ਸੰਗਰੂਰ ਤੋਂ ਪਰਮਿੰਦਰ ਸਿੰਘ ਢੀਡਸਾ ਹੋ ਸਕਦੇ ਹਰ ਲੋਕ ਸਭਾ ਚੋਣਾਂ ਲਈ ਅਕਾਲੀ ਦਲ ਦੇ ਉਮੀਦਵਾਰ
ਚੰਡੀਗੜ੍ਹ, 5 ਮਾਰਚ: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵੱਡਾ ਸਿਆਸੀ ਹੁਲਾਰਾ ਮਿਲਣ ਜਾ ਰਿਹਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਅੱਜ ਆਪਣੇ ਸਾਥੀਆਂ ਸਹਿਤ ਮੁੜ ਘਰ ਵਾਪਸੀ ਕਰਨ ਜਾ ਰਹੇ ਹਨ। ਇਸ ਸਬੰਧ ਦੇ ਵਿੱਚ ਬਾਅਦ ਦੁਪਹਿਰ 4 ਵਜੇ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਹੋਰਨਾਂ ਸੀਨੀਅਰ ਆਗੂਆਂ ਦੇ ਨਾਲ ਸ: ਢੀਡਸਾ ਦੇ ਘਰ ਜਾ ਰਹੇ ਹਨ ਜਿੱਥੇ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਦੋਨਾਂ ਅਕਾਲੀ ਦਲਾਂ ਦੇ ਰਲੇਵੇ ਦਾ ਐਲਾਨ ਕੀਤਾ ਜਾਵੇਗਾ।
ਜਾਖੜ ਦੀ ਭਗਵੰਤ ਮਾਨ ਨੂੰ ਸਲਾਹ, ਲੋਕ ਮਸਲਿਆਂ ਦੇ ਹੱਲ ਲਈ ਵਿਧਾਨ ਸਭਾ ਹੀ ਉਚਿਤ ਮੰਚ
ਉਧਰ ਅਕਾਲੀ ਦਲ ਵਿੱਚ ਘਰ ਵਾਪਸੀ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਦੀ ਇੱਕ ਨਿਜੀ ਟੀਵੀ ਚੈਨਲ ਨਾਲ ਗੱਲਬਾਤ ਸਾਹਮਣੇ ਆਈ ਹੈ।ਜਿਸ ਵਿੱਚ ਉਹਨਾਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੂੰ ਮੰਨਣ ਦਾ ਐਲਾਨ ਕਰਦਿਆਂ ਕਿਹਾ ਕਿ ਉਹਨਾਂ ਦੀ ਇੱਕ ਹੋਰ ਮੁੱਖ ਮੰਗ ਸੁਖਬੀਰ ਸਿੰਘ ਬਾਦਲ ਵੱਲੋਂ ਪੰਥ ਤੋਂ ਮਾਫੀ ਮੰਗਣ ਦੀ ਸੀ ਜੋ ਉਹਨਾਂ ਨੇ ਪੂਰੀ ਕਰ ਦਿੱਤੀ ਹੈ। ਸਿਆਸੀ ਹਲਕਿਆਂ ਦੇ ਵਿੱਚ ਚੱਲ ਰਹੀ ਚਰਚਾ ਦੇ ਮੁਤਾਬਿਕ ਰਲੇਵੇਂ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿਣਗੇ ਅਤੇ ਸੁਖਦੇਵ ਸਿੰਘ ਢੀਡਸਾ ਨੂੰ ਸਰਪ੍ਰਸਤ ਐਲਾਨਿਆ ਜਾ ਸਕਦਾ ਹੈ।
ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ
ਇਸ ਤੋਂ ਇਲਾਵਾ ਉਹਨਾਂ ਦੇ ਪੁੱਤਰ ਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਆਗਾਮੀ ਲੋਕ ਸਭਾ ਚੋਣਾਂ ਵਿੱਚ ਸੰਗਰੂਰ ਹਲਕੇ ਤੋਂ ਚੋਣ ਲੜਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਇੱਕ ਹੋਰ ਢੀਡਸਾ ਸਮਰਥਕ ਤੇ ਸਾਬਕਾ ਐਮਪੀ ਬੀਬੀ ਪਰਮਜੀਤ ਕੌਰ ਗੁਲਸ਼ਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਰੀਦਕੋਟ ਰਿਜ਼ਰਵ ਲੋਕ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ।
ਸੁਖਬੀਰ ਬਾਦਲ ਵੱਲੋਂ ਗੜੇਮਾਰੀ ਤੋਂ ਪ੍ਰਭਾਵਿਤ ਖੇਤਾਂ ਦਾ ਦੌਰਾ, ਕੀਤੀ ਮੁਆਵਜ਼ੇ ਦੀ ਮੰਗ
ਸਿਆਸੀ ਮਾਹਰਾਂ ਦਾ ਇਹ ਵੀ ਕਹਿਣਾ ਹੈ ਕਿ ਸੁਖਦੇਵ ਸਿੰਘ ਢੀਂਡਸਾ ਦੀ ਘਰ ਵਾਪਸੀ ਤੋਂ ਬਾਅਦ ਹੁਣ ਭਾਜਪਾ ਨਾਲ ਅਕਾਲੀ ਦਲ ਦੇ ਗਠਜੋੜ ਦਾ ਵੀ ਜਲਦ ਹੀ ਐਲਾਨ ਹੋ ਸਕਦਾ ਹੈ। ਸਿਆਸੀ ਹਲਕਿਆਂ ਦੇ ਵਿੱਚ ਜੋ ਸਰਗੋਸ਼ੀਆਂ ਸੁਣਾਈ ਦੇ ਰਹੀਆਂ ਹਨ, ਉਸ ਦੇ ਮੁਤਾਬਕ ਅਕਾਲੀ ਦਲ ਸੱਤ ਅਤੇ ਭਾਜਪਾ ਛੇ ਲੋਕ ਸਭਾ ਹਲਕਿਆ ਉੱਪਰ ਚੋਣ ਲੜੇਗੀ। ਇਸ ਸੰਬੰਧ ਵਿੱਚ ਜਲਦ ਹੀ ਐਲਾਨ ਹੋ ਸਕਦਾ ਹੈ। ਬਹਰਹਾਲ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸੁਖਦੇਵ ਸਿੰਘ ਢੀਂਡਸਾ ਦੀ ਘਰ ਵਾਪਸੀ ਨੂੰ ਅਕਾਲੀ ਦਲ ਲਈ ਵੱਡਾ ਸਿਆਸੀ ਹੁਲਾਰਾ ਮੰਨਿਆ ਜਾ ਰਿਹਾ ਹੈ।
Share the post "ਸੁਖਦੇਵ ਸਿੰਘ ਢੀਡਸਾ ਸਾਥੀਆਂ ਸਹਿਤ ਅੱਜ ਕਰਨਗੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ"