ਐਨਐਸਏ ਅਜੀਤ ਡੋਵਾਲ, ਪਦਮ ਭੂਸ਼ਣ ਡਾ. ਵਿਜੇ ਭਾਟਕਰ, ਡਾ. ਹਰਜੀਤ ਸਿੰਘ ਸੱਭਰਵਾਲ ਅਤੇ ਡਾ. ਜਸਪਿੰਦਰ ਨਰੂਲਾ ਨੂੰ ਆਨਰੇਰੀ ਡਿਗਰੀਆਂ ਨਾਲ ਕੀਤਾ ਸਨਮਾਨਿਤ
ਬਠਿੰਡਾ, 19 ਮਾਰਚ: ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਮੰਗਲਵਾਰ ਨੂੰ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਨੌਵੀਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਯੂਨੀਵਰਸਿਟੀ ਦੇ ਚਾਂਸਲਰ ਪ੍ਰੋ. ਜਗਬੀਰ ਸਿੰਘ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ, ਜਿੱਥੇ ਕੁੱਲ 864 ਭਾਰਤੀ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪੀ.ਜੀ./ਪੀ.ਐੱਚ.ਡੀ. ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਇਸ ਸਮਾਗਮ ਦੌਰਾਨ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਆਪੋ-ਆਪਣੇ ਖੇਤਰਾਂ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਲਈ ਚਾਰ ਨਾਮਵਰ ਸ਼ਖਸੀਅਤਾਂ ਨੂੰ ਆਨਰੇਰੀ ਡਿਗਰੀਆਂ ਪ੍ਰਦਾਨ ਕੀਤੀਆਂ। ਸ਼੍ਰੀ ਅਜੀਤ ਡੋਵਾਲ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਕੀਰਤੀ ਚੱਕਰ ਅਵਾਰਡੀ ਨੂੰ ਰਾਸ਼ਟਰ ਪ੍ਰਤੀ ਉਨ੍ਹਾਂ ਦੀ ਨਿਰਸਵਾਰਥ ਸੇਵਾ ਲਈ ਡਾਕਟਰ ਆਫ਼ ਲਿਟਰੇਚਰ (ਡੀ. ਲਿਟ.) (ਆਨਰਿਸ ਕਾਸਾ) ਦੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ। ਭਾਰਤ ਦੇ ਪਹਿਲੇ ਸੁਪਰ ਕੰਪਿਊਟਰ ਦੇ ਆਰਕੀਟੈਕਟ ਡਾ. ਵਿਜੇ ਭਾਟਕਰ ਨੂੰ ਡਾਕਟਰ ਆਫ਼ ਸਾਇੰਸ (ਡੀ.ਐਸ.ਸੀ.) (ਆਨਰਿਸ ਕਾਸਾ) ਨਾਲ ਸਨਮਾਨਿਤ ਕੀਤਾ ਗਿਆ। ਉੱਘੇ ਸਮਾਜ ਸੇਵੀ ਡਾ. ਹਰਜੀਤ ਸਿੰਘ ਸੱਭਰਵਾਲ ਨੂੰ ਸਿਹਤ ਸੰਭਾਲ ਦੇ ਖੇਤਰ ਵਿੱਚ ਕੀਤੇ ਗਏ ਪਰਉਪਕਾਰੀ ਕਾਰਜਾਂ ਲਈ ਡਾਕਟਰ ਆਫ਼ ਲਿਟਰੇਚਰ (ਡੀ. ਲਿਟ.) (ਆਨਰਿਸ ਕਾਸਾ) ਦੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ।
ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਵਿੱਚ ‘ਆਪ’ ਹੋਈ ਹੋਰ ਮਜ਼ਬੂਤ
ਪ੍ਰਸਿੱਧ ਗਾਇਕਾ ਡਾ. ਜਸਪਿੰਦਰ ਨਰੂਲਾ ਨੂੰ ਭਗਤੀ ਭਰਪੂਰ ਪੰਜਾਬੀ ਸੰਗੀਤ ਨੂੰ ਉਤਸ਼ਾਹਿਤ ਕਰਨ ਲਈ ਡਾਕਟਰ ਆਫ਼ ਲਿਟਰੇਚਰ (ਡੀ.ਲਿਟ.) (ਆਨਰਿਸ ਕਾਸਾ) ਦੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ। ਸ਼੍ਰੀ ਅਜੀਤ ਡੋਵਾਲ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਡਿਗਰੀ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੱਤੀ ਅਤੇ ਨੌਜਵਾਨਾਂ ਨੂੰ ਦੇਸ਼ ਦੇ ਵਿਕਾਸ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ।