Friday, May 1, 2026
spot_img
spot_img

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

Date:

spot_img
403 ਬੈਂਚਾਂ ਨੇ ਕੀਤੀ 3.55 ਲੱਖ ਕੇਸਾਂ ਦੀ ਸੁਣਵਾਈ
ਚੰਡੀਗੜ੍ਹ, 09 ਮਾਰਚ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 403  ਬੈਂਚਾਂ ਵਿੱਚ ਲੱਗਭਗ 3.55 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ। ਇਸ ਮੌਕੇ ਸ੍ਰੀ ਮਨਜਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੋਰਟ ਕੰਪਲੈਕਸ ਰੋਪੜ ਅਤੇ ਹੁਸ਼ਿਆਰਪੁਰ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ।
ਮੈਂਬਰ ਸਕੱਤਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ।  ਮੈਂਬਰ ਸਕੱਤਰ ਨੇ ਅੱਗੇ ਇਹ ਵੀ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਰਾਜ ਭਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਚਾਲੂ ਕੀਤਾ ਗਿਆ ਹੈ ਜਿਸ ਨਾਲ ਹਰ ਲੋੜਵੰਦ ਵਿਅਕਤੀ ਘਰ ਬੈਠੇ ਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਮੈਂਬਰ ਸਕੱਤਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਦੇ ਫੈਸਲੇ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

Share post:

spot_img

Popular

More like this
Related

Chandigarh News : ਅਸਥਾਈ ਤੌਰ ‘ਤੇ ਰੋਕੀ ਗਈ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਾਰਵਾਈ

Chandigarh News : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ...

Chandigarh News : ‘ਮਜ਼ਦੂਰ ਦਿਵਸ’ ਮੌਕੇ ਵਿਸ਼ੇਸ਼ ਸੈਸ਼ਨ ਨੂੰ ਵੜਿੰਗ ਨੇ ਬਹੁਤ ਦੇਰੀ ਨਾਲ ਚੁੱਕਿਆ ਕਦਮ

Chandigarh News : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ...

Punjab ਦੇ ਮਸ਼ਹੂਰ ਢਾਬੇ ‘ਤੇ ਤੜਕਸਾਰ ਚੱਲੀਆਂ ਗੋ/ਲੀ/ਆਂ; ਪੁਲਿਸ ਵੱਲੋਂ ਜਾਂਚ ਸ਼ੁਰੂ

Nabha News: Punjab ਦੇ ਇੱਕ ਮਸ਼ਹੂਰ ਢਾਬੇ ‘ਤੇ ਤੜਕਸਾਰ...

‘India’s Strongest Man’ AAP ਵਿਚ ਹੋਇਆ ਸ਼ਾਮਲ, CM ਦੇ OSD ਨੇ ਕੀਤਾ ਸਵਾਗਤ

Chandigarh  News: 'India's Strongest Man';  ਪੰਜਾਬ ਦੇ ਨੌਜਵਾਨਾਂ ਲਈ...