ਚੰਡੀਗੜ੍ਹ, 15 ਮਾਰਚ: ਪੰਜਾਬ ਪੁਲਿਸ ਦੀ ਏਜੀਟੀਐਫ਼ ਟੀਮ ਨੂੰ ਉਸ ਸਮੇਂ ਇੱਕ ਵੱਡੀ ਸਫਲਤਾ ਮਿਲੀ ਜਦ ਗੁਰਪ੍ਰੀਤ ਲਹਿੰਬਰ ਅਤੇ ਜੱਸਾ ਨੂਰਵਾਲਾ ਗੈਂਗ ਦੇ ਦੋ ਚਰਚਿਤ ਮੁਲਜਮਾਂ ਜਗਦੀਪ ਸਿੰਘ ਉਰਫ ਰਿੰਕੂ ਅਤੇ ਬਲਵਿੰਦਰ ਸਿੰਘ ਉਰਫ ਬੱਬੂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਡੀਜੀਪੀ ਗੌਰਵ ਯਾਦਵ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਗਿਰੋਹ ਵੱਲੋਂ ਲੁਧਿਆਣਾ, ਜਗਰਾਉਂ, ਮੋਗਾ, ਬਠਿੰਡਾ ਅਤੇ ਸੰਗਰੂਰ ਦੇ ਖੇਤਰਾਂ ਵਿੱਚ ਕਈ ਘਿਨਾਉਣੇ ਅਪਰਾਧਾਂ ਜਿਵੇਂ ਕਿ ਕਤਲ, ਕਤਲ ਦੀ ਕੋਸ਼ਿਸ਼, ਅਗਵਾ, ਜਬਰੀ ਵਸੂਲੀ ਆਦਿ ੂਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਇਸਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ।
Ex MLA ਮੰਗਤ ਰਾਏ ਬਾਂਸਲ ਹੋਏ ਭਾਜਪਾ ’ਚ ਸ਼ਾਮਲ
ਰਿੰਕੂ ਮੋਗਾ ਵਿੱਚ ਦਰਜ ਹੋਏ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਭਗੌੜਾ ਸੀ। ਦੂਜੇ ਮੁਲਜ਼ਮ ਬੱਬੂ ਨੇ ਜੂਨ 2023 ਵਿੱਚ ਲੁਧਿਆਣਾ ਦੇ ਨੀਲੋਂ ਵਿਖੇ ਐਸਟੀਐਫ਼ ਟੀਮ ’ਤੇ ਗੋਲੀਬਾਰੀ ਕੀਤੀ ਸੀ ਅਤੇ ਉਦੋਂ ਤੋਂ ਉਹ ਫਰਾਰ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਫਰਾਰ ਗੈਂਗਸਟਰ ਲਹਿੰਬਰ ਅਤੇ ਨੂਰਵਾਲਾ ਦੇ ਨਿਰਦੇਸ਼ਾਂ ’ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। ਇੰਨ੍ਹਾਂ ਦੋਨੋਂ ਕੋਲੋ 2 ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਡੀਜੀਪੀ ਸ਼੍ਰੀ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Share the post "ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲਹਿੰਬਰ ਤੇ ਨੂਰਵਾਲਾ ਗੈਂਗ ਦੇ ਦੋ ਗੈਂਗਸਟਰ ਅਸਲੇ ਸਹਿਤ ਕਾਬੂ"