ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ
ਫਿਲੌਰ (ਜਲੰਧਰ), 28 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ ਹੈ। ਅੱਜ ਇੱਥੇ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਐਸ.ਐਚ.ਓਜ਼ (ਥਾਣਾ ਮੁਖੀਆਂ) ਨੂੰ ਨਵੇਂ ਵਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੁਰਾਣੀ ਵਿਵਸਥਾ ਦੇ ਉਲਟ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਜ਼ਮੀਨੀ ਪੱਧਰ ’ਤੇ ਨਵੇਂ ਵਾਹਨ ਸਿਰਫ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਇਨ੍ਹਾਂ 410 ਵਾਹਨਾਂ ਵਿੱਚੋਂ 274 ਮਹਿੰਦਰਾ ਸਕਾਰਪੀਓਜ਼, 41 ਇਸੂਜ਼ੂ ਹਾਈਲੈਂਡਰਜ਼, 71 ਕੀਆ ਕਰੇਨਜ਼ ਵਾਹਨ ਪੀ.ਸੀ.ਆਰ. ਅਤੇ ਡਾਇਲ-112 ਲਈ ਜਾਰੀ ਕੀਤੇ ਜਾ ਰਹੇ ਹਨ
ਜਦਕਿ ਔਰਤਾਂ ਦੀ ਸੁਰੱਖਿਆ ਲਈ ਟਾਟਾ ਟਿਆਗੋ ਈ.ਵੀ. (ਇਲੈਕਟ੍ਰਿਕ ਵਾਹਨ) ਚਲਾਏ ਜਾ ਰਹੇ ਹਨ। ਇਨ੍ਹਾਂ ਵਾਹਨਾਂ ਦੀ ਤਾਇਨਾਤੀ ਨਾਲ ਪੁਲਿਸ ਸਟੇਸ਼ਨਾਂ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਹੋਵੇਗਾ ਅਤੇ ਪੁਲਿਸ ਦੀ ਕਾਰਵਾਈ ਦਾ ਸਮਾਂ ਸੁਧਰੇਗਾ। ਪੰਜਾਬ ਪੁਲਿਸ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਇਕ ਵਿੱਤੀ ਸਾਲ ਵਿੱਚ ਵਾਹਨਾਂ ਦੀ ਖਰੀਦ ਲਈ 150 ਕਰੋੜ ਰੁਪਏ ਖਰਚੇ ਗਏ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵਿੱਚ ਐਸ.ਐਚ.ਓ. ਪੰਜਾਬ ਪੁਲਿਸ ਦਾ ਅਸਲ ਚਿਹਰਾ ਹਨ ਕਿਉਂ ਜੋ ਉਹ ਸਿੱਧੇ ਤੌਰ ’ਤੇ ਲੋਕਾਂ ਨਾਲ ਜੁੜੇ ਹੋਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਪੰਦਰਵਾੜੇ ਦੇ ਅੰਦਰ ਮੌਤ ਦਰ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲਾਂ ਔਸਤਨ 17 ਮੌਤਾਂ ਪ੍ਰਤੀ ਦਿਨ ਹੁੰਦੀਆਂ ਸਨ, ਜਦਕਿ ਇਕ ਫਰਵਰੀ ਨੂੰ ਜਦੋਂ ਤੋਂ ਇਸ ਫੋਰਸ ਨੂੰ ਸੜਕਾਂ ਉਤੇ ਤਾਇਨਾਤ ਕੀਤਾ ਗਿਆ ਹੈ, ਤੋਂ ਲੈ ਕੇ 15 ਦਿਨਾਂ ਦੇ ਅੰਦਰ 13 ਮੌਤਾਂ ਹੋਈਆਂ ਹਨ।
ਭਗਵੰਤ ਮਾਨ ਵੱਲੋਂ 2-3 ਦਿਨਾਂ ‘ਚ ਪੰਜਾਬ ਦੇ ਕੁੱਝ ਵੱਡੇ ਸਿਆਸੀ ਆਗੂਆਂ ਦੇ ਪਰਦੇਫ਼ਾਸ ਕਰਨ ਦਾ ਐਲਾਨ
ਮੁੱਖ ਮੰਤਰੀ ਨੇ ਦੱਸਿਆ ਕਿ ਸ਼ੁਰੂਆਤੀ ਤੌਰ ’ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਬਾਅਦ ਸੜਕਾਂ ’ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਕੋਲ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਮੌਜੂਦ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਸਾਜ਼ਿਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ’ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਨਾਲ ਲੈਸ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਔਰਤਾਂ ਦੀ ਸੁਰੱਖਿਆ ਅਤੇ ਹਿਫਾਜ਼ਤ ਲਈ ਅੱਠ ਵਿਸ਼ੇਸ਼ ਮਹਿਲਾ ਥਾਣੇ ਬਣਾਏ ਗਏ ਹਨ।
ਹਿਮਾਚਲ ਦੀ Cong Govt ’ਤੇ ਛਾਏ ਖ਼ਤਰੇ ਦੇ ਬੱਦਲ, Ex CM ਦੇ ਪੁੱਤਰ ਨੇ ਛੱਡੀ ਮੰਤਰੀ ਦੀ ਕੁਰਸੀ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਗੇ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਤਿਆਰੀ ਦੇ ਨਾਲ-ਨਾਲ ਸਰੀਰਕ ਫਿਟਨੈੱਸ ਵੱਲ ਧਿਆਨ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਦੇ ਉਦੇਸ਼ ਨਾਲ ਇਕ ਹੋਰ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ‘ਗੁਲਦਸਤਾ’ ਨਾਮ ਦਾ ਸਮਾਗਮ ਸ਼ੁਰੂ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਏ.ਐਸ.ਆਈ. ਹਰਦੇਵ ਸਿੰਘ, ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸ਼ਾਲੂ ਰਾਣਾ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ ਸੀ।
Share the post "ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ"