ਆਮ ਆਦਮੀ ਪਾਰਟੀ ਵੱਲੋਂ ਮਿਲ ਸਕਦੀ ਹੈ ਲੋਕ ਸਭਾ ਦੀ ਟਿਕਟ
ਚੰਡੀਗੜ੍ਹ, 15 ਮਾਰਚ: ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਦੁਆਬਾ ਇਲਾਕੇ ਦੇ ਦਲਿਤ ਵਿਧਾਇਕ ਅਤੇ ਵਿਧਾਨ ਸਭਾ ਵਿਚ ਕਾਂਗਰਸ ਦੇ ਵਿਰੋਧੀ ਆਗੂ ਡਾ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।ਉਨ੍ਹਾਂ ਨੂੰ ਅੱਜ ਕੁੱਝ ਸਮਾਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਸ਼ਾਮਲ ਕਰਵਾਇਆ ਗਿਆ ਹੈ।ਆਪ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਉਹਨਾਂ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਇਲਾਵਾ ਵਿਧਾਨ ਸਭਾ ਦੀ ਮੈਂਬਰੀ ਤੋਂ ਵੀ ਅਸਤੀਫਾ ਦੇ ਦਿੱਤਾ।
ਟਿਕਣ ਮਿਲਣ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆ ਦਾ ਵੱਡਾ ਬਿਆਨ, ਨਿਤਾਣਿਆਂ ਤੇ ਜਰਵਾਣਿਆਂ ’ਚ ਮੁਕਾਬਲਾ
ਸਿਆਸੀ ਹਲਕਿਆਂ ਵਿਚ ਚੱਲ ਰਹੀ ਚਰਚਾ ਮੁਤਾਬਕ ਲੋਕ ਸਭਾ ਚੋਣਾਂ ਵਿਚ ਆਪ ਡਾ ਚੱਬੇਵਾਲ ਨੂੰ ਲੋਕ ਸਭਾ ਦੀ ਟਿਕਟ ਦੇ ਸਕਦੀ ਹੈ। ਚੱਬੇਵਾਲ ਹਲਕੇ ਤੋਂ ਦੋ ਵਾਰ ਦੇ ਵਿਧਾਇਕ ਰਹੇ ਡਾ ਰਾਜ ਕੁਮਾਰ ਸਾਲ 2019 ਵਿਚ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜਂੋ ਲੋਕ ਸਭਾ ਦੀ ਚੋਣ ਵੀ ਲੜ ਚੁੱਕੇ ਹਨ। ਪ੍ਰੰਤੂ ਸਖ਼ਤ ਮੁਕਾਬਲੇ ਵਿਚ ਬਹੁਤ ਘੱਟ ਵੋਟਾਂ ਦੇ ਅੰਤਰ ਨਾਲ ਭਾਜਪਾ ਦੇ ਸੋਮ ਪ੍ਰਕਾਸ਼ ਹੱਥੋਂ ਹਾਰ ਗਏ ਸਨ। ਡਾ ਚੱਬੇਵਾਲ ਦੀ ਕਾਂਗਰਸ ਵਿਚ ਸਮੂਲੀਅਤ ਨੂੰ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਕੁੱਝ ਦਿਨ ਪਹਿਲਾਂ ਇੱਕ ਹੋਰ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।