ਬਠਿੰਡਾ, 21 ਮਾਰਚ : ਲੋਕ ਸਭਾ ਚੋਣਾਂ ਬਠਿੰਡਾ ਹਲਕੇ ਵਿਚ ਸਰਗਰਮ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਸ਼੍ਰੀਮਤੀ ਅੰਮ੍ਰਿਤਾ ਵੜਿੰਗ ਵੱਲੋਂ ਅੱਜ ਬਠਿੰਡਾ ਸ਼ਹਿਰੀ ਹਲਕੇ ਦਾ ਤੂਫਾਨੀ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਇਕ ਦਰਜਨ ਦੇ ਕਰੀਬ ਵੱਖ-ਵੱਖ ਵਾਰਡਾਂ ਵਿੱਚ ਕਾਂਗਰਸੀ ਵਰਕਰਾਂ, ਕੌਂਸਲਰਾਂ ਅਤੇ ਲੀਡਰਾਂ ਦੇ ਘਰਾਂ ਵਿੱਚ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਜਿਲਾ ਪ੍ਰਧਾਨ ਰਾਜਨ ਗਰਗ ਵੀ ਵਿਸੇਸ ਤੌਰ ’ਤੇ ਹਾਜ਼ਰ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਟਿਕਟ ਦਾ ਐਲਾਨ ਹੋਣਾ ਬਾਕੀ ਹੈ ਪਰੰਤੂ ਪਾਰਟੀ ਜਿੱਥੇ ਵੀ ਊਨ੍ਹਾਂ ਦੀ ਡਿਊਟੀ ਲਾਏਗੀ, ਉਹ ਉੱਥੇ ਪਹਿਰਾ ਦੇਣ ਲਈ ਵਚਨਬੱਧ ਹਨ।
ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਦੇ ਆਕੜੇ ‘ਚ ਵਾਧਾ, ਆਬਕਾਰੀ ਮੰਤਰੀ ਹਰਪਾਲ ਚੀਮਾ ਤੋਂ ਅਸਤੀਫ਼ੇ ਦੀ ਮੰਗ
ਇਸ ਮੌਕੇ ਉਹਨਾਂ ਦੇਸ਼ ਦੀ ਆਰਥਿਕਤਾ ਤੇ ਚਿੰਤਾ ਜਾਹਰ ਕਰਦੇ ਹੋਏ ਕਿਹਾ ਕਿ ਭਾਜਪਾ ਅਤੇ ਨੈਸ਼ਨਲ ਮੀਡੀਆ ਦਾ ਇੱਕੋ ਏਜੰਡਾ ਮੋਦੀ ਦੀ ਛਵੀ ਨੂੰ ਉਭਾਰਨਾ ਹੈ ਪਰ ਲੋਕ ਦੇਸ਼ ਦੇ ਪ੍ਰਧਾਨ ਮੰਤਰੀ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ 10 ਸਾਲ ਪਹਿਲਾਂ ਕੀਤੇ ਵਾਅਦਿਆਂ ਤੋਂ ਪਾਸੇ ਹੋਣ ਕਰਕੇ ਨਿਰਾਸ਼ ਹਨ। ਜਦੋਂ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਦੇਸ਼ ਨੂੰ ਮਜਬੂਤੀ ਦੀ ਰਾਹ ’ਤੇ ਲਿਆਂਦਾ ਜਿਸ ਕਰਕੇ ਵਰਕਰਾਂ ਨੂੰ ਚਾਹੀਦਾ ਹੈ ਕਿ ਉਹ ਕਾਂਗਰਸ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ। ਇਸ ਮੌਕੇ ਉਹਨਾਂ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨੂੰ ਪ੍ਰਸ਼ਾਸਨ ਵੱਲੋਂ ਨਵਜਨਮੇ ਬੱਚੇ ਦੇ ਕਾਗਜ਼ਾਤ ਦਿਖਾਉਣ ਲਈ ਤੰਗ ਪਰੇਸ਼ਾਨ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਬਠਿੰਡਾ ਸ਼ਹਿਰ ਵਿੱਚ ਹੋਣ ਦੇ ਬਾਵਜੂਦ ਪਰਿਵਾਰ ਨੂੰ ਨਾ ਮਿਲਣਾ ਸਰਕਾਰ ਦਾ ਚਿਹਰਾ ਸਾਹਮਣੇ ਆਉਂਦਾ ਹੈ।
ਅਕਾਲੀ ਦਲ ਤੇ ਭਾਜਪਾ ਦੀ ਯਾਰੀ, ਕੱਛੂ ਕੁੰਮੇ ਤੇ ਚੂਹੇ ਵਾਲੀ: ਭਗਵੰਤ ਮਾਨ
ਇਸ ਮੌਕੇ ਚੇਅਰਮੈਨ ਕੇ ਕੇ ਅਗਰਵਾਲ, ਸਾਬਕਾ ਪ੍ਰਧਾਨ ਅਰੁਣ ਵਧਾਵਨ , ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਬੰਟੀ ਐਮਸੀ, ਵਿੱਕੀ ਨੰਬਰਦਾਰ, ਐਮਸੀ ਮਲਕੀਤ ਸਿੰਘ , ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਭੁਪਿੰਦਰ ਸਿੰਘ, ਜਗਦੀਸ਼ ਕੁਮਾਰ, ਰੋਬੀ ਖੰਡ ਧੋਬੀਆਣਾ, ਹਰਬੰਸ ਸਿੱਧੂ, ਮੋਹਣੀ ਗੁਰੂ ਨਾਨਕਪੁਰਾ, ਸੰਜੀਵ ਸੋਨੂ, ਮਮਤਾ ਸੈਣੀ ਐਮਸੀ , ਸੁਰਜੀਤ ਮੋਖਾ, ਪ੍ਰਕਾਸ਼ ਚੰਦ, ਸੁਰਜੀਤ ਸਿੰਘ, ਸੁੱਚਾ ਸਿੰਘ, ਸੋਮਨਾਥ , ਜੁਗਰਾਜ ਸਿੰਘ, ਸੰਦੀਪ ਵਰਮਾ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
Share the post "ਅੰਮ੍ਰਿਤਾ ਵੜਿੰਗ ਵੱਲੋਂ ਬਠਿੰਡਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਦਾ ਤੂਫਾਨੀ ਦੌਰਾ, ਭਰਵੀਆਂ ਮੀਟਿੰਗਾਂ ਨੂੰ ਕੀਤਾ ਸੰਬੋਧਨ"