Sunday, May 10, 2026
spot_img
spot_img

ਰਿਸ਼ਵਤ ਲੈਂਦਾ ਅੰਮ੍ਰਿਤਸਰ ਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Date:

spot_img

ਅੰਮ੍ਰਿਤਸਰ, 21 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਪੰਜਾਬ ’ਚ 100 ਤੋਂ 119 ਸਾਲ ਦੀ ਉਮਰ ਦੇ ਵੋਟਰਾਂ ਦੀ ਗਿਣਤੀ ਪੰਜ ਹਜ਼ਾਰ ਤੋਂ ਟੱਪੀ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ.ਟੀ.ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

 

Share post:

spot_img

Popular

More like this
Related

Bathinda News: ਵਾਰਡ ਅਟੈਡੈਂਟ ਯੂਨੀਅਨ ਪੰਜਾਬ ਵੱਲੋਂ ਬਠਿੰਡਾ ਵਿਖੇ ਅਹਿਮ ਮੀਟਿੰਗ

Bathinda News: ਅੱਜ ਬਠਿੰਡਾ ਵਿਖੇ ਵਾਰਡ ਅਟੈਡੈਂਟ ਯੂਨੀਅਨ ਪੰਜਾਬ...

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 94 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ,...