spot_img
spot_img

ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਜਾਗਰੂਕਤਾ ਸੁਰੱਖਿਆ ਸਪਤਾਹ ਸ਼ੁਰੂ

Date:

spot_img

ਬਠਿੰਡਾ, 28 ਫਰਵਰੀ : ਸਪੋਰਟਕਿੰਗ ਇੰਡਸਟਰੀ ਜੀਦਾ ਵਿੱਚ ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਇੱਕ ਜਾਗਰੂਕਤਾ ਸੁਰੱਖਿਆ ਸਪਤਾਹ ਦਾ ਉਦਘਾਟਨ ਕੀਤਾ ਗਿਆ। ਇਹ ਸੁਰੱਖਿਆ ਸਪਤਾਹ 4 ਮਾਰਚ 2024 ਨੂੰ ਵੱਖ-ਵੱਖ ਤਰ੍ਹਾਂ ਦੇ ਟਰੇਨਿੰਗ ਪ੍ਰੋਗਰਾਮਾਂ ਦੇ ਉਪਰੰਤ ਸਮਾਪਤ ਹੋਵੇਗਾ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਫੈਕਟਰੀ ਸ੍ਰੀ ਸਾਹਿਲ ਗੋਇਲ ਨੇ ਇਸ ਸਪਤਾਹ ਦਾ ਉਦਘਾਟਨ ਕਰਨ ਮੌਕੇ ਤੇ ਮੌਜੂਦ ਕਰਮਚਾਰੀਆਂ ਨਾਲ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਉਦਯੋਗਿਕ ਖੇਤਰ ਵਿੱਚ ਸੁਰੱਖਿਆ ਦੇ ਮਹੱਤਵ ਬਾਰੇ ਵਿਸਥਾਰ ਨਾਲ ਚਰਚਾ ਕਰਦਿਆਂ ਸਾਰਿਆਂ ਨੂੰ ਉਪਕਰਨ ਅਪਣਾਉਣ ਅਤੇ ਸੁਰੱਖਿਆ ਸਬੰਧੀ ਨਿਯਮਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ।

ਭਗਵੰਤ ਮਾਨ ਵੱਲੋਂ 2-3 ਦਿਨਾਂ ‘ਚ ਪੰਜਾਬ ਦੇ ਕੁੱਝ ਵੱਡੇ ਸਿਆਸੀ ਆਗੂਆਂ ਦੇ ਪਰਦੇਫ਼ਾਸ ਕਰਨ ਦਾ ਐਲਾਨ

ਇਸ ਦੌਰਾਨ ਸਪੋਰਟਕਿੰਗ ਇੰਡਸਟਰੀ ਕੰਪਨੀ ਦੇ ਪ੍ਰਧਾਨ ਸ਼ਿਵਕੁਮਾਰ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਮੌਜੂਦ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।ਕੰਪਨੀ ਦੇ ਏ.ਵੀ.ਪੀ (ਐੱਚ.ਆਰ.ਐਂਡ ਐਡਮਿਨ) ਰਜਿੰਦਰ ਪਾਲ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸੁਰੱਖਿਆ ਜਾਗਰੂਕਤਾ ਕੈਂਪ ਦੇ ਮਹੱਤਵ ਅਤੇ ਹਫਤਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਬਾਰੇ ਵਿਸਥਾਰ ਪੂਰਵਕ ਦੱਸਿਆ।ਪ੍ਰੋਗਰਾਮ ਵਿੱਚ ਕੰਪਨੀ ਦੇ ਅਧਿਕਾਰੀਆਂ ਦੇ ਨਾਲ-ਨਾਲ ਸੁਰੱਖਿਆ ਸੇਫਟੀ, ਫਾਇਰ ਅਤੇ ਵੈੱਲਫੇਅਰ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱਚ ਨਾਕਾਮ ਰਹੇ, ਸਿਰਫ ਝੂਠੇ ਦੋਸ਼ ਲਾਏ: ਬਲਤੇਜ ਪੰਨੂ

👉ਪੰਜਾਬ ਭਾਜਪਾ-ਅਕਾਲੀ 'ਡਬਲ ਇੰਜਣ' ਸਰਕਾਰ ਵੱਲੋਂ ਕੀਤੇ ਨੁਕਸਾਨ ਨੂੰ...

ਪਟਿਆਲਾ ‘ਚ ਤ੍ਰਿਪੜੀ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ – ਡਾ ਬਲਬੀਰ ਸਿੰਘ

👉ਨਾਜਾਇਜ਼ ਕਬਜ਼ੇ ਹਟਾ ਕੇ ਲੋਕਾਂ ਲਈ ਸੁਵਿਧਾਜਨਕ ਆਵਾਜਾਈ ਦਾ...