spot_img
spot_img

ਮੁੱਖ ਮੰਤਰੀ ਭਲਕੇ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

Date:

spot_img

ਚੰਡੀਗੜ੍ਹ, 28 ਫਰਵਰੀ:ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼, ਐਸ.ਏ.ਐਸ.ਨਗਰ ਲੋਕਾਂ ਨੂੰ ਸਮਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਬਜਟ ਸੈਸ਼ਨ- 2022 ਵਿੱਚ ਇਸ ਸਬੰਧੀ ਐਲਾਨ ਕੀਤਾ ਸੀ।ਐਸ.ਏ.ਐਸ.ਨਗਰ ਦੇ ਫੇਜ਼ 3ਬੀ-1 ਵਿਖੇ ਸਥਾਪਿਤ ਇਹ ਸੰਸਥਾ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਕੇਅਰ, ਸਿਖਲਾਈ ਅਤੇ ਖੋਜ ਸਬੰਧੀ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ। ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ

ਭਗਵੰਤ ਮਾਨ ਵੱਲੋਂ 2-3 ਦਿਨਾਂ ‘ਚ ਪੰਜਾਬ ਦੇ ਕੁੱਝ ਵੱਡੇ ਸਿਆਸੀ ਆਗੂਆਂ ਦੇ ਪਰਦੇਫ਼ਾਸ ਕਰਨ ਦਾ ਐਲਾਨ

ਇਸ ਵਿੱਚ 80 ਡਾਕਟਰ, 150 ਸਟਾਫ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ 450 ਦੇ ਕਰੀਬ ਸਟਾਫ਼ ਹੋਵੇਗਾ। ਪ੍ਰੋਫੈਸਰ ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਵੱਕਾਰੀ ਸੰਸਥਾ ਦੇ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਨਵੀਂ ਦਿੱਲੀ ਤੋਂ ਬਾਅਦ ਪੰਜਾਬ ਦੇਸ਼ ਦਾ ਅਜਿਹਾ ਦੂਜਾ ਸੂਬਾ ਹੋਵੇਗਾ ਜਿੱਥੇ ਲਿਵਰ ਅਤੇ ਬਿਲੀਅਰੀ ਰੋਗ ਦੇ ਮਰੀਜ਼ਾਂ ਲਈ ਵਿਸ਼ੇਸ਼ ਤੌਰ ’ਤੇ ਇੰਸਟੀਚਿਊਟ ਹੋਵੇਗਾ।

 

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Congress ਦਾ ਕਾਟੋ-ਕਲੈਸ਼; ਦਿੱਲੀ ਪਹੁੰਚੇ ਬਾਜਵਾ, ਬਘੇਲ ਅੱਜ ਸੌਂਪਣਗੇ ਰਾਹੁਲ ਗਾਂਧੀ ਨੂੰ ਰੀਪੋਰਟ

👉ਚਰਨਜੀਤ ਚੰਨੀ ਧੜੇ ਨੇ ਸੋਸ਼ਲ ਮੀਡੀਆ 'ਤੇ ਚਲਾਈ ਮੁਹਿੰਮ,'ਸਾਰਾ...