ਬਠਿੰਡਾ, 26 ਫਰਵਰੀ : ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਐਤਵਾਰ ਨੂੰ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਦੁਆਰਾ ਪ੍ਰਬੰਧਕੀ ਬਲਾਕ ਅਤੇ ਕੇਂਦਰੀ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਵਿਸ਼ੇਸ਼ ਮੌਕੇ ‘ਤੇ ਯੂਨੀਵਰਸਿਟੀ ਦੇ ਕੇਂਦਰੀ ਹਾਲ ਵਿਚ ਆਯੋਜਿਤ ਸਮਾਗਮ ਦੌਰਾਨ ਵਾਈਸ ਚਾਂਸਲਰ ਪ੍ਰੋ.(ਡਾ.) ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਆਪਣੇ ਸੰਬੋਧਨ ਵਿਚ ਮੰਤਰੀ ਸਾਹਿਬ ਦਾ ਸਵਾਗਤ ਕਰਦੇ ਹੋਏ ਲਗਭਗ 36 ਕਰੋੜ ਦੀ ਅਨੁਮਾਨੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਇਹਨਾਂ ਇਮਾਰਤਾਂ ਨੂੰ ਯੂਨੀਵਰਸਿਟੀ ਦੇ ਵਿਕਾਸ ਵਿਚ ਮਹੱਤਵਪੂਰਨ ਕਦਮ ਦੱਸਿਆ।
ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਦੌਰਾਨ ਭਾਜਪਾਈਆਂ ਵੱਲੋਂ ਹਰਸਿਮਰਤ ਬਾਦਲ ਦਾ ਵਿਰੋਧ
ਵਾਈਸ ਚਾਂਸਲਰ ਨੇ ਕੇਵਲ 15 ਸਾਲ ਪਹਿਲਾਂ ਹੋਂਦ ਵਿੱਚ ਆਈ ਯੂਨੀਵਰਸਿਟੀ ਦੀਆਂ ਗੌਲਣਯੋਗ ਪ੍ਰਾਪਤੀਆਂ ਉਪਰ ਚਾਨਣਾ ਪਾਇਆ ਅਤੇ ਕਿਹਾ ਕਿ ਯੂਨੀਵਰਸਿਟੀ ਦਾ ਟੀਚਾ ਪ੍ਰਧਾਨ ਮੰਤਰੀ ਦੁਆਰਾ ਕਲਪਿਤ ’ਵਿਕਸਿਤ ਭਾਰਤ 2047’ ਦੀ ਦ੍ਰਿਸ਼ਟੀ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਦੇ ਯੋਗ ਬਣਾਉਣਾ ਮਿਥਿਆ ਗਿਆ ਹੈ। ਇਸ ਮੌਕੇ ’ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਆਪਣੇ ਸੰਬੋਧਨ ਵਿਚ ਯੂਨੀਵਰਸਿਟੀ ਦੇ ਨੈਕ ਏ+ ਗ੍ਰੇਡ ਅਤੇ ਐਨਆਈਆਰਐਫ ਅਨੁਸਾਰ ਭਾਰਤ ਵਿਚ ਚੋਟੀ ਦੀਆਂ 100 ਯੂਨੀਵਰਸਿਟੀਆਂ ਵਿਚ ਸਥਾਨ ਪ੍ਰਾਪਤ ਕਰਨ ਦੀ ਸ਼ਾਨਦਾਰ ਉਪਲੱਬਧੀ ਨੂੰ ਸਵੀਕਾਰਦੇ ਹੋਏ ਵਾਈਸ ਚਾਂਸਲਰ ਪ੍ਰੋ (ਡਾ.) ਰਾਘਵੇਂਦਰ ਪੀ ਤਿਵਾਰੀ ਦੀ ਯੂਨੀਵਰਸਿਟੀ ਪ੍ਰਤੀ ਦੂਰਦ੍ਰਿਸ਼ਟੀ ਦੀ ਸ਼ਲਾਘਾ ਕੀਤੀ।
ਸਾਬਕਾ ਵਿਧਾਇਕ ਤੇ ਉਸਦੇ ਸਾਥੀ ਦਾ ਬੇਰਹਿਮੀ ਨਾਲ ਗੋ+ਲੀਆਂ ਮਾਰ ਕੇ ਕ+ਤਲ
ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਵਿਚ ਕਾਬਲੀਅਤ ਦੀਆਂ ਅਸੀਮ ਸੰਭਾਵਾਨਾਵਾਂ ਹਨ, ਜਿਨ੍ਹਾਂ ਨਾਲ ਪ੍ਰਧਾਨ ਮੰਤਰੀ ਦੇ ਸੁਪਨੇ ਨੂੰ ਆਸਾਨੀ ਨਾਲ ਪੂਰਾ ਕੀਤਾ ਜਾ ਸਕਦਾ ਹੈ।ਇਸ ਮੌਕੇ ਪ੍ਰੋ. ਰਾਮਾਕ੍ਰਿਸ਼ਨ ਵਸੂਰਿਕਾ(ਡੀਨ ਇੰਚਾਰਜ ਅਕਾਦਮਿਕ), ਪ੍ਰੋ. ਬੀ.ਪੀ.ਗਰਗ(ਪ੍ਰੀਖਿਆਵਾਂ ਕੰਟਰੋਲਰ), ਪ੍ਰੋ. ਸੰਜੀਵ ਠਾਕੁਰ(ਡੀਨ ਵਿਦਿਆਰਥੀ ਭਲਾਈ), ਪ੍ਰੋ. ਮੋਨੀਸ਼ਾ ਧੀਮਾਨ(ਡਾਇਰੈਕਟਰ ਆਈ.ਕਿਊ.ਏ.ਸੀ.), ਪ੍ਰੋ. ਮਨਜੀਤ ਬਾਂਸਲ, ਸੌਰਭ ਗੁਪਤਾ(ਕਾਰਜਕਾਰੀ ਇੰਜੀਨੀਅਰ), ਪੁਨੀਤ ਜੱਸਲ(ਸਹਾਇਕ ਇੰਜੀਨੀਅਰ), ਪੁਨੀਤ ਕੁਮਾਰ (ਜੇ.ਈ.), ਮਨੋਜ ਕੁਮਾਰ (ਜੇ.ਈ.),ਇਕਬਾਲ ਸਿੰਘ (ਐਸ.ਆਈ)ਸਮੇਤ ਫੈਕਲਟੀ ਮੈਂਬਰ ਅਤੇ ਨਾਨ-ਟੀਚਿੰਗ ਸਟਾਫ਼ ਵੀ ਹਾਜ਼ਰ ਸਨ।
Share the post "ਕੇਂਦਰੀ ਯੂਨੀਵਰਸਿਟੀ ਦੇ ਨਵੇਂ ਪ੍ਰਬੰਧਕੀ ਬਲਾਕ ਅਤੇ ਲਾਇਬ੍ਰੇਰੀ ਦਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਰੱਖਿਆ ਨੀਂਹ ਪੱਥਰ"