spot_img
spot_img

ਇੰਟਰ ਯੂਨੀਵਰਸਿਟੀ ਗੱਤਕਾ ਚੈਂਪੀਅਨਸ਼ਿਪ(ਲੜਕੇ ਅਤੇ ਲੜਕੀਆਂ)ਵਿੱਚ ਜੀ.ਕੇ.ਯੂ.ਨੇ ਜਿੱਤੇ 11 ਤਗਮੇ

Date:

spot_img

ਤਲਵੰਡੀ ਸਾਬੋ, 14 ਮਾਰਚ : ਲਕਸ਼ਮੀ ਨਾਰਾਇਣ ਕਾਲਜ਼ ਆਫ਼ ਤੈਕਨਾਲੋਜੀ (ਭੋਪਾਲ, ਮੱਧ ਪ੍ਰਦੇਸ਼) ਵਿਖੇ ਮਿਤੀ 08 ਮਾਰਚ ਤੋਂ 11 ਮਾਰਚ ਨੂੰ ਹੋਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਗੱਤਕਾ ਚੈਂਪੀਅਨਸ਼ਿਪ 2023-24 (ਲੜਕੇ ਲੜਕੀਆਂ) ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖਿਡਾਰੀਆਂ ਨੇ ਪੰਜਾਬੀ ਵਿਰਾਸਤ ਦਾ ਅਨਿਖੜਵਾਂ ਅੰਗ ਸ਼ਾਨਦਾਰ ਗੱਤਕਾ ਖੇਡ ਕੇ 11 ਤਗਮਿਆਂ ਤੇ ਕਬਜ਼ਾ ਕੀਤਾ ਤੇ ਆਪਣੀ ਪ੍ਰਤਿਭਾ ਦੀ ਧਾਕ ਜਮਾਈ।ਇਸ ਮੌਕੇ ਆਪਣੇ ਵਧਾਈ ਸੰਦੇਸ਼ ਵਿੱਚ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਕਿਹਾ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਪੜਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਲਈ ਮੁੱਢ ਤੋਂ ਹੀ ਯਤਨਸ਼ੀਲ ਹੈ।

Big News: ਆਪ ਨੇ 5 ਕੈਬਨਿਟ ਮੰਤਰੀਆਂ ਸਹਿਤ ਲੋਕ ਸਭਾ ਲਈ 8 ਉਮੀਦਵਾਰ ਐਲਾਨੇ

ਉਨ੍ਹਾਂ ਖਿਡਾਰੀਆਂ ਦੀ ਇਸ ਪ੍ਰਾਪਤੀ ਤੇ ਉਪ ਕੁਲਪਤੀ, ਡਾਇਰੈਕਟਰ ਖੇਡਾਂ ਅਤੇ ਸਮੂਹ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਅਮੀਰ ਪੰਜਾਬੀ ਵਿਰਸੇ ਦੀ ਸੇਵਾ ਲਈ ਗੱਤਕਾ ਕੋਚ ਗੁਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਦੀ ਵਿਸ਼ੇਸ਼ ਯੋਗਦਾਨ ਦੀ ਸ਼ਲਾਘਾ ਕੀਤੀ।ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਖਿਡਾਰੀਆਂ ਦੀ ਇਸ ਸ਼ਾਨਾਮੱਤੀ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ 34 ਯੂਨੀਵਰਸਿਟੀਆਂ ਦੇ ਲਗਭਗ 700 ਖਿਡਾਰੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਜੀ.ਕੇ.ਯੂ. ਦੇ ਖਿਡਾਰੀਆਂ ਵੱਲੋਂ ਜਿੱਤੇ ਗਏ ਤਮਗਿਆਂ ਨੇ ਇਲਾਕੇ ਅਤੇ ‘ਵਰਸਿਟੀ ਦਾ ਨਾਂ ਰੌਸ਼ਨ ਕੀਤਾ ਹੈ।

ਥਾਣੇ ਦਾ ਮੁੱਖ ਮੁਨਸ਼ੀ 30,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਡਾਇਰੈਕਟਰ ਖੇਡਾਂ ਡਾ. ਬਲਵਿੰਦਰ ਸ਼ਰਮਾ ਨੇ ਚੈਂਪੀਅਨਸ਼ਿਪ ਦੇ ਨਤੀਜਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੀ.ਕੇ.ਯੂ. ਦੀ ਖਿਡਾਰਣ ਵੀਰਪਾਲ ਨੇ ਵਿਅਕਤੀਗਤ ਮੁਕਾਬਲਿਆਂ ਵਿੱਚ ਸੋਨ ਅਤੇ ਜਸਪ੍ਰੀਤ ਸਿੰਘ ਨੇ ਚਾਂਦੀ ਦਾ ਤਮਗਾ ਹਾਸਿਲ ਕੀਤਾ। ਫਰੀ ਸੋਟੀ ਪ੍ਰਤੀਯੋਗਿਤਾ ਲੜਕਿਆਂ ਦੇ ਟੀਮ ਇਵੈਂਟ ਵਿੱਚ ਪਵਨਪ੍ਰੀਤ ਸਿੰਘ, ਨਵਜੋਤ ਸਿੰਘ, ਗੁਰਪ੍ਰੀਤ ਸਿੰਘ ਨੇ ਚਾਂਦੀ, ਫਰੀ ਸੋਟੀ ਫੁੱਲ ਸਟਰਾਇਕ ਲੜਕਿਆਂ ਵਿੱਚ ਜਸਵਿੰਦਰ ਸਿੰਘ, ਰਵੀ ਸਿੰਘ, ਸਾਗਰ ਨੇ ਕਾਂਸੇ ਅਤੇ ਫਰੀ ਸੋਟੀ ਫੁੱਲ਼ ਸਟਰਾਇਕ ਲੜਕਿਆਂ ਵਿੱਚ ਵੀਰਪਾਲ ਕੌਰ, ਹਰਮਨ ਕੌਰ ਤੇ ਰਮਨਜੀਤ ਕੌਰ ਨੇ ਕਾਂਸੇ ਦਾ ਤਮਗਾ ਜਿੱਤ ਕੇ ਆਪਣੀ ਕਲਾ ਦਾ ਲੋਹਾ ਮਨਵਾਇਆ। ਉਨ੍ਹਾਂ ਦੱਸਿਆ ਕਿ ਲੜਕਿਆਂ ਵੱਲੋਂ ਖੇਡੇ ਗਏ ਸ਼ਾਨਦਾਰ ਗੱਤਕਾ ਮੁਕਾਬਲੇ ਨੇ ਦਰਸ਼ਕਾਂ ਨੂੰ ਵਾਹ-ਵਾਹ ਕਰਨ ਲਈ ਮਜ਼ਬੂਰ ਕੀਤਾ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਹਨ ਵੱਖ-ਵੱਖ ਤੀਰਥ ਸਥਾਨਾਂ ਦੇ ਮੁਫ਼ਤ ਦਰਸ਼ਨ : ਮੇਅਰ ਪਦਮਜੀਤ ਸਿੰਘ ਮਹਿਤਾ

Bathinda news:ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ...

देश का स्पोर्टस पावर हाउस बना हरियाणाः मुख्यमंत्री नायब सैनी

👉नई दिल्ली में आयोजिदत स्पोर्टस फिटनेस और इन्फ्रास्ट्रक्चर एक्सपो...