Friday, May 1, 2026
spot_img
spot_img

ਰਵਨੀਤ ਬਿੱਟੂ ਸਮੇਤ ਸਾਬਕਾ ਮੰਤਰੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Date:

spot_img

ਲੁਧਿਆਣਾ: ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਮੇਤ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਰਅਸਲ ਕੁਝ ਦਿਨ ਪਹਿਲਾਂ ਬਿੱਟੂ ਵੱਲੋਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਹਨਾਂ ਦੇ ਖਿਲਾਫ਼ ਐਫ.ਆਈ.ਆਰ. ਦਰਜ ਲਈ ਸੀ।

ਥੋੜ੍ਹੇ ਦਿਨ ਪਹਿਲਾ ਰਵਨੀਤ ਸਿੰਘ ਬਿੱਟੂ ਨੇ ਐਲਾਨ ਕੀਤਾ ਸੀ ਕਿ ਉਹ ਗ੍ਰਿਫ਼ਤਾਰੀ ਦੇਣਗੇ, ਜਿਸ ਤੋਂ ਬਾਅਦ ਅੱਜ ਕਾਫ਼ੀ ਵੱਡੇ ਗਿਣਤੀ ‘ਚ ਕਾਂਗਰਸੀ ਸਮਰਥਕ ਡੀਸੀ ਦਫ਼ਤਰ ਦੇ ਬਾਹਰ ਅੱਜ ਪਹੁੰਚ ਗਏ ਸਨ। ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਸਮਰਥਕਾਂ ਵਿਚਕਾਰ ਭਾਰੀ ਹੰਗਾਮਾ ਹੋਇਆ। ਪੁਲਿਸ ਬੈਰੀਕੇਡ ਨੂੰ ਤੋੜਨ ਦੀ ਕੋਸ਼ਿਸ਼ ਕਰਨ ‘ਤੇ ਉਨ੍ਹਾਂ ਵਿਚਕਾਰ ਹੱਥੋਪਾਈ ਹੋ ਗਈ ਜਿਸ ਵਿਚ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਵੀ ਉਤਰ ਗਈਆਂ।

 

Share post:

spot_img

Popular

More like this
Related