spot_img
spot_img

ਸਾਬਕਾ ਵਿਤ ਮੰਤਰੀ ਬਾਦਲ ਨੂੰ ਹਸਪਤਾਲ ਵਿੱਚੋਂ ਮਿਲੀ ਛੁੱਟੀ

Date:

spot_img

ਬਠਿੰਡਾ, 13 ਮਾਰਚ: ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਸਥਾਨਕ ਸ਼ਹਿਰ ਦੇ ਜਿੰਦਲ ਹਾਰਟ ਹਸਪਤਾਲ ਵਿਚ ਦਾਖ਼ਲ ਹੋਏ ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬੁੱਧਵਾਰ ਨੂੰ ਛੁੱਟੀ ਮਿਲ ਗਈ ਹੈ। ਉਨ੍ਹਾਂ ਦੇ ਦੋ ਸਟੰਟ ਪਏ ਹਨ, ਜਿਸਦੇ ਚੱਲਦੇ ਕਈ ਦਿਨ ਉਕਤ ਹਸਪਤਾਲ ਵਿਚ ਦਾਖ਼ਲ ਰਹਿਣਾ ਪਿਆ ਸੀ। ਸ: ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲਣ ਦੀ ਪੁਸ਼ਟੀ ਕਰਦਿਆਂ ਡਾ ਰਾਜੇਸ਼ ਜਿੰਦਲ ਨੇ ਦਸਿਆ ਕਿ ਹੁਣ ਉਹ ਪੂਰੀ ਤਰ੍ਹਾਂ ਠੀਕ ਹਨ ਤੇ ਉਨ੍ਹਾਂ ਦਾ ਸਾਰਾ ਇਲਾਜ਼ ਹੋ ਗਿਆ ਹੈ।

ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬੀਆਂ ਨੂੰ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਦਾ ਸੱਦਾ

ਸਾਬਕਾ ਮੰਤਰੀ ਨੂੰ ਛੁੱਟੀ ਮਿਲਣ ਮੌਕੇ ਉਨ੍ਹਾਂ ਦੇ ਨਜਦੀਕੀ ਰਿਸ਼ਤੇਦਾਰਾਂ ਤੋਂ ਇਲਾਵਾ ਉਨ੍ਹਾਂ ਦੇ ਸਮਰਥਕ ਵੀ ਮੌਜੂਦ ਸਨ। ਗੌਰਤਲਬ ਹੈ ਕਿ ਲੰਘੀ 10 ਮਾਰਚ ਦੀ ਸਵੇਰੇ ਨੂੰ ਅਚਾਨਕ ਦਿਲ ਵਿਚ ਦਰਦ ਹੋਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਦੇ ਜਿੰਦਲ ਹਾਰਟ ਇੰਸਟੀਟਿਊਟ ਵਿਖ਼ੇ ਦਾਖਲ ਕਰਵਾਉਣਾ ਪਿਆ ਸੀ। ਇਸ ਦੌਰਾਨ ਡਾਕਟਰਾਂ ਵੱਲੋਂ ਕੀਤੀ ਜਾਂਚ ਤੋਂ ਬਾਅਦ ਉਨ੍ਹਾਂ ਦੇ ਦੋ ਸਟੰਟ ਪਾਏ ਗਏ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

👉ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ...

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਲੁਧਿਆਣਾ 3.86 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ...