Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੁਲਿਸ ਅੜੀਕੇ, ਅਸਲਾ ਬਰਾਮਦ

11 Views

ਇਸਦੇ ਕਬਜੇ ਵਿੱਚੋਂ ਇੱਕ ਪਿਸਤੌਲ 9 ਐੱਮ.ਐੱਮ ਸਮੇਤ 10 ਕਾਰਤੂਸ ਅਤੇ 4 ਮੋਬਾਈਲ ਫੋਨ ਬਰਾਮਦ ਕੀਤੇ।

ਬਠਿੰਡਾ, 27 ਫਰਵਰੀ: ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਵਿੱਢੀ ਗਈ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਡੀ.ਜੀ.ਪੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸ਼੍ਰੀ ਹਰਮਨਬੀਰ ਸਿੰਘ ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ, ਸ਼੍ਰੀ ਅਜੈ ਗਾਂਧੀ ਆਈ.ਪੀ.ਐੱਸ ਐੱਸ.ਪੀ ਡਿਟੈਕਟਿਵ ਬਠਿੰਡਾ ਦੀ ਨਿਗਰਾਨੀ ਵਿੱਚ ਜਿਲ੍ਹੇ ਸ਼ਰਾਰਤੀ ਅਨਸਰਾਂ ਤੇ ਨਜਰ ਰੱਖਣ ਲਈ ਪੀ.ਸੀ.ਆਰ ਪਾਰਟੀਆਂ ਵੱਲੋਂ ਦਿਨ-ਰਾਤ ਗਸ਼ਤਾਂ ਪੈਟਰੌਲਿੰਗ ਕੀਤੀ ਜਾ ਰਹੀ ਹੈ।ਬਠਿੰਡਾ ਪੁਲਿਸ ਦੇ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਵੱਲੋਂ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਜੋ ਕਿ ਬਾਹਰੋ ਅਸਲਾ ਮੰਗਵਾ ਕੇ ਅੱਗੇ ਸਪਲਾਈ ਕਰਦਾ ਹੈ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜੇ ਵਿੱਚੋਂ ਇੱਕ ਪਿਸਤੌਲ 9 ਐੱਮ.ਐੱਮ ਸਮੇਤ 10 ਕਾਰਤੂਸ ਅਤੇ 4 ਮੋਬਾਈਲ ਫੋਨ ਬਰਾਮਦ ਕਰਕੇ ਸਫਲਤਾ ਹਾਸਲ ਕੀਤੀ ।

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਸ਼੍ਰੀ ਰਾਜੇਸ਼ ਸਨੇਹੀ ਡੀ.ਐੱਸ.ਪੀ (ਤਲਵੰਡੀ ਸਾਬੋ) ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਨੂੰ ਮੁਖਬਰੀ ਦੇ ਅਧਾਰ ਪਰ ਸੂਚਨਾ ਮਿਲੀ ਕਿ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਨਵਦੀਪ ਸਿੰਘ ਚੱਠਾ ਪੁੱਤਰ ਸੁਖਦੇਵ ਸਿੰਘ ਵਾਸੀ ਨੈਸ਼ਨਲ ਕਲੋਨੀ ਬਠਿੰਡਾ ਬੀ ਕੈਟਾਗਰੀ ਦਾ ਗੈਂਗਸਟਰ ਹੈ ਜੋ ਕਿ ਮੁੱਕਦਮਾ ਨੰਬਰ 116 ਮਿਤੀ 22.6.2023 ਅ/ਧ 22ਸੀ/61/85 ਐੱਨ.ਡੀ.ਪੀ.ਐੱਕਟ, 25/54/59 ਅਸਲਾ ਐਕਟ ਥਾਣਾ ਤਲਵੰਡੀ ਸਾਬੋ ਵਿੱਚ ਦੋਸ਼ੀ ਹੈ। ਜੋ ਨਜਾਇਜ ਅਸਲੇ ਸਮੇਤ ਕਿਸੇ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਤਲਵੰਡੀ ਸਾਬੋ ਦੇ ਏਰੀਏ ਰਾਮਾਂ ਰੋਡ ਪਰ ਘੁੰਮ ਰਿਹਾ ਹੈ। ਜਿਸਨੂੰੰ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਵੱਲੋਂ ਮੌਕੇ ਪਰ ਕਾਬੂ ਕਰਕੇ ਉਸਦੇ ਕਬਜੇ ਵਿੱਚੋਂ ਇੱਕ ਪਿਸਤੌਲ 9 ਐੱਮ.ਐੱਮ ਸਮੇਤ 10 ਕਾਰਤੂਸ ਅਤੇ 4 ਮੋਬਾਈਲ ਫੋਨ ਬਰਾਮਦ ਕੀਤੇ ਗਏ।ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Related posts

ਮੋਦੀ ਸਰਕਾਰ ਖਿਲਾਫ ਕਾਂਗਰਸੀਆਂ ਨੇ ਕੀਤਾ ਰੋਸ ਪ੍ਰਦਰਸਨ

punjabusernewssite

ਬੇਖ਼ੋਫ਼ ਲੁਟੇਰੇ, ਪੁਲਿਸ ਵਰਦੀ ’ਚ ਆਏ ਲੁਟੇਰਿਆਂ ਨੇ 42 ਲੱਖ ਲੁੱਟੇ

punjabusernewssite

ਤਰਕਸ਼ੀਲ ਆਗੂ ਵਿਰੁਧ ਧਾਰਾ 295-ਏ ਤਹਿਤ ਕੇਸ ਦਰਜ ਕਰਨ ਦੀ ਸਟੂਡੈਂਟ ਯੂਨੀਅਨ ਨੇ ਕੀਤੀ ਨਿੰਦਾ

punjabusernewssite