Saturday, May 2, 2026
spot_img
spot_img

ਸਿਲਵਰ ਓਕਸ ਸਕੂਲ ਦੇ ਵਿਹੜੇ ਵਿੱਚ ਧੂਮ-ਧਾਮ ਨਾਲ ਮਨਾਇਆ ਗ੍ਰੈਜੂਏਸ਼ਨ ਸਮਾਰੋਹ

Date:

spot_img

ਬਠਿੰਡਾ, 26 ਫਰਵਰੀ : ਸਿਲਵਰ ਓਕਸ ਸਕੂਲ ਦੇ ਵਿਹੜੇ ਵਿੱਚ ਗ੍ਰੈਜੂਏਸ਼ਨ ਸਮਾਰੋਹ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਸ੍ਰੀਮਤੀ ਬਰਨਿੰਦਰ ਪਾਲ ਸੇਖੋਂ ਅਤੇ ਪ੍ਰਿੰਸੀਪਲ ਸ੍ਰੀਮਤੀ ਨੀਤੂ ਅਰੋੜਾ ਦੁਆਰਾ ਦੀਪ ਜਗਾ ਕੇ ਅਤੇ ਸਿਲਵੇਰੀਅਨਜ਼ ਦੁਆਰਾ ਵੈੱਲਕਮ ਡਾਂਸ ਨਾਲ ਕੀਤੀ ਗਈ। ਨਿੱਕੇ-ਨਿੱਕੇ ਬੱਚਿਆਂ ਨੇ ਪਿਆਰ ਅਤੇ ਪ੍ਰਸ਼ੰਸਾ ਦੇ ਚਿੰਨ੍ਹ ਦੇ ਕੇ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ। ਇਸ ਸਮਾਰੋਹ ਦੌਰਾਨ ਜਿੱਥੇ ਡਾਇਰੈਕਟਰ ਸ੍ਰੀਮਤੀ ਸੇਖੋਂ ਅਤੇ ਪ੍ਰਿੰਸੀਪਲ ਸ੍ਰੀਮਤੀ ਅਰੋੜਾ ਨੇ ਯੂ. ਕੇ. ਜੀ. ਜਮਾਤ ਦੇ ਵਿਦਿਆਰਥੀਆਂ ਨੂੰ ਮਾਨਤਾ ਪ੍ਰਦਾਨ ਕਰਦੇ ਹੋਏ ਡਿਗਰੀਆਂ ਪ੍ਰਦਾਨ ਕੀਤੀਆਂ।

 

ਬਠਿੰਡਾ ਦੇ ਐਸਐਸਡੀ ਗਰਲਜ ਕਾਲਜ ਨੂੰ ਚੌਥੀ ਵਾਰ ਮਿਲਿਆ ਬੈਸਟ ਕਾਲਜ ਦਾ ਐਵਾਰਡ

ਐੱਲ.ਕੇ. ਜੀ. ਜਮਾਤ ਦੇ ਵਿਦਿਆਰਥੀਆਂ ਨੇ ਯੂ. ਕੇ. ਜੀ. ਜਮਾਤ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਯੂ. ਕੇ. ਜੀ. ਜਮਾਤ ਦੇ ਵਿਦਿਆਰਥੀਆਂ ਨੇ ਇੱਕ ਬਾਏ-ਬਾਏ ਡਾਂਸ ਪੇਸ਼ ਕਰ ਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਮਿਹਨਤੀ ਵਿਦਿਆਰਥੀਆਂ ਨੂੰ ਪੂਰੇ ਸਾਲ ਦੌਰਾਨ ਉਹਨਾਂ ਦੀਆਂ ਵੱਖ-ਵੱਖ ਪੇਸ਼ਕਾਰੀਆਂ ਦੀ ਪ੍ਰਾਪਤੀ ਲਈ ਸਨਮਾਨਿਤ ਕਰਨ ਲਈ ਇਨਾਮ ਵੀ ਵੰਡੇ ਗਏ। ਸਕੂਲ ਦੇ ਡਾਇਰੈਕਟਰ ਸ੍ਰੀਮਤੀ ਸੇਖੋਂ ਅਤੇ ਪ੍ਰਿੰਸੀਪਲ ਸ੍ਰੀਮਤੀ ਅਰੋੜਾ ਨੇ ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਤ ਕੀਤਾ।ਉਹਨਾਂ ਨੇ ਸਭ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਦੇ ਉੱਜਲੇ ਭਵਿੱਖ ਲਈ ਅਸ਼ੀਰਵਾਦ ਦਿੱਤਾ।

 

Share post:

spot_img

Popular

More like this
Related