Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਹਰਿਆਣਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਰਾਸਟਰਪਤੀ, ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ

10 Views

ਚੰਡੀਗੜ੍ਹ, 14 ਮਾਰਚ: ਦੋ ਦਿਨ ਪਹਿਲਾਂ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਬਣੇ ਨਾਇਬ ਸਿੰਘ ਵੱਲੋਂ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਰਾਸਟਰਪਤੀ ਸ਼੍ਰੀਮਤੀ ਦਰੁਪਤੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸ਼ਿਸਟਾਚਾਰ ਵਜੋਂ ਮੀਟਿੰਗਾਂ ਕੀਤੀਆਂ ਗਈਆਂ। ਇਸ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਆਗਾਮੀ ਲੋਕ ਸਭਾ ਚੋਣ ਵਿਚ ਤੀਜੀ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਬਣੇਗੀ ਅਤੇ ਹਰਿਆਣਾ ਦੀ ਜਨਤਾ ਵੀ 10 ਸੀਟਾਂ ’ਤੇ ਕਮਲ ਦਾ ਫੁੱਲ ਖਿਲਾ ਕੇ ਪ੍ਰਧਾਨ ਮੰਤਰੀ ਦੀ ਝੋਲੀ ਵਿਚ ਪਾਉਣ ਦਾ ਕੰਮ ਕਰੇਗੀ।

Big News: ਆਪ ਨੇ 5 ਕੈਬਨਿਟ ਮੰਤਰੀਆਂ ਸਹਿਤ ਲੋਕ ਸਭਾ ਲਈ 8 ਉਮੀਦਵਾਰ ਐਲਾਨੇ

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਆਸ਼ੀਰਵਾਦ ਮਿਲਿਆ ਹੈ, ਕਈ ਵਿਸ਼ਿਆਂ ’ਤੇ ਚਰਚਾ ਹੋਈ ਹੈ। ਉਨ੍ਹਾਂ ਦੀ ਅਗਵਾਈ ਹੇਠ ਡਬਲ ਇੰਜਨ ਦੀ ਸਰਕਾਰ ਨੇ ਪਿਛਲੇ ਸਾਢੇ ਨੌ ਸਾਲਾਂ ਵਿਚ ਜੋ ਕੰਮ ਕੀਤੇ ਹਨ, ਉਨ੍ਹਾਂ ਨਾਲ ਦੇਸ਼ ਅਤੇ ਸੂਬੇ ਵਿਚ ਨਵਾਂ ਭਾਰਤ -ਨਵਾਂ ਹਰਿਆਣਾ, ਵਿਕਸਿਤ ਭਾਰਤ -ਵਿਕਸਿਤ ਹਰਿਆਣਾ ਅੱਜ ਲੋਕਾਂ ਨੂੰ ਨਜਰ ਆ ਰਿਹਾ ਹੈ। ਹਰਿਆਣਾ ਵਿਚ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਸੂਬੇ ਵਿਚ ਬਹੁਤ ਵਿਕਾਸ ਹੋਇਆ ਹੈ ਅਤੇ ਗੁੱਡ ਗਵਰਨੈਂਸ ਦਾ ਉਦਾਹਰਣ ਰਿਹਾ ਹੈ। ਅਸੀਂ ਉਨ੍ਹਾਂ ਕੰਮਾਂ ਨੂੰ ਅੱਗੇ ਵਧਾਉਣਗੇ। ਕੈਬਨਿਟ ਵਿਸਤਾਰ ਨੂੰ ਲੈ ਕੇ ਪੁੱਛੇ ਗਏ ਸੁਆਲ ’ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿਚ ਚਰਚਾ ਹੋਈ ਹੈ।

ਪਟਿਆਲਾ ਤੋਂ ਕਾਂਗਰਸੀ MP ਪ੍ਰਨੀਤ ਕੌਰ ਭਾਜਪਾ ‘ਚ ਸ਼ਾਮਲ

ਸਾਬਕਾ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਵਿਜ ਸਾਹਬ ਸਾਡੇ ਸੀਨੀਅਰ ਨੇਤਾ ਹਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਸਾਡੇ ਨਾਲ ਹੈ। ਕੱਲ ਵੀ ਵਿਧਾਨਸਭਾ ਵਿਚ ਅਸੀਂ ਇਕੱਠੇ ਸਨ।ਇਕ ਹੋਰ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਲੋਕਸਭਾ ਦੀ ਛੇ ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਬਾਕੀ ਚਾਰ ਦਾ ਵੀ ਜਲਦੀ ਐਲਾਨ ਹੋ ਜਾਵੇਗਾ। ਜਨਨਾਇਕ ਜਨਤਾ ਪਾਰਟੀ ਨਾਲ ਗਠਜੋੜ ਟੁੱਟਣ ਦੇ ਬਾਰੇ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਵਿਚ ਜਨ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਪੱਧਰ ’ਤੇ ਫੈਸਲਾ ਕੀਤਾ ਗਿਆ ਹੈ।

 

Related posts

ਹਰਿਆਣਾ ਸਰਕਾਰ ਨੇ 17 ਜਿਲ੍ਹਿਆਂ ਦੀ 264 ਕਲੋਨੀਆਂ ਕੀਤੀਆਂ ਨਿਯਮਤ: ਮਨੋਹਰ ਲਾਲ

punjabusernewssite

ਰਾਜ ਸਰਕਾਰ ਸੂਬੇ ਦੇ ਸੜਕ ਢਾਂਚੇ ਨੂੰ ਮਜਬੂਤ ਕਰਨ ਵਿਚ ਜੁਟੀ: ਡਿਪਟੀ ਮੁੱਖ ਮੰਤਰੀ

punjabusernewssite

ਧੰਨਾ ਭਗਤ ਦੀ ਜੈਯੰਤੀ ਅਪ੍ਰੈਲ ਵਿਚ ਰਾਜ ਪੱਧਰ ’ਤੇ ਮਨਾਈ ਜਾਵੇਗੀ – ਮੁੱਖ ਮੰਤਰੀ

punjabusernewssite