Saturday, May 2, 2026
spot_img
spot_img

ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ

Date:

spot_img

ਚਰਨ ਕੌਰ ਮਾਰਚ ਮਹੀਨੇ ਵਿੱਚ ਮੁੜ ਬਣੇਗੀ ਮਾਂ

ਮਾਨਸਾ,27 ਫ਼ਰਵਰੀ: ਪੰਜਾਬੀ ਦੁਨੀਆ ਦੇ ਨਾਮਵਾਰ ਮਹਰੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਘਰ ਮੁੜ ਕਿਲਕਾਰੀਆਂ ਗੂੰਜਣੀਆਂ। ਮੀਡੀਆ ਵਿੱਚ ਆਈਆਂ ਰਿਪੋਰਟਾਂ ਮੁਤਾਬਕ ਗਾਇਕ ਦੀ ਮਾਤਾ ਚਰਨ ਕੌਰ ਮੁੜ ਮਾਰਚ ਮਹੀਨੇ ਵਿੱਚ ਮਾਂ ਬਣਨ ਜਾ ਰਹੇ ਹਨ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪ੍ਰਵਾਰਕ ਮੈਂਬਰਾਂ ਵੱਲੋਂ ਵੀ ਕੀਤੀ ਗਈ ਹੈ। ਦੱਸਣਾ ਬਣਦਾ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦੀ ਇਕਲੌਤੀ ਔਲਾਦ ਸਨ ਅਤੇ ਉਸਦਾ ਹਾਲੇ ਵਿਆਹ ਵੀ ਨਹੀਂ ਹੋਇਆ ਸੀ।
ਗੈਂਗਸਟਰਾਂ ਵੱਲੋਂ ਉਸਦਾ 29 ਮਈ 2022 ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਗਾਇਕ ਦੇ ਪਿਤਾ ਬਲਕੌਰ ਸਿੰਘ ਦੇ ਬਿਆਨਾ ਦੇ ਅਧਾਰ ‘ਤੇ ਚਰਚਿਤ ਗੈਂਗਸਟਰ ਲਾਰੈਂਸ ਬਿਸ਼ਨੋਈ ਸਹਿਤ ਦਰਜਨਾਂ ਗੈਂਗਸਟਰਾਂ ਵਿਰੁੱਧ ਪਰਚਾ ਦਰਜ ਕੀਤਾ ਹੋਇਆ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਅਤੇ ਉਨਾਂ ਦੇ ਸੁਨੇਹੀਆਂ ਵੱਲੋਂ ਸਿੱਧੂ ਦੇ ਮਾਤਾ-ਪਿਤਾ ਨੂੰ ਮੁੜ ਪਰਵਾਰ ਨੂੰ ਅੱਗੇ ਵਧਾਉਣ ਲਈ ਕਿਹਾ ਜਾ ਰਿਹਾ ਸੀ।

Share post:

spot_img

Popular

More like this
Related

Haryana News: प्रदेश में 11 सालों में विकास के साथ-साथ समाज में बढ़ी है जागरूकता-विस अध्यक्ष हरविन्द्र कल्याण

Haryana News: हरियाणा विधानसभा अध्यक्ष श्री हरविन्द्र कल्याण ने...

Chandigarh News: ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ

Chandigarh News: ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ...