ਬਠਿੰਡਾ, 5 ਮਾਰਚ: ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਵਿਖੇ ਕਾਲਜ ਪ੍ਰਧਾਨ ਇੰਜ. ਭੂਸ਼ਣ ਕੁਮਾਰ ਜਿੰਦਲ, ਸਕੱਤਰ ਪਰਦੀਪ ਮੰਗਲਾ ਅਤੇ ਡਾਇਰੈਕਟਰ ਐਨ.ਕੇ.ਗੋਸਾਈਂ ਦੀ ਯੋਗ ਅਗਵਾਈ ਹੇਠ ਅੰਤਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਉੱਘੀ ਸ਼ਖਸ਼ੀਅਤ ਸ਼੍ਰੀਮਤੀ ਅਵਨੀਤ ਕੌਰ ਸਿੱਧੂ (ਉਲੰਪੀਅਨ) ਅਸਿਸਟੈਂਟ ਇੰਸਪੈਕਟਰ ਜਰਨਲ ਆਫ਼ ਪੁਲਿਸ, ਬਠਿੰਡਾ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰੋ. ਗੋਸਾਈਂ ਨੇ ਅੰਤਰਾਸ਼ਟਰੀ ਮਹਿਲਾ ਦਿਵਸ ਦੀ ਮਹੱਤਤਾ ਤੇ ਚਾਨਣਾ ਪਾਇਆ ਅਤੇ ਆਏ ਹੋਏ ਮੁੱਖ ਮਹਿਮਾਨ ਨੂੰ ਵਿਦਿਆਰਥੀਆਂ ਦੇ ਰੂਬਰੂ ਕਰਵਾਇਆ। ਉਹਨਾਂ ਆਪਣੇ ਸ਼ਬਦਾਂ ਵਿੱਚ ਸ਼੍ਰੀਮਤੀ ਅਵਨੀਤ ਕੌਰ ਦੀਆਂ ਉਪਲਬਧੀਆਂ ਅਤੇ ਉਹਨਾਂ ਵੱਲੋਂ ਇਸ ਸਮਾਜ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।
ਇਸ ਉਪਰੰਤ ਸ਼੍ਰੀਮਤੀ ਸਿੱਧੂ ਨੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਝੇ ਕੀਤੇ। ਉਹਨਾਂ ਨੇ ਮਹਿਲਾ ਸ਼ਸ਼ਕਤੀਕਰਨ ਤੇ ਭਾਸ਼ਣ ਦਿੰਦਿਆਂ ਵਿਦਿਆਰਥੀਆਂ ਨੂੰ ਉਹਨਾਂ ਦੇ ਅਧਿਕਾਰਾਂ ਅਤੇ ਮਹਿਲਾਵਾਂ ਨਾਲ ਸਬੰਧਤ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਆਪਣੇ ਸ਼ਬਦਾਂ ਵਿੱਚ ਬੋਲਦਿਆ ਦੱਸਿਆ ਕਿ ਮਹਿਲਾਵਾਂ ਸਮਾਜ ਸਿਰਜਕ ਹਨ। ਉਹ ਹਰ ਖੇਤਰ ਵਿੱਚ ਪੁਰਸ਼ਾਂ ਦੇ ਮੁਕਾਬਲੇ ਅੱਗੇ ਵਧ ਰਹੀਆਂ ਹਨ ਅਤੇ ਆਪਣੀ ਇਸੇ ਮਿਹਨਤ ਦੇ ਸਦਕਾ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਬਹੁਤ ਉੱਚੇ ਅਹੁਦਿਆਂ ਤੇ ਬਿਰਾਜਮਾਨ ਹਨ। ਇਸ ਉਪਰੰਤ ਪੰਜਾਬੀ ਵਿਭਾਗ ਦੇ ਮੁਖੀ ਡਾ. ਪਵਨਦੀਪ ਕੌਰ ਨੇ ਔਰਤਾਂ ਦੇ ਇਨਕਲਾਬ ਬਾਰੇ ਇੱਕ ਬਹੁਤ ਸੋਹਣੀ ਕਵਿਤਾ ਵਿਦਿਆਰਥੀਆਂ ਦੇ ਰੂਬਰੂ ਕੀਤੀ। ਇਸ ਮੌਕੇ ਅੰਤਰਾਸ਼ਟਰੀ ਮਹਿਲਾ ਦਿਵਸ ਨਾਲ ਸਬੰਧਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਅੰਤ ਵਿੱਚ ਵਾਇਸ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਕਾਲਜ ਦੇ ਸਮੂਹ ਸਟਾਫ਼ ਵੱਲੋਂ ਸ਼੍ਰੀਮਤੀ ਸਿੱਧੂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਪ੍ਰੋਗਰਾਮ ਵਿੱਚ ਮੰਚ ਸੰਚਾਲਕ ਦੀ ਭੂਮਿਕਾ ਡਾ. ਕਿਰਨਦੀਪ ਕੌਰ ਵੱਲੋਂ ਬਾਖੂਬੀ ਨਿਭਾਈ ਗਈ।
Share the post "ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ"