ਚੰਡੀਗੜ੍ਹ,14 ਮਾਰਚ: ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਆਪਣੇ ਪਹਿਲੇ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 5 ਕੈਬਨਿਟ ਮੰਤਰੀਆਂ ਨੂੰ ਲੋਕ ਸਭਾ ਦੀ ਟਿਕਟ ਦਿੱਤੀ ਗਈ ਹੈ। ਇੰਨਾਂ ਵਿਚ ਕੁਲਦੀਪ ਧਾਲੀਵਾਲ ਨੂੰ ਅੰਮ੍ਰਿਤਸਰ ਤੋਂ, ਲਾਲਜੀਤ ਸਿੰਘ ਭੁੱਲਰ ਨੂੰ ਖੰਡੂਰ ਸਾਹਿਬ ਤੋਂ, ਗੁਰਮੀਤ ਸਿੰਘ ਖੁੱਡੀਆਂ ਨੂੰ ਬਠਿੰਡਾ ਤੋਂ, ਮੀਤ ਹੇਅਰ ਨੂੰ ਸੰਗਰੂਰ ਤੋਂ ਅਤੇ ਡਾ ਬਲਬੀਰ ਸਿੰਘ ਨੂੰ ਪਟਿਆਲਾ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਆਪਦੇ ਵਿੱਚ ਸ਼ਾਮਿਲ ਹੋਣ ਵਾਲੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ।
ਬੀਬੀ ਜੰਗੀਰ ਕੌਰ ਸੁਖਬੀਰ ਬਾਦਲ ਦੀ ਹਾਜ਼ਰੀ ’ਚ ਅੱਜ ਕਰਨਗੇ ਘਰ ਵਾਪਸੀ
ਇਸੇ ਤਰ੍ਹਾਂ ਜਲੰਧਰ ਤੋਂ ਪਾਰਟੀ ਦੇ ਮੌਜੂਦਾ ਐਮਪੀ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਵੱਡਾ ਦਾਅ ਖੇਡਦੇ ਹੋਏ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਨੂੰ ਟਿਕਟ ਦਿੱਤੀ ਹੈ। ਕਰਮਜੀਤ ਸਿੰਘ ਅਨਮੋਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਬਕਾ ਸਾਥੀ ਰਹੇ ਹਨ ਅਤੇ ਉਨਾਂ ਦਾ ਹਾਸਰਾਸ ਕਲਾਕਾਰੀ ਵਿੱਚ ਆਪਣਾ ਇੱਕ ਵਿਸ਼ੇਸ਼ ਸਥਾਨ ਹੈ। ਇਨ੍ਹਾਂ ਟਿਕਟਾਂ ਵਿਚ ਸਭ ਤੋਂ ਜ਼ਿਆਦਾ ਚਰਚਾ ਵਾਲੀ ਸੀਟ ਸੰਗਰੂਰ ਸੀਟ ਹੈ। ਜਿਸ ‘ਤੇ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਲੜ ਕੇ ਮੈਂਬਰ ਆਫ਼ ਪਾਰਲੀਮੈਂਟ ਬਣਦੇ ਰਹੇ ਹਨ। ਫਿਲਹਾਲ ਹਾਲੇ ਤੱਕ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ‘ਤੇ 5 ਉਮੀਦਵਾਰ ਦੇ ਨਾਂਅ ‘ਤੇ ਮੋਹਰ ਲੱਗਣੀ ਬਾਕੀ ਹੈ।