ਤਲਵੰਡੀ ਸਾਬੋ, 12 ਮਾਰਚ: ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਨ.ਐਸ.ਐਸ. ਵਿਭਾਗ ਤੇ ਰੈੱਡ ਰਿਬਨ ਕਲੱਬਾਂ ਵੱਲੋਂ ਫੈਕਲਟੀ ਆਫ਼ ਫ਼ਿਜ਼ੀਓਥੈਰੇਪੀ ਅਤੇ ਫੈਕਲਟੀ ਆਫ਼ ਫਾਰਮੈਸੀ ਵੱਲੋਂ ਪਿੰਡ ਵਾਸੀਆਂ ਨੂੰ ਤੰਦਰੁਸਤ ਰਹਿਣ ਅਤੇ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੀ ਰਹਿਨੁਮਾਈ ਹੇਠ ਚਲਾਏ ਜਾ ਰਹੇ “ਤੰਦਰੁਸਤ ਪਿੰਡ ਪ੍ਰੋਗਰਾਮ”ਤਹਿਤ ਪਿੰਡ ਜਗਾ ਰਾਮ ਤੀਰਥ ਦੇ ਗੁਰੂਦੁਆਰਾ ਸ਼੍ਰੀ ਖੰਭ ਸਾਹਿਬ ਵਿਖੇ “ਸਿਹਤ ਜਾਗਰੂਕਤਾ ਤੇ ਚੈਕਅੱਪ ਕੈਂਪ”ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਦੀ ਦੇਖ ਰੇਖ ਹੇਠ ਲਗਾਇਆ ਗਿਆ।
ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵੱਲੋਂ ਕੰਪਿਊਟਰ ਸਾਖਰਤਾ ਵਰਕਸ਼ਾਪ ਦਾ ਆਯੋਜਨ
ਜਿਸ ਵਿੱਚ ਡਾ. ਹਰਜਿੰਦਰ ਸਿੰਘ ਵੱਲੋਂ ਫਿਜ਼ੀਓਥੈਰੇਪੀ ਅਤੇ ਫਾਰਮੈਸੀ ਦੇ 30 ਵਿਦਿਆਰਥੀਆਂ ਦੇ ਸਹਿਯੋਗ ਨਾਲ ਲਗਭਗ 100 ਪਿੰਡ ਵਾਸੀਆਂ ਦਾ ਸਿਹਤ ਚੈਕਅੱਪ ਕੀਤਾ ਗਿਆ ਅਤੇ ਉਨ੍ਹਾਂ ਨਾਲ ਤੰਦਰੁਸਤ ਰਹਿਣ ਦੇ ਨੁਕਤੇ ਸਾਂਝੇ ਕੀਤੇ ਗਏ। ਕੈਂਪ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਕੈਂਪ ਵਿੱਚ ਫ਼ਿਜ਼ੀਓਥੈਰੇਪੀ ਦੇ ਵਿਦਿਆਰਥੀਆਂ ਵੱਲੋਂ ਪਿੰਡ ਵਾਸੀਆਂ ਨੂੰ ਗੋਡੇ, ਮੋਢੇ ਤੇ ਜੌੜਾਂ ਦੇ ਦਰਦ ਤੋਂ ਬਚਣ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੋਸ਼ਟਿਕ ਖੁਰਾਕ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਐਨ.ਐਸ.ਐਸ. ਕੁਆਰਡੀਨੇਟਰ ਡਾ. ਜਸਵਿੰਦਰ ਸਿੰਘ ਤੇ ਪ੍ਰੋਗਰਾਮ ਅਫ਼ਸਰ ਮੁਹੰਮਦ ਇਰਸ਼ਾਦ ਵੱਲੋਂ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਸਹਿਯੋਗ ਲਈ ਧੰਨਵਾਦੀ ਸ਼ਬਦ ਕਹੇ।
Share the post "ਜੀ.ਕੇ.ਯੂ. ਵੱਲੋਂ ਪਿੰਡ ਜਗਾ ਰਾਮ ਤੀਰਥ ਵਿਖੇ “ਸਿਹਤ ਜਾਗਰੂਕਤਾ ਕੈਂਪ”ਆਯੋਜਿਤ"