Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਧਰਮ ਤੇ ਵਿਰਸਾ

ਐਡੋਵਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਰਾਜਪਾਲ ਪੰਜਾਬ ਨਾਲ ਕੀਤੀ ਮੁਲਾਕਾਤ

13 Views

ਚੰਡੀਗੜ੍ਹ, 2 ਮਾਰਚ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਪੁਲਿਸ ਵੱਲੋਂ ਗੋਲੀਬਾਰੀ ਕਰਨ, ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਵੱਲੋਂ ਭੁੱਖ ਹੜਤਾਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉਠਾਏ।ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਅਤੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਹਾਜ਼ਰ ਸਨ। ਵਫ਼ਦ ਵੱਲੋਂ ਰਾਜਪਾਲ ਪੰਜਾਬ ਨੂੰ ਤਿੰਨ ਵੱਖ-ਵੱਖ ਮੰਗ ਪੱਤਰ ਸੌਂਪੇ ਗਏ ਅਤੇ ਮਾਮਲਿਆਂ ਸਬੰਧੀ ਕਾਰਵਾਈ ਕਰਨ ਲਈ ਆਖਿਆ ਗਿਆ ਹੈ।ਮੁਲਾਕਾਤ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੰਮਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਸਰਕਾਰ ਦੀ ਚੁੱਪੀ ਇਹ ਸਿੱਧ ਕਰਦੀ ਹੈ ਕਿ ਗੁਰੂ ਘਰ ਉੱਤੇ ਪੁਲਿਸ ਹਮਲਾ ਮਿੱਥ ਕੇ ਕੀਤਾ ਗਿਆ ਸੀ।

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਉਨ੍ਹਾਂ ਕਿਹਾ ਕਿ ਜੂਨ 1984 ਵਿੱਚ ਕਾਂਗਰਸ ਦੀ ਸਰਕਾਰ ਨੇ ਗੁਰਧਾਮਾਂ ਉੱਤੇ ਹਮਲੇ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਤਾਰ-ਤਾਰ ਕੀਤਾ ਸੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਸੇ ਰਾਹ ਉੱਤੇ ਤੁਰੀ ਹੋਈ ਹੈ।ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਪੰਜਾਬ ਦੇ ਸਿੱਖ ਨੌਜਵਾਨਾਂ ਦੇ ਮਾਮਲੇ ਸਬੰਧੀ ਐਡਵੋਕਟ ਧਾਮੀ ਨੇ ਕਿਹਾ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਜੇਲ੍ਹ ਅੰਦਰ ਨੌਜਵਾਨਾਂ ਨੂੰ ਤੰਗ ਪਰੇਸ਼ਾਨ ਕਰਨ ਦੇ ਨਾਲ ਨਾਲ ਉਨ੍ਹਾਂ ਦੀ ਨਿੱਜਤਾ ਦਾ ਵੀ ਉਲੰਘਣ ਕੀਤਾ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਸਿੱਖ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਪਿਛਲੇ ਕਰੀਬ 10 ਦਿਨਾਂ ਤੋਂ ਭੁੱਖ ਹੜਤਾਲ ਕੀਤੀ ਹੋਈ ਹੈ, ਜਿਸ ਕਾਰਨ ਕੁਝ ਨੌਜਵਾਨਾਂ ਅਤੇ ਪਰਿਵਾਰਕ ਮੈਂਬਰਾਂ ਦੀ ਸਿਹਤ ਵਿਗੜ ਰਹੀ ਹੈ। ਰਾਜਪਾਲ ਪੰਜਾਬ ਨਾਲ ਮੁਲਾਕਾਤ ਬਾਰੇ ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਸੁਲਤਾਨਪੁਰ ਲੋਧੀ ਘਟਨਾ ਦੇ ਸਬੰਧ ਵਿੱਚ ਨਿਆਇਕ ਜਾਂਚ ਦੀ ਗੱਲ ਆਖੀ ਹੈ ਅਤੇ ਬਾਕੀ ਮਾਮਲਿਆਂ ਨੂੰ ਵੀ ਗੰਭੀਰਤਾ ਨਾਲ ਵਿਚਾਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਸ਼ਰੋਮਣੀ ਕਮੇਟੀ ਦੇ ਮੀਤ ਸਕੱਤਰ ਲਖਬੀਰ ਸਿੰਘ ਵੀ ਮੌਜੂਦ ਸਨ।

 

Related posts

ਪੰਥਕ ਆਗੂਆਂ ਨੇ ਜਥੇਦਾਰ ਨੂੰ ਲਿਖਿਆ ਪੱਤਰ, ਮੰਗਿਆ ਸੁਖਬੀਰ ਬਾਦਲ ਦਾ ਅਸਤੀਫ਼ਾ

punjabusernewssite

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਤਿਆਰੀਆਂ ਸ਼ੁਰੂ

punjabusernewssite

ਡੇਰਾ ਸਿਰਸਾ ਦੀ ਸਲਾਬਤਪੁਰਾ ਵਿਖੇ ਹੋਈ ਸੰਤਸੰਗ ਵਿਰੁਧ ਸਿੱਖ ਜਥੇਬੰਦੀਆਂ ਨੇ ਖੋਲਿਆ ਮੋਰਚਾ

punjabusernewssite