਾਬੀ, ਬੋਲੀ ਪੰਜਾਬੀ ਮੁਹਿੰਮ’ ਦੇ ਤੇਰਵੇਂ ਦਿਨ ਲਗਾਈ ਕੈਲੀਗਰਾਫ਼ੀ ਵਰਕਸ਼ਾਪ

punjabusernewssite