ਲੁਧਿਆਣਾ, 3 ਮਾਰਚ: ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ।
ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ
ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਸੂਬੇ ਵਿੱਚ 165 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਅੱਜ ਇਹ ਸਕੂਲ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕਾਂ ਦੇ ਲੁੱਟੇ ਗਏ ਪੈਸੇ ਦੀ ਭਰਪਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਦਯੋਗਿਕ ਸ਼ਹਿਰ ਵਜੋਂ ਲੁਧਿਆਣਾ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਕੂਲ ਲੋਕਾਂ ਨੂੰ ਸਮਰਪਿਤ ਕਰਨ ਦੇ ਪਵਿੱਤਰ ਮੌਕੇ ’ਤੇ ਸ਼ਾਮਲ ਹੋਣਾ ਬਹੁਤ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰ ’ਚ ਕੋਈ ਸੋਚ ਵੀ ਨਹੀਂ ਸਕਦਾ ਕਿ ਇਹ ਕੋਈ ਸਰਕਾਰੀ ਸਕੂਲ ਹੈ, ਜੇ ਪ੍ਰਾਈਵੇਟ ਸਕੂਲ ਇਸ ਪੱਧਰ ’ਤੇ ਆਉਂਦੇ ਤਾਂ ਭਾਰੀ ਫੀਸਾਂ ਵਸੂਲਦੇ।
ਵਧੀਆਂ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ’ਚ 16% ਅਤੇ ਆਬਕਾਰੀ ਮਾਲੀਏ ’ਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਕੂਲ ਇਹ ਯਕੀਨੀ ਬਣਾਏਗਾ ਕਿ ਕਮਜ਼ੋਰ ਅਤੇ ਪਛੜੇ ਵਰਗ ਦੇ ਵਿਦਿਆਰਥੀ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਅਤੇ ਆਪਣੀ ਕਿਸਮਤ ਆਪ ਲਿਖਣ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਵਿੱਚ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਤਮ ਵਿਸ਼ਵਾਸ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਾਥੀਆਂ ਨਾਲ ਮੁਕਾਬਲਾ ਕਰਨ ਦਾ ਮੌਕਾ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਧੀਆ ਸਿੱਖਿਆ ਉਪਲਬਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਇਕ ਲੱਖ ਵਿਦਿਆਰਥੀਆਂ ਨੇ ਸਕੂਲ ਆਫ ਐਮੀਨੈਂਸ ਵਿਚ ਦਾਖ਼ਲੇ ਲਈ ਅਪਲਾਈ ਕੀਤਾ ਸੀ, ਜਿਸ ਵਿਚੋਂ 8200 ਵਿਦਿਆਰਥੀ ਦਾਖ਼ਲ ਹੋਏ ਸਨ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਤੋਂ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਕਦੇ ਵੀ ਸਿੱਖਿਆ ਅਤੇ ਸਿਹਤ ਸੰਸਥਾਵਾਂ ਦਾ ਗੇੜਾ ਨਹੀਂ ਮਾਰਿਆ।
ਡਾ ਬਲਜੀਤ ਕੌਰ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਉਨ੍ਹਾਂ ਸਿੱਖਿਆ ਨੂੰ ਸਫ਼ਲਤਾ ਅਤੇ ਖ਼ੁਸ਼ਹਾਲੀ ਦੀ ਕੁੰਜੀ ਦੱਸਦਿਆਂ ਕਿਹਾ ਕਿ ਇਹ ਸਕੂਲ ਗਰੀਬ ਲੋਕਾਂ ਦੀ ਤਰੱਕੀ ਅਤੇ ਵਿਕਾਸ ਦੇ ਮੋਹਰੀ ਸਾਬਤ ਹੋਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦੇ ਲੋਕਾਂ ਦੇ ਹਿੱਤਾਂ ਦੇ ਰਾਖੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਦੇ ਹੱਥ ਮਜ਼ਬੂਤ ਕੀਤੇ ਜਾਣ ਤਾਂ ਜੋ ਉਹ ਕੇਂਦਰ ਦੇ ਦਮਨਕਾਰੀ ਅਤੇ ਪੰਜਾਬ ਵਿਰੋਧੀ ਪੈਂਤੜੇ ਦਾ ਡਟ ਕੇ ਮੁਕਾਬਲਾ ਕਰ ਸਕਣ।ਜ਼ਿਕਰਯੋਗ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੇ ਲੁਧਿਆਣਾ, ਆਦਮਪੁਰ (ਜਲੰਧਰ), ਮਾਲ ਮੰਡੀ, ਮਾਲ ਰੋਡ ਅਤੇ ਜੰਡਿਆਲਾ ਗੁਰੂ ਅੰਮ੍ਰਿਤਸਰ, ਪਰਸਰਾਮ ਨਗਰ ਅਤੇ ਰਾਮ ਨਗਰ ਬਠਿੰਡਾ, ਅਮਲੋਹ ਫਤਹਿਗੜ੍ਹ ਸਾਹਿਬ, ਜਲਾਲਾਬਾਦ ਪੱਛਮੀ ਅਤੇ ਅਰਨੀਵਾਲਾ, ਫਾਜ਼ਿਲਕਾ ਵਿਖੇ ਸ਼ੇਖ ਸੁਭਾਨ, ਫਗਵਾੜਾ ਕਪੂਰਥਲਾ , ਫੇਜ਼ 11 ਐਸ.ਏ.ਐਸ ਨਗਰ (ਮੁਹਾਲੀ) ਅਤੇ ਤਰਨ ਤਾਰਨ ਦੇ ਖਡੂਰ ਸਾਹਿਬ ਵਿਖੇ ਬਣੇ 13 ਸਕੂਲ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਇੰਦਰਾਪੁਰੀ ਵਿਖੇ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ।
Share the post "ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ"