ਬਠਿੰਡਾ, 13 ਮਾਰਚ: ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ’ਤੇ ਨਕੇਲ ਕੱਸਣ ਲਈ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਨੰਦਗੜ੍ਹ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਰਾਤ ਸਮੇਂ ਵਹੀਕਲਾਂ ਨੂੰ ਘੇਰ ਕੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਇੰਨ੍ਹਾਂ ਕੋਲੋਂ ਲੁੱਟੀ ਹੋਈ ਰਾਸ਼ੀ ਵੀ ਬਰਾਮਦ ਕੀਤੀ ਗਈ। ਇਸ ਸਬੰਧ ਵਿਚ ਅੱਜ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਬਠਿੰਡਾ ਦਿਹਾਤੀ ਮਨਜੀਤ ਸਿੰਘ ਨੇ ਦੱਸਿਆ ਕਿ ਲੰਘੀ 11 ਮਾਰਚ ਨੂੰ ਇੱਕ ਟਰੱਕ ਡਰਾਈਵਰ ਵੱਲੋਂ ਥਾਣਾ ਨੰਦਗੜ ਵਿਖੇ ਦਰਖਾਸਤ ਦਿੱਤੀ ਸੀ ਕਿ ਰਾਹ ਜਾਂਦੇ ਟਰੱਕ ਡਰਾਈਵਰਾਂ ਨੂੰ ਹੱਥ ਦਾ ਇਸ਼ਾਰਾ ਕਰਕੇ ਮੱਦਦ ਮੰਗੀ ਜਾਂਦੀ ਹੈ ਤੇ ਬਾਅਦ ਵਿਚ ਅਪਣੇ ਸਾਥੀਆਂ ਨਾਲ ਮਿਲਕੇ ਲੁੱਟ ਦਾ ਸ਼ਿਕਾਰ ਬਣਾ ਲਿਆ ਜਾਂਦਾ ਹੈ।
ਵਰਤਮਾਨ ਸਿੱਖਿਆ ਅਤੇ ਨਵ-ਰੋਜ਼ਗਾਰ ਸੰਭਾਵਨਾਵਾਂ ਵਿਸ਼ੇ ’ਤੇ ਸੈਮੀਨਾਰ ਕਰਵਾਉਣ ਦਾ ਫੈਸਲਾ
ਇਸ ਗਿਰੋਹ ਵਿਚ ਔਰਤ ਤੋਂ ਇਲਾਵਾ ਮਰਦ ਵੀ ਸ਼ਾਮਲ ਹਨ। ਇਸ ਸਿਕਾਇਤ ਤੋਂ ਬਾਅਦ ਕਾਰਵਾਈ ਕਰਦਿਆਂ ਥਾਣਾ ਨੰਦਗੜ੍ਹ ਦੀ ਪੁਲਿਸ ਪਾਰਟੀ ਵੱਲੋਂ ਇਸ ਘਟਨਾ ਨੂੰ ਟਰੇਸ ਕਰਦੇ ਹੋਏ ਇਸਦੇ ਸਪੈਸ਼ਲ ਨਾਕਾਬੰਦੀ ਦੌਰਾਨ 2 ਵਿਅਕਤੀਆਂ ਅਤੇ 1 ਔਰਤ ਨੂੰ ਗ੍ਰਿਫਤਾਰ ਕਰਕੇ ਇਹਨਾਂ ਪਾਸੋਂ 65000/- ਰੁਪਏ ਬਰਾਮਦ ਕੀਤਾ ਗਿਆ। ਇਹਨਾ ਖਿਲਾਫ ਮੁਕੱਦਮਾ ਨੰਬਰ 11 ਮਿਤੀ 11.3.2024 ਅ/ਧ 3749ਬੀ, 506 ਆਈ.ਪੀ.ਸੀ ਥਾਣਾ ਨੰਦਗੜ ਦਰਜ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਹਨਾਂ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
Share the post "ਰਾਤ ਸਮੇਂ ਵਹੀਕਲਾਂ ਨੂੰ ਘੇਰ ਕੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ"