ਪੀੜਤ ਪਰਿਵਾਰ ਨੂੰ ਮਿਲ ਕੇ ਦੁੱਖ ਵੰਡਾਇਆ
ਮੁਕੇਰੀਆਂ, 19 ਮਾਰਚ: ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੇ ਮੁਕੇਰੀਆਂ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੀੜਤ ਪਰਿਵਾਰ ਦਾ ਦੁੱਖ ਵੰਡਾਉਣ ਦੀ ਨਿਮਾਣੀ ਜਿਹੀ ਕੋਸ਼ਿਸ਼ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਪਹਿਲਾ ਫ਼ਰਜ਼ ਹੈ।
ਮਾਲਵਾ ਕਾਲਜ ਦੇ ਮੈਨੇਜਮੈਂਟ ਅਤੇ ਕਾਮਰਸ ਵਿਭਾਗ ਨੇ ਕਰਵਾਇਆ ਵਿਦਿਆਰਥੀਆਂ ਨੂੰ ਉਦਯੋਗਿਕ ਦੌਰਾ
ਉਨ੍ਹਾਂ ਕਿਹਾ ਕਿ ਸਰਕਾਰ ਦੀ ਸੈਨਿਕ ਬਲਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਬਲਾਂ) ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੀੜਤ ਪਰਿਵਾਰ ਦੀ ਹਰ ਮਦਦ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰੇਗਾ ਅਤੇ ਦੂਜੇ ਪਾਸੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰੇਗਾ।
ਗੈਂਗਸਟਰ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਵਾਸੀ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ…
ਸ਼ਹੀਦ ਜਵਾਨ ਨੇ ਡਿਉਟੀ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਈ… ਹੁਣ ਪਰਿਵਾਰ ਦੀ ਸਾਂਭ-ਸੰਭਾਲ ਕਰਨਾ ਸਾਡਾ ਨੈਤਿਕ ਫ਼ਰਜ਼ ਹੈ… ਜੋ ਅਸੀਂ ਹਰ ਵੇਲੇ ਨਿਭਾਉਣ ਲਈ ਪੂਰੇ ਵਚਨਬੱਧ ਹਾਂ… pic.twitter.com/G4wuFMR5Dr
— Bhagwant Mann (@BhagwantMann) March 19, 2024
Share the post "ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ"