ਤੰਨੂ, ਜਗਵਿੰਦਰ, ਵੇਦਿਕਾ ਕੌਸ਼ਿਕ, ਗੁਰਦੇਵ, ਪੂਜਾ, ਅਮਨ ਰਾਠੀ ਤੇ ਮੋਹਿਤ ਨੇ ਕੀਤਾ ਸੋਨ ਤਗਮੇ ਤੇ ਕਬਜਾ
ਬਠਿੰਡਾ (ਤਲਵੰਡੀ ਸਾਬੋ, 01 ਮਾਰਚ 2024) ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਭਾਰਤ ਸਰਕਾਰ ਦੇ ਖੇਡ ਮੰਤਰਾਲਾ ਤੇ ਖੇਡ ਅਥਾਰਟੀ ਆਫ਼ ਇੰਡੀਆ ਵੱਲੋਂ ਗੁਹਾਟੀ (ਆਸਾਮ) ਵਿਖੇ ਮਿਤੀ 19 ਫਰਵਰੀ ਤੋਂ 29 ਫਰਵਰੀ ਤੱਕ ਆਯੋਜਿਤ “ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ” ਵਿੱਚ 7 ਸੋਨ, 1 ਚਾਂਦੀ ਤੇ 14 ਕਾਂਸੇ ਦੇ ਤਗਮੇ ਜਿੱਤ ਕੇ ਖੇਡਾਂ ਵਿੱਚ ਪੰਜਾਬ ਦੀ ਮੋਹਰੀ ਯੂਨੀਵਰਸਿਟੀ ਹੋਣ ਦਾ ਮਾਣ ਹਾਸਿਲ ਕੀਤਾ।
ਮਾਲਵਾ ਕਾਲਜ ਦੀ ਸ਼ਰਨਦੀਪ ਕੌਰ ਨੇ ਪੜ੍ਹਾਈ ਅਤੇ ਖੇਡਾਂ ਵਿੱਚ ਕੀਤਾ ਕਾਲਜ ਦਾ ਨਾਮ ਰੋਸ਼ਨ
ਇਸ ਮੌਕੇ ਵਧਾਈ ਸੰਦੇਸ਼ ਵਿੱਚ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਤੇ ਮੈਨੇਜਿੰਗ ਡਾਇਰੈਕਟਰ ਸ. ਸੁਖਰਾਜ ਸਿੰਘ ਸਿੱਧੂ ਨੇ ਕਿਹਾ ਕਿ ਖਿਡਾਰੀਆਂ ਨੇ ਆਪਣੀ ਮਿਹਨਤ, ਸਮਰਪਣ ਤੇ ਅਭਿਆਸ ਸਦਕਾ ਆਪਣੇ ਹੁਨਰ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਖਿਡਾਰੀਆਂ ਨੂੰ ਓਲੰਪਿਕ ਤੇ ਏਸ਼ੀਆਈ ਖੇਡਾਂ ਦੀ ਤਿਆਰੀ ਵਿੱਚ ਜੁੱਟ ਜਾਣ ਲਈ ਪ੍ਰੇਰਿਤ ਕੀਤਾ ਤੇ ਵਰਸਿਟੀ ਵੱਲੋਂ ਖਿਡਾਰੀਆਂ ਦੇ ਖੇਡ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਸਹਿਯੋਗ ਦੇ ਵਾਅਦੇ ਨੂੰ ਦੋਹਰਾਇਆ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਣ ਤੇ ਅੰਤਰ ਰਾਸ਼ਟਰੀ ਮੰਚਾਂ ਤੇ ਖਿਡਾਰੀਆਂ ਦੀ ਪ੍ਰਾਪਤੀ ਲਈ ‘ਵਰਸਿਟੀ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ CM ਮਾਨ ਵੱਲੋਂ ਲਾਂਚ ਕੀਤੇ ਜਾਣ ਵਾਲੇ ਆਈ.ਸੀ.ਯੂ. ਦੀ ਤਿਆਰੀਆਂ ਦਾ ਲਿਆ ਜਾਇਜ਼ਾ
