ਡੀਸੀ ਦਫਤਰ ਮੂਹਰੇ ਰੋਸ ਰੈਲੀ ਕਰਕੇ ਮਜ਼ਦੂਰਾਂ ਲਈ ਬਜਟ ’ਚ ਢੁੱਕਵੀਂ ਰਕਮ ਰੱਖਣ ਦੀ ਕੀਤੀ ਮੰਗ
ਬਠਿੰਡਾ, 2 ਮਾਰਚ: ‘ਆਪ’ ਸਰਕਾਰ ਵੱਲੋਂ 5 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜ਼ਟ ਵਿਚ ਮਜ਼ਦੂਰ ਵਰਗ ਲਈ ਢੁਕਵੇਂ ਬਜਟ ਦਾ ਪ੍ਰਬੰਧ ਯਕੀਨੀ ਬਣਾਉਣ ਲਈ ’ਪੇਂਡੂ ’ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ’ ਵੱਲੋਂ ਅੱਜ ਮੁਜ਼ਾਹਰਾ ਕਰਕੇ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਮੁਜ਼ਾਹਰੇ ਤੋਂ ਪਹਿਲਾਂ ਡੀਸੀ ਦਫ਼ਤਰ ਅੱਗੇ ਮਿੱਠੂ ਸਿੰਘ ਘੁੱਦਾ, ਤੀਰਥ ਸਿੰਘ ਕੋਠਾ ਗੁਰੂ, ਪ੍ਰਿਤਪਾਲ ਸਿੰਘ ਰਾਮਪੁਰਾ, ਸੁਰਜੀਤ ਸਿੰਘ ਸਰਦਾਰਗੜ੍ਹ, ਜੀਤ ਸਿੰਘ ਮਹਿਰਾਜ, ਬੇਟਾ ਸਿੰਘ ਕੋਠੇ ਨਾਥਿਆਨਾ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ ਗਈ। ਮੰਚ ਦੀ ਕਾਰਵਾਈ ਸਾਥੀ ਮਹੀਪਾਲ ਨੇ ਚਲਾਈ।
ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੂਬਾਈ ਕਾਰਜਕਾਰਨੀ ਦੇ ਮੈਂਬਰ ਪ੍ਰਕਾਸ਼ ਸਿੰਘ ਨੰਦਗੜ੍ਹ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਪ੍ਰਿਤਪਾਲ ਸਿੰਘ ਰਾਮਪੁਰਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਕੁਲਵੰਤ ਸਿੰਘ ਸੇਲਬਰਹਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਮਨਦੀਤ ਸਿੰਘ ਸਰਦਾਰ ਗੜ੍ਹ ਤੇ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਆਗੂ ਅਮੀ ਲਾਲ ਬਲਾਹੜ ਮਹਿਮਾ ਨੇ ਮਜ਼ਦੂਰਾਂ ਨੂੰ ਪੱਕੇ ਰੁਜ਼ਗਾਰ ਦੀ ਗਰੰਟੀ ਕਰਨ, ਦਿਹਾੜੀ 700 ਰੁਪਏ ਦਿਤੇ ਜਾਣ, ਮਨਰੇਗਾ ਤਹਿਤ ਸਾਲ ਭਰ ਕੰਮ ਦਿੱਤੇ ਜਾਣ, ਮਾਈਕਰੋਫਾਈਨਾਂਸ ਕੰਪਨੀਆਂ ਸਮੇਤ ਮਜ਼ਦੂਰਾਂ ਕਿਸਾਨਾਂ ਤੇ ਔਰਤਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਮੁਆਫ਼ ਕਰਣ ਅਤੇ ਅੱਗੇ ਤੋਂ ਸਸਤੇ ਕਰਜ਼ਿਆਂ ਦਾ ਪ੍ਰਬੰਧ ਕਰਨ, ਬੁਢਾਪਾ ਵਿਧਵਾ ਅੰਗਹੀਣ ਆਸ਼ਰਿਤਾਂ ਦੀ ਪੈਨਸ਼ਨ ਪੰਜ ਹਜ਼ਾਰ ਰੁਪਏ ਮਹੀਨਾ ਕਰਣ।
ਬਠਿੰਡਾ ਦੇ ਕੋਠੇ ਅਮਰਪੁਰਾ ਬਸਤੀ ਸਕੂਲ ਨੇ ਜਿੱਤਿਆ ਬੈਸਟ ਅਵਾਰਡ ਦਾ ਖਿਤਾਬ
ਚੋਣ ਗਰੰਟੀ ਮੁਤਾਬਕ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਸਭਨਾਂ ਬੇਘਰਿਆਂ ਤੇ ਲੋੜਵੰਦਾਂ ਲਈ ਪਲਾਟ ਅਤੇ ਮਕਾਨ ਉਸਾਰੀ ਲਈ ਪੰਜ ਲੱਖ ਰੁਪਏ ਦੀ ਗਰਾਂਟ ਲੈਣ, ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਕੇ ਡਿੱਪੂਆਂ ਤੋਂ ਰਸੋਈ ਤੇ ਘਰੇਲੂ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੀ ਨਿਗੂਣੇ ਰੇਟਾਂ ’ਤੇ ਸਪਲਾਈ ਯਕੀਨੀ ਬਣਾਉਣ, ਤਿੱਖੇ ਜ਼ਮੀਨੀ ਸੁਧਾਰ ਲਾਗੂ ਕਰਕੇ ਵਾਧੂ ਜ਼ਮੀਨਾਂ ਦੀ ਵੰਡ ਖੇਤ ਮਜਦੂਰਾਂ ਤੇ ਗਰੀਬ ਕਿਸਾਨਾਂ ਚ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਸਸਤੇ ਭਾਅ ਮਜ਼ਦੂਰਾਂ ਨੂੰ ਠੇਕੇ ਤੇ ਦੇਣ,ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਅਤੇ ਲੜ ਰਹੇ ਲੋਕਾਂ ’ਤੇ ਜਬਰ ਬੰਦ ਕਰਨ ਆਦਿ ਮੰਗਾਂ ਲਾਗੂ ਕਰਵਾਉਣ ਲਈ ਇੱਕਮੁੱਠ ਹੋਕੇ ਸੰਘਰਸ਼ ਕਰਨ ਦੀ ਲੋੜ ਹੈ।ਉਨਾਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨ ਵਾਲੇ ਕਿਸਾਨਾਂ ’ਤੇ ਮੋਦੀ ਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕੀਤੇ ਤਸ਼ੱਦਦ ਅਤੇ ਗੋਲੀਆਂ ਮਾਰਕੇ ਨੌਜਵਾਨ ਸ਼ੁਭਕਰਨ ਸਿੰਘ ਨੂੰ ਕਤਲ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
Share the post "ਬੇਜ਼ਮੀਨੇ-ਸਾਧਨ ਹੀਨ ਪੇਂਡੂ ਮਜ਼ਦੂਰਾਂ ਨੇ ਮਾਰਚ ਕਰਕੇ ਬਠਿੰਡਾ ਸ਼ਹਿਰੀ ਦੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ"