ਕਿਸਾਨਾਂ ਨੂੰ ਸੋਲਰ ਪੰਪਾਂ ਲਈ 60 ਫੀਸਦੀ ਸਬਸਿਡੀ ਮਿਲੇਗੀ : ਅਮਨ ਅਰੋੜਾ
ਚੰਡੀਗੜ੍ਹ, 12 ਮਾਰਚ: ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਸੂਰਜੀ ਊਰਜਾ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਰਹਿਤ ਕਰਨ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਵਾਸਤੇ 90,000 ਨਵੇਂ ਸੌਰ ਊਰਜਾ ਪੰਪ ਮੁਹੱਈਆ ਕਰਵਾਏ ਜਾਣਗੇ। ਇਸਦੇ ਲਈ ਕਿਸਾਨਾਂ ਨੂੰ ਇਸ ਸੋਲਰ ਪੰਪ ’ਤੇ ਆਉਣ ਵਾਲੇ ਖਰਚੇ ਦੇ ਵਜੋਂ 60 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਪੰਜਾਬ ਵਿਧਾਨ ਸਭਾ ਵਿੱਚ ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ 20,000 ਖੇਤੀ ਸੋਲਰ ਪੰਪ-ਸੈੱਟ ਮੁਹੱਈਆ ਕਰਵਾਏ ਜਾਣਗੇ ਅਤੇ ਬਾਕੀ 70,000 ਸੋਲਰ ਪੰਪ ਦੂਜੇ ਪੜਾਅ ਵਿੱਚ ਦਿੱਤੇ ਜਾਣਗੇ।
ਲੋਕ ਸਭਾ ਚੋਣਾਂ-2024: ਮੁੱਖ ਚੋਣ ਅਧਿਕਾਰੀ ਨੇ ਡੀਸੀਜ਼, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਕੀਤੀ ਮੀਟਿੰਗ
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਡਾਰਕ ਜ਼ੋਨਜ਼ (ਧਰਤੀ ਹੇਠਲੇ ਪਾਣੀ ਦੀ ਕਿੱਲਤ ਵਾਲੇ ਖੇਤਰ) ਵਿੱਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ, ਜੋ ਆਪਣੇ ਖੇਤਾਂ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ। ਹਾਲਾਂਕਿ ਜਿਹੜੇ ਕਿਸਾਨਾਂ ਦੀ ਜ਼ਮੀਨ ਡਾਰਕ ਜ਼ੋਨ ਵਿੱਚ ਨਹੀਂ ਆਉਂਦੀ ਉਨ੍ਹਾਂ ਉੱਤੇ ਫੁਹਾਰਾ ਤੇ ਤੁਪਕਾ ਸਿੰਜਾਈ ਸਿਸਟਮ ਦੀ ਸ਼ਰਤ ਲਾਗੂ ਨਹੀਂ ਹੋਵੇਗੀ। ਹਲਕਾ ਸਨੌਰ ਦੇ ਸਰਕਾਰੀ ਸਕੂਲਾਂ ਦੀਆਂ ਛੱਤਾਂ ’ਤੇ ਸੋਲਰ ਪੈਨਲ ਲਗਾਉਣ ਸਬੰਧੀ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਪੁੱਛੇ ਸਵਾਲ ਦੇ ਜਵਾਬ ’ਚ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਨੌਰ ਹਲਕੇ ਦੇ ਸਰਕਾਰੀ ਸਕੂਲਾਂ ’ਚ 75 ਕਿਲੋਵਾਟ ਦੀ ਸਮਰੱਥਾ ਵਾਲੇ 15 ਸੋਲਰ ਰੂਫਟਾਪ ਪੀ.ਵੀ. ਪੈਨਲ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ।
ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰਃ ਮੁੱਖ ਮੰਤਰੀ
ਸਰਕਾਰੀ ਅਤੇ ਅਰਧ-ਸਰਕਾਰੀ ਅਦਾਰਿਆਂ ਨੂੰ ਸੂਰਜੀ ਊਰਜਾ ਅਧੀਨ ਲਿਆਉਣ ਸਬੰਧੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਸਵਾਲ ਦੇ ਜਵਾਬ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਦੱਸਿਆ ਕਿ ਹਸਪਤਾਲਾਂ ਅਤੇ ਸਕੂਲਾਂ ਸਮੇਤ ਸਰਕਾਰੀ ਅਤੇ ਅਰਧ-ਸਰਕਾਰੀ ਸੰਸਥਾਵਾਂ ਵਿੱਚ 19.784 ਮੈਗਾਵਾਟ ਦੀ ਸਮਰੱਥਾ ਵਾਲੇ 3355 ਰੂਫ਼ਟਾਪ ਸੋਲਰ ਪਾਵਰ ਪਲਾਂਟ ਲਗਾਏ ਗਏ ਹਨ। ਇਸ ਤੋਂ ਇਲਾਵਾ 317 ਸਕੂਲਾਂ ਵਿੱਚ 1.8 ਮੈਗਾਵਾਟ ਦੀ ਸਮਰੱਥਾ ਵਾਲੇ ਐਸ.ਪੀ.ਵੀ. ਪਲਾਂਟ ਵੀ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਗਰਿੱਡ ਕੁਨੈਕਟਡ ਰੂਫਟਾਪ ਸੋਲਰ ਪਾਵਰ ਪ੍ਰੋਗਰਾਮ ਦੇ ਦੂਜੇ ਪੜਾਅ ਦਾ ਜ਼ਿੰਮਾ ਪੀ.ਐੱਸ.ਪੀ.ਸੀ.ਐੱਲ. ਨੂੰ ਸੌਂਪਿਆ ਗਿਆ ਹੈ, ਜਿਸ ਵੱਲੋਂ ਸੂਬੇ ਵਿੱਚ ਘਰੇਲੂ ਸੈਕਟਰ ਵਿੱਚ ਰੂਫਟਾਪ ਸੋਲਰ ਪ੍ਰੋਗਰਾਮ ਲਾਗੂ ਕੀਤਾ ਜਾ ਰਿਹਾ ਹੈ।
Share the post "ਕਿਸਾਨਾਂ ਲਈ ਵੱਡੀ ਖ਼ੁਸਖਬਰੀ: ਖੇਤੀਬਾੜੀ ਲਈ 90 ਹਜ਼ਾਰ ਨਵੇਂ ਸੋਲਰ ਪੰਪ ਮੁਹੱਈਆ ਕਰਵਾਏਗੀ ਮਾਨ ਸਰਕਾਰ"