ਖਿਡਾਰੀਆਂ ਦੀ ਇਸ ਸ਼ਾਨਾਮੱਤੀ ਪ੍ਰਾਪਤੀ ਤੇ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਡਾਇਰੈਕਟਰ ਸਪੋਰਟਸ, ਕੋਚ,ਫੈਕਲਟੀ ਮੈਂਬਰਾਂ ਅਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਖੇਡਾਂ ਵਿੱਚ ਸਾਰੇ ਭਾਰਤ ਦੀਆਂ 280 ਯੂਨੀਵਰਸਿਟੀਆਂ ਦੇ ਲਗਭਗ 5000 ਖਿਡਾਰੀਆਂ ਨੇ ਹਿੱਸਾ ਲਿਆ ਸੀ। ਗੁਰੂ ਕਾਸ਼ੀ ਯੂਨੀਵਰਸਿਟੀ ਨੇ ਖੇਲੋ ਇੰਡੀਆ ਵਿੱਚ ਪ੍ਰਾਪਤੀਆਂ ਕਰਕੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਖਿਡਾਰੀਆਂ ਨੂੰ ਆਪਣੇ ਟੀਚੇ ਹੋਰ ਉੱਚੇ ਕਰਨ ਲਈ ਪ੍ਰੇਰਿਤ ਕੀਤਾ ਤੇ ਜੇਤੂ ਵਿਦਿਆਰਥੀਆਂ ਨੂੰ ‘ਵਰਸਿਟੀ ਵੱਲੋਂ ਸਨਮਾਨਿਤ ਕਰਨ ਦੀ ਗੱਲ ਵੀ ਕਹੀ।
ਨਿਰਦੇਸ਼ਕ ਖੇਡਾਂ ਡਾ. ਬਲਵਿੰਦਰ ਸ਼ਰਮਾ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਖਿਡਾਰੀ ਤੰਨੂ, ਜਗਵਿੰਦਰ ਨੇ ਬਾਕਸਿੰਗ, ਵੇਦਿਕਾ ਕੌਸ਼ਿਕ ਨੇ ਤਲਵਾਰਬਾਜ਼ੀ, ਗੁਰਦੇਵ ਸਿੰਘ ਨੇ ਹੈਮਰ ਥ੍ਰੋ, ਪੂਜਾ ਪਰਦੇਸੀ ਨੇ ਵੇਟ ਲਿਫਟਿੰਗ, ਅਮਨ ਰਾਠੀ ਤੇ ਮੋਹਿਤ ਨਰਵਾਲ ਨੇ ਕੁਸ਼ਤੀ ਵਿੱਚ ਸੋਨ ਤਗਮੇ ਅਤੇ ਵਿਧੀ ਨੇ ਸ਼ਾਟ ਪੁਟ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਉਨ੍ਹਾਂ ਖਿਡਾਰੀਆਂ ਨੂੰ ਵਰਸਿਟੀ ਵੱਲੋਂ ਦਿੱਤੇ ਜਾ ਰਹੇ ਵਜੀਫੇ, ਸਹੂਲਤਾਂ ਤੇ ਸੁਵਿਧਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਰਸਿਟੀ ਕਰਾਟੇ, ਤਲਵਾਰਬਾਜੀ, ਮੁੱਕੇਬਾਜੀ, ਤੀਰ ਅੰਦਾਜ਼ੀ ਤੇ ਹੋਰ ਖੇਡਾਂ ਦੀਆਂ ਅਕੈਡਮੀਆਂ ਖੋਲਣ ਦੀ ਯੋਜਨਾ ਤੇ ਕੰਮ ਕਰ ਰਹੀ ਹੈ ਅਤੇ ਅਕੈਡਮੀਆਂ ਖੁੱਲ੍ਹਣ ਤੋਂ ਬਾਦ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਦੀ ਕੋਚਿੰਗ ਲਈ ਪੰਜਾਬ ਤੋਂ ਬਾਹਰ ਨਹੀਂ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਜੀ.ਕੇ.ਯੂ. ਦੇ ਖਿਡਾਰੀਆਂ ਦੀਆਂ ਇਹ ਪ੍ਰਾਪਤੀਆਂ ਉੱਭਰ ਰਹੇ ਖਿਡਾਰੀਆਂ ਲਈ ਪ੍ਰੇਰਣਾਸ੍ਰੋਤ ਹੋਣਗੀਆਂ।