ਬਠਿੰਡਾ, 21 ਮਾਰਚ: ਟੈਕਨੀਕਲ ਸਰਵਿਸਜ ਯੂਨੀਅਨ ਭੰਗਲ ਵੱਲੋਂ ਬਠਿੰਡਾ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਚ ਸਰਕਲ ਮੀਤ ਪ੍ਰਧਾਨ ਹੇਮ ਰਾਜ ਤੇ ਸਰਕਲ ਸਕੱਤਰ ਸਤਵਿੰਦਰ ਸਿੰਘ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹੇਮ ਰਾਜ ਤੇ ਸਤਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਮਿਹਨਤਕਸ਼ ਤਬਕਿਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣਾਂ ਦੀ ਘੜਮੱਸ ਦੌਰਾਨ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸਾਮਰਾਜੀ ਹੱਲੇ ਵਿਰੁੱਧ ਸਾਂਝੇ ਘੋਲ ਉਸਾਰਨ ਦਾ ਹੋਕਾ ਦੇਣ ਲਈ ਬਰਨਾਲਾ ਵਿਖੇ ਵਿਸ਼ਾਲ ਸੂਬਾਈ ਕਾਨਫਰੰਸ ਕੀਤੀ ਜਾਵੇਗੀ।
ਅੰਮ੍ਰਿਤਾ ਵੜਿੰਗ ਵੱਲੋਂ ਬਠਿੰਡਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਦਾ ਤੂਫਾਨੀ ਦੌਰਾ, ਭਰਵੀਆਂ ਮੀਟਿੰਗਾਂ ਨੂੰ ਕੀਤਾ ਸੰਬੋਧਨ
ਇਸ ਮੌਕੇ ਹੋਰਨਾਂ ਬੁਲਾਰਿਆਂ ਨੇ ਆਖਿਆ ਕਿ ਬਰਨਾਲਾ ਦੀ ਸ਼ਹੀਦੀ ਕਾਨਫਰੰਸ ਸ਼ਹੀਦਾਂ ਦੀ ਸਾਮਰਾਜ ਵਿਰੋਧੀ ਵਿਰਾਸਤ ਨੂੰ ਬੁਲੰਦ ਕਰਨ ਅਤੇ ਲੋਕ ਸਭਾ ਚੋਣਾਂ ਦੇ ਭਟਕਾਊ ਤੇ ਭਰਮਾਊ ਮਾਹੌਲ ਦਰਮਿਆਨ ਹਕੀਕੀ ਲੋਕ ਮੁੱਦਿਆਂ ਨੂੰ ਉਭਾਰਨ ਰਾਹੀਂ ਲੋਕਾਂ ਦੀ ਸੰਘਰਸ਼ਸ਼ੀਲ ਤਾਕਤ ਦੇ ਪੋਲ ਨੂੰ ਉਭਾਰਨ ਸਮੇਤ ਹਕੀਕੀ ਲੋਕ ਮੁੱਦਿਆਂ ਉੱਤੇ ਸੰਘਰਸ਼ਾਂ ਨੂੰ ਤੇਜ ਕਰਨ ਰਾਹੀਂ ਮੋਦੀ ਸਰਕਾਰ ਦੇ ਫਿਰਕੂ ਫਾਸ਼ੀ ਹੱਲੇ ਦਾ ਟਾਕਰਾ ਕਰਨ ਦਾ ਸੰਦੇਸ਼ ਦੇਣ ਦਾ ਜ਼ਰੀਆ ਵੀ ਬਣੇਗੀ।
ਅਕਾਲੀ ਦਲ ਤੇ ਭਾਜਪਾ ਦੀ ਯਾਰੀ, ਕੱਛੂ ਕੁੰਮੇ ਤੇ ਚੂਹੇ ਵਾਲੀ: ਭਗਵੰਤ ਮਾਨ
ਉਹਨਾਂ ਆਖਿਆ ਕਿ ਇਸ ਲਈ ਟੈਕਨੀਕਲ ਸਰਵਿਸਜ ਯੂਨੀਅਨ ਵੱਲੋਂ ਵੱਧ ਤੋ ਵੱਧ ਸ਼ਮੂਲੀਅਤ ਕਰਵਾਉਣ ਲਈ ਤਿਆਰੀ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਵਿੱਚ ਸੀ. ਆਰ. ਏ. 295/19 ਤਹਿਤ ਭਰਤੀ ਸਹਾਇਕ ਲਾਈਨਮੈਨਾਂ ਦੇ ਮਸਲੇ ਦਾ ਹੱਲ ਕਰਵਾਉਣ ਲਈ ਲਗਾਤਾਰ ਲੜੇ ਜਾ ਰਹੇ ਸੰਘਰਸ਼ ਦੇ ਘੇਰੇ ਨੂੰ ਵਿਸ਼ਾਲ ਕਰਨ ਲਈ ਅਗਲੇ ਸੰਘਰਸ਼ ਦੀ ਤਿਆਰੀ ਲਈ ਸੀ.ਆਰ. ਏ 295/19 ਵਾਲੇ ਸਾਥੀਆਂ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ ਗਿਆ।
Share the post "ਟੀਐਸਯੂੁ ਵੱਲੋਂ 23 ਨੂੰ ਬਰਨਾਲਾ ਦੀ ਸ਼ਹੀਦੀ ਕਾਨਫਰੰਸ ਵਿੱਚ ਸਮੂਲੀਅਤ ਕਰਨ ਦਾ ਐਲਾਨ"