ਪੰਜਾਬ ਬਚਾਓ ਯਾਤਰਾ ਤਹਿਤ ਕੋਟਕਪੂਰਾ ਤੇ ਜੈਤੋ ਵਿਚ ਮਿਲਿਆ ਭਰਵਾਂ ਹੂੰਗਾਰਾ
ਕੋਟਕਪੁਰਾ/ਜੈਤੋਂ, 20 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੋ ਧਾਰੀ ਤਲਵਾਰ ਹਨ ਜੋ ਪੰਜਾਬ ਦਾ ਨੁਕਸਾਨ ਕਰ ਰਹੇ ਹਨ ਅਤੇ ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਇਹਨਾਂ ਦੋਵਾਂ ਦੀਆਂ ਸੂਬੇ ਵਿਚੋਂ ਜੜ੍ਹਾਂ ਹਮੇਸ਼ਾ-ਹਮੇਸ਼ਾ ਲਈ ਪੁੱਟ ਦੇਣ।ਪੰਜਾਬ ਬਚਾਓ ਯਾਤਰਾ ਦੌਰਾਨ ਕੋਟਕਪੁਰਾ ਅਤੇ ਜੈਤੋਂ ਦੌਰਾਨ ਸਮਾਜ ਦੇ ਹਰ ਵਰਗ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਅਤੇ ਆਪ ਦੋਵਾਂ ਨੇ ਪਿਛਲੇ ਸੱਤ ਸਾਲਾਂ ਦੌਰਾਨ ਪੰਜਾਬ ਨੂੰ ਲੁੱਟਿਆ ਹੈ।
ਹਰਿਆਣਾ ’ਚ ਇਨੈਲੋ ਨੂੰ ਮਿਲੀ ਮਜਬੂਤੀ: ਰਾਮਪਾਲ ਮਾਜ਼ਰਾ ਨੇ ਕੀਤੀ ਘਰ ਵਾਪਸੀ
ਉਹਨਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਸੂਬੇ ਨੂੰ ਮੁੜ ਵਿਕਾਸ ਦੇ ਲੀਹ ’ਤੇ ਪਾ ਸਕਦਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਵੇਲੇ ਸਮੇਂ ਦੀ ਜ਼ਰੂਰਤ ਹੈ ਤੇ ਉਹ ਪੰਜਾਬੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਸੂਬੇ ਦੇ ਚੰਗੇ ਭਵਿੱਖ ਵਾਸਤੇ ਪਾਰਟੀ ਦੀ ਹਮਾਇਤ ਕਰਨ।ਸੁਖਬੀਰ ਸਿੰਘ ਬਾਦਲ ਨੇ ਪਿੰਡ ਬਰਗਾੜੀ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਕਿਸਾਨਾਂ ਨੂੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਪਰ ਕੀਤਾ ਕੱਖ ਵੀ ਨਹੀਂ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਫਸਲਾਂ ਦੇ ਨੁਕਸਾਨ ਦੇ ਮਾਮਲੇ ਵਿਚ ਗਿਰਦਾਵਰੀ ਤੋਂ ਪਹਿਲਾਂ ਹੀ ਅਦਾਇਗੀ ਦੇ ਦਾਅਵੇ ਕੀਤੇ ਸਨ ਪਰ ਉਹਨਾਂ ਤਿੰਨ ਫਸਲਾਂ ਬਰਬਾਦ ਹੋਣ ’ਤੇ ਗਿਰਦਾਵਰੀ ਦੇ ਬਾਵਜੂਦ ਅੱਜ ਤੱਕ ਵੀ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ।
ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ’ਤੇ :ਸਿਬਿਨ ਸੀ
ਸ: ਬਾਦਲ ਦੇ ਨਾਲ ਕੋਟਕਪੁਰਾ ਹਲਕੇ ਵਿਚ ਸੀਨੀਅਰ ਆਗੂ ਮਨਤਾਰ ਸਿੰਘ ਬਰਾੜ ਅਤੇ ਜੈਤੋਂ ਵਿਚ ਸੂਬਾ ਸਿੰਘ ਬਾਦਲ ਵੀ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਆਪ ਸਰਕਾਰ ਨੇ ਫਰੀਦਕੋਟ ਪਾਰਲੀਮਾਨੀ ਹਲਕੇ ਦੇ ਵਿਕਾਸ ਵਾਸਤੇ ਕੱਖ ਨਹੀਂ ਕੀਤਾ। ਉਹਨਾਂ ਕਿਹਾ ਕਿ ਸਾਰਾ ਪੇਂਡੂ ਸੜਕ ਨੈਟਵਰਕ ਖਿੰਡ ਪੁੰਡ ਗਿਆ ਹੈ ਤੇ ਬੁਨਿਆਦੀ ਸਹੂਲਤਾਂ ਦਾ ਵੀ ਬੁਰਾ ਹਾਲ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਆਪ ਨੂੰ ਇਥੋਂ ਇਕ ਬਾਹਰੀ ਵਿਅਕਤੀ ਨੂੰ ਚੋਣ ਮੈਦਾਨ ਵਿਚ ਉਤਾਰਨਾ ਪਿਆ ਹੈ ਜਿਸਨੂੰ ਲੋਕ ਨਕਾਰ ਰਹੇ ਹਨ।ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਜੈਤੋਂ ਵਿਖੇ ਗੁਰਚੇਤ ਸਿੰਘ ਬਰਗਾੜੀ ਅਤੇ ਯਾਦਵਿੰਦਰ ਸਿੰਘ ਯਾਦੀ ਅਤੇ ਕੋਟਕਪੁਰਾ ਵਿਖੇ ਸ਼ੇਰ ਸਿੰਘ ਮੰਡਵਾਲਾ, ਜਸਪਾਲ ਸਿੰਘ ਮੌੜ, ਸੁਰਿੰਦਰ ਸਿੰਘ ਸੰਧੂ, ਕੁਲਤਾਰ ਸਿੰਘ ਬਰਾੜ ਤੇ ਅਨੁਪ੍ਰਤਾਪ ਸਿੰਘ ਬਰਾੜ ਵੀ ਮੌਜੂਦ ਸਨ।
Share the post "ਸੁਖਬੀਰ ਬਾਦਲ ਦਾ ਦਾਅਵਾ: ਕਾਂਗਰਸ ਤੇ ਆਪ ਦੋ ਧਾਰੀ ਤਲਵਾਰ, ਕਰ ਰਹੇ ਹਨ ਪੰਜਾਬ ਦਾ ਨੁਕਸਾਨ"