ਮੁੱਖ ਮਹਿਮਾਨ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਵੱਖ-ਵੱਖ ਵਿਸ਼ਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ 45 ਹੋਣਹਾਰ ਵਿਦਿਆਰਥੀਆਂ ਨੂੰ ਸੋਨੇ ਦੇ ਤਗਮੇ ਪ੍ਰਦਾਨ ਕੀਤੇ। ਉਹਨਾਂ ਨੇ ਮਹਿਲਾ ਵਿਦਿਆਰਥਣਾਂ ਨੂੰ ਸ਼ਲਾਘਾਯੋਗ ਪ੍ਰਦਰਸ਼ਨ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਨਰੇਰੀ ਡਿਗਰੀ ਪ੍ਰਾਪਤ ਕਰਨ ਵਾਲਿਆਂ ਚਾਰ ਉੱਘੀਆਂ ਸ਼ਖ਼ਸੀਅਤਾਂ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਤੋਂ ਜਾਣੂ ਹੋਣ ਅਤੇ ਦੇਸ਼ ਦਾ ਮਾਣ ਵਧਾਉਣ ਲਈ ਕੰਮ ਕਰਨ।ਸ਼੍ਰੀ ਰਾਮ ਨਾਥ ਕੋਵਿੰਦ ਨੇ ਇਸ ਮੌਕੇ ਕਿਹਾ ਕਿ ਦਸ ਸਿੱਖ ਗੁਰੂਆਂ ਦੀ ਧਰਤੀ ਵਜੋਂ ਜਾਣੇ ਜਾਂਦੇ ਪੰਜਾਬ ਦੀ ਧਰਤੀ ਤੇ ਆਉਣ ਤੇ ਖੁਸ਼ੀ ਪ੍ਰਗਟਾਈ।
ਮੁੱਖ ਚੋਣ ਅਧਿਕਾਰੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ
ਉਨ੍ਹਾਂ ਕਿਹਾ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ, ਜਿੱਥੇ ਦਸਵੇਂ ਸਿੱਖ ਗੁਰੂ ਸਾਹਿਬਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ’ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਦੇ ਸੰਕਲਨ ਨੂੰ ਅੰਤਿਮ ਰੂਪ ਦਿੱਤਾ ਸੀ, ਦੇ ਨੇੜੇ ਪੜ੍ਹਨ ਦਾ ਮਾਣ ਪ੍ਰਾਪਤ ਹੈ। ਉਹਨਾਂ ਨੇ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਨਾਲ ਸੰਪੂਰਨ ਸਿੱਖਿਆ ਪ੍ਰਦਾਨ ਕਰਨ ਅਤੇ 27 ਰਾਜਾਂ, 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਅਤੇ 22 ਦੇਸ਼ਾਂ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਕੇ ਆਪਣੇ ਕੈਂਪਸ ਵਿੱਚ ਭਾਰਤੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾਰੀ ਨੇ ਸਵਾਗਤੀ ਭਾਸ਼ਣ ਦਿੱਤਾ, ਅਤੇ ਯੂਨੀਵਰਸਿਟੀ ਦੀਆਂ ਸ਼ਾਨਦਾਰ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਇਸ ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਵਿਜੇ ਸ਼ਰਮਾ ਨੇ ਯੂਨੀਵਰਸਿਟੀ ਦੇ ਝੰਡੇ ਨਾਲ ਅਕਾਦਮਿਕ ਪ੍ਰੋਸੈਸ਼ਨ ਦੀ ਅਗਵਾਈ ਕੀਤੀ। ਡੀਨ ਇੰਚਾਰਜ ਅਕਾਦਮਿਕ ਪ੍ਰੋ. ਆਰ.ਕੇ. ਵੁਸੀਰਿਕਾ ਨੇ ਡਿਗਰੀ ਪ੍ਰਾਪਤ ਕਰਨ ਵਾਲਿਆਂ ਨੂੰ ਸਹੁੰ ਚੁਕਾਈ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਪ੍ਰੋਗਰਾਮ ਦੌਰਾਨ ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਬੀ. ਪੀ. ਗਰਗ ਨੇ ਮੰਚ ਦਾ ਸੰਚਾਲਨ ਕੀਤਾ ਅਤੇ ਅੰਤ ਵਿੱਚ ਰਸਮੀ ਤੌਰ ’ਤੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਸਮੂਹ ਅਧਿਆਪਕ, ਕਰਮਚਾਰੀ, ਖੋਜਾਰਥੀ ਅਤੇ ਵਿਦਿਆਰਥੀ ਸ਼ਾਮਲ ਹੋਏ।
Share the post "ਸਾਬਕਾ ਰਾਸ਼ਟਰਪਤੀ ਨੇ ਕੇਂਦਰੀ ਯੂਨੀਵਰਸਿਟੀ ਦੀ ਨੌਵੀਂ ਕਨਵੋਕੇਸ਼ਨ ਵਿੱਚ ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ"