ਚੰਡੀਗੜ੍ਹ, 14 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟਰਾਨਿਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਅੱਜ ਇੱਥੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ (ਡੀ.ਪੀ.ਆਰ.ਓਜ਼) ਨਾਲ ਸੂਬਾ ਪੱਧਰੀ ਵੀਡਿਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਕਮਿਸ਼ਨ ਨੇ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਅਤੇ ਪੇਡ ਨਿਊਜ਼ ਦੇ ਮਾਮਲਿਆਂ ਦੀ ਨਿਗਰਾਨੀ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।
ਬਠਿੰਡਾ ’ਚ ਢਾਈ ਕਰੋੜ ਦੀ ਲਾਗਤ ਨਾਲ ਬਣੇਗੀ ਬਾਇਓ ਫਰਟੀਲਾਈਜ਼ਰ ਲੈਬ, ਖੇਤੀਬਾੜੀ ਮੰਤਰੀ ਖੁੱਡੀਆਂ ਨੇ ਰੱਖਿਆ ਨੀਂਹ ਪੱਥਰ
ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਡੀ.ਪੀ.ਆਰ.ਓਜ਼ ਇਹਨਾਂ ਕਮੇਟੀਆਂ ਦੇ ਨੋਡਲ ਅਫ਼ਸਰ ਹੋਣਗੇ।ਮੁੱਖ ਚੋਣ ਅਫ਼ਸਰ ਨੇ ਸਾਰੇ ਡੀ.ਪੀ.ਆਰ.ਓਜ਼ ਨੂੰ ਕਿਹਾ ਕਿ ਉਹ ਅਜਿਹੀਆਂ ਖ਼ਬਰਾਂ ਦੀ ਜਾਂਚ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਜੇਕਰ ਕੋਈ ਪੇਡ ਨਿਊਜ਼ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਰਿਪੋਰਟ ਸਬੰਧਤ ਰਿਟਰਨਿੰਗ ਅਫ਼ਸਰਾਂ (ਆਰ.ਓ.) ਨੂੰ ਦੇਣ। ਉਨ੍ਹਾਂ ਕਿਹਾ ਕਿ ਇਹ ਕਮੇਟੀ ਚੋਣਾਂ ਨਾਲ ਸਬੰਧਤ ਖ਼ਬਰਾਂ ਦੇ ਨਾਲ-ਨਾਲ ਪ੍ਰਿੰਟ, ਇਲੈਕਟਰਾਨਿਕ ਅਤੇ ਸੋਸ਼ਲ ਮੀਡੀਆ ’ਤੇ ਦਿਖਾਏ ਜਾਣ ਵਾਲੇ ਇਸ਼ਤਿਹਾਰਾਂ ’ਤੇ ਨਜ਼ਰ ਰੱਖੇਗੀ।
Big News: ਆਪ ਨੇ 5 ਕੈਬਨਿਟ ਮੰਤਰੀਆਂ ਸਹਿਤ ਲੋਕ ਸਭਾ ਲਈ 8 ਉਮੀਦਵਾਰ ਐਲਾਨੇ
ਸਿਬਿਨ ਸੀ ਨੇ ਕਿਹਾ ਕਿ ਇਹ ਕਮੇਟੀ ਇਸ਼ਤਿਹਾਰਾਂ ਦੀ ਤਸਦੀਕ ਤੋਂ ਇਲਾਵਾ ਪ੍ਰਿੰਟ, ਸੋਸ਼ਲ ਅਤੇ ਇਲੈਕਟਰਾਨਿਕ ਮੀਡੀਆ ‘ਤੇ ਖ਼ਬਰਾਂ ਦੀ ਨਿਗਰਾਨੀ ਦੇ ਨਾਲ-ਨਾਲ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਚੋਣਾਂ ਨਾਲ ਸਬੰਧਤ ਸਾਰੀਆਂ ਖ਼ਬਰਾਂ ਦਾ ਰਿਕਾਰਡ ਰੱਖਣ ਲਈ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸੋਸ਼ਲ ਮੀਡੀਆ ਸੂਚਨਾ ਦੇ ਪ੍ਰਸਾਰ ਦਾ ਇੱਕ ਵੱਡਾ ਸਾਧਨ ਬਣ ਗਿਆ ਹੈ, ਜਿਸ ਕਾਰਨ ਇਨ੍ਹਾਂ ਪਲੇਟਫਾਰਮਾਂ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਮੀਟਿੰਗ ਵਿੱਚ ਜੁਆਇੰਟ ਸੀ.ਈ.ਓ. ਸਕੱਤਰ ਸਿੰਘ ਬੱਲ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ (ਸੋਸ਼ਲ ਮੀਡੀਆ) ਮਨਵਿੰਦਰ ਸਿੰਘ ਅਤੇ ਸੀ.ਈ.ਓ ਦਫ਼ਤਰ ਦੇ ਸੋਸ਼ਲ ਮੀਡੀਆ ਮਾਹਿਰ ਹਾਜ਼ਰ ਸਨ।
Share the post "ਲੋਕ ਸਭਾ ਚੋਣਾਂ-2024 ਦੌਰਾਨ ਪੇਡ ਨਿਊਜ਼ ’ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ: ਸੀ.ਈ.ਓ."