Saturday, May 2, 2026
spot_img
spot_img

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਪੂਰੀ ਤਰ੍ਹਾਂ ਤਿਆਰ: ਬਬਲੀ ਢਿੱਲੋਂ

Date:

spot_img

ਨਵ ਨਿਯੁਕਤ ਸਰਕਲ ਪ੍ਰਧਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ
ਬਠਿੰਡਾ, 29 ਫ਼ਰਵਰੀ (ਅਸ਼ੀਸ਼ ਮਿੱਤਲ): ਸ਼੍ਰੋਮਣੀ ਅਕਾਲੀ ਦਲ ਦੀ ਟੀਮ 2024 ਦੀਆਂ ਲੋਕ ਸਭਾ ਚੋਣਾਂ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਵਾਰ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਦੇ ਆਧਾਰ ’ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਨੂੰ ਕੜੀ ਟੱਕਰ ਦੇ ਕੇ ਰਿਕਾਰਡ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਜਾਵੇਗੀ। ਇਹ ਦਾਅਵਾ ਅੱਜ ਇੱਥੇ ਨਵ-ਨਿਯੁਕਤ ਸਰਕਲ ਪ੍ਰਧਾਨਾਂ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਵਿਕਾਸ ਦੀ ਲਹਿਰ ਚਲਾ ਕੇ ਬਠਿੰਡਾ ਅਤੇ ਪੰਜਾਬ ਦਾ ਨਕਸ਼ਾ ਪੂਰੀ ਤਰ੍ਹਾਂ ਬਦਲ ਦਿੱਤਾ ਸੀ,

ਖੇਤੀਬਾੜੀ ਵਿਭਾਗ ਵੱਲੋਂ ਖਾਦ ਅਤੇ ਦਵਾਈਆਂ ਦੇ ਡੀਲਰਾਂ ਦੀ ਚੈਕਿੰਗ

ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਝੂਠੇ ਸੁਪਨੇ ਦਿਖਾ ਕੇ ਸੱਤਾ ਹਾਸਿਲ ਕਰਕੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਇਸ ਦੌਰਾਨ ਉਨ੍ਹਾਂ ਨਾਲ ਨਵਨਿਯੁਕਤ ਤਿੰਨ ਸਰਕਲ ਪ੍ਰਧਾਨਾਂ ਦਲਜੀਤ ਸਿੰਘ ਰੋਮਾਣਾ, ਨਰਿੰਦਰਪਾਲ ਸਿੰਘ ਲਾਡੀ ਅਤੇ ਹਰਮਨ ਪਾਲ ਸਿੰਘ ਰਿੰਕਾ ਸਹਿਤ ਸਾਰੇ 15 ਸਰਕਲਾਂ ਦੇ ਪ੍ਰਧਾਨ ਮੌਜੂਦ ਸਨ। ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਅਤੇ ਬਠਿੰਡਾ ਨਗਰ ਨਿਗਮ ’ਚ ਸੱਤਾ ’ਤੇ ਕਾਬਜ਼ ਕਾਂਗਰਸ ਪਾਰਟੀ ਨੇ ਆਪਸੀ ਸਮਝੌਤੇ ਤਹਿਤ ਪੰਜਾਬ ਅਤੇ ਬਠਿੰਡਾ ਨੂੰ ਤਬਾਹ ਕਰ ਦਿੱਤਾ ਹੈ, ਜਿਨ੍ਹਾਂ ਨੂੰ ਆਮ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਤੋਂ ਲਗਾਤਾਰ ਵਾਂਝੇ ਰੱਖਿਆ ਜਾ ਰਿਹਾ ਹੈ।

ਲੋਕ ਸਭਾ ਚੋਣਾਂ: ਭਾਜਪਾ ਨੇ ਪੰਜਾਬ ’ਚ ਚੋਣਾਂ ਜਿੱਤਣ ਲਈ ਬਣਾਈ ‘ਸਟੇਟ ਇਲੈਕਸ਼ਨ ਮੈਨੇਜਮੈਂਟ ਕਮੇਟੀ’

ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਆਪਣੀਆਂ ਬੁਨਿਆਦੀ ਸਹੂਲਤਾਂ ਲਈ ਸਰਕਾਰ ਬਣਾਈ ਜਾਂਦੀ ਹੈ, ਪਰ ਪੰਜਾਬ ਦੀ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਨਗਰ ਨਿਗਮ ਵਿੱਚ ਕਾਬਜ਼ ਕਾਂਗਰਸ ਪਾਰਟੀ ਸਿਰਫ਼ ਸੱਤਾ ਵਿਚ ਬਣੇ ਰਹਿਣ ਲਈ ਆਪਣੇ ਨਿੱਜੀ ਮੁੱਦੇ ਉਠਾ ਰਹੀ ਹੈ ਅਤੇ ਇਨ੍ਹਾਂ ਮੁੱਦਿਆਂ ਨਾਲ ਆਮ ਜਨਤਾ ਦਾ ਕੋਈ ਸੁਧਾਰ ਨਹੀਂ ਹੋਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਵਿੱਚ ਰਿਕਾਰਡ ਬਹੁਮਤ ਨਾਲ ਜਿਤਾਇਆ ਜਾਵੇ, ਤਾਂ ਜੋ ਪੰਜਾਬ ਨੂੰ ਵਿਸ਼ਵ ਦਾ ਨੰਬਰ ਇੱਕ ਸੂਬਾ ਅਤੇ ਬਠਿੰਡਾ ਨੂੰ ਦੁਨੀਆ ਦਾ ਨੰਬਰ ਇਕ ਸ਼ਹਿਰ ਬਣਾਇਆ ਜਾ ਸਕੇ।

 

Share post:

spot_img

Popular

More like this
